ਹੁਸ਼ਿਆਰਪੁਰ, 10 ਜੁਲਾਈ: ਹਲਕਾ ਵਿਧਾਇਕ ਸ਼ਾਮਚੁਰਾਸੀ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਪਵਨ ਕੁਮਾਰ ਆਦੀਆ ਨੇ ਦੱਸਿਆ ਕਿ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਲਈ ਹਵਾਬਾਜ਼ੀ ਮੰਤਰਾਲੇ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਆਦਮਪੁਰ ਦਾ ਇਹ ਏਅਰਪੋਰਟ ਦੋਆਬਾ ਖੇਤਰ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ ਅਤੇ ਇਸ ਦਾ ਨਾਂ ਗੁਰੂ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਨਾਲ ਦਲਿਤ ਸਮਾਜ ਦਾ ਸਿਰ ਫ਼ਖਰ ਨਾਲ ਹੋਰ ਉਚਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲਦ ਹੀ ਇਹ ਏਅਰਪੋਰਟ ਆਪਣੀਆਂ ਘਰੇਲੂ ਉਡਾਨਾ ਭਰਨੀਆਂ ਸ਼ੁਰੂ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਜਿਥੇ ਖੇਤਰ ਦੀ ਆਰਥਿਕਤਾ ਨੂੰ ਭਰਵਾਂ ਹੁੰਗਾਰਾ ਮਿਲੇਗਾ, ਉਥੇ ਇਸ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਐਨ.ਆਰ.ਆਈਜ਼ ਅਤੇ ਵਪਾਰੀਆਂ ਨੂੰ ਵੀ ਕਾਫ਼ੀ ਫਾਇਦਾ ਪਹੁੰਚੇਗਾ।ਸ੍ਰੀ ਆਦੀਆ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਇਹ ਬੜੀ ਖੁਸ਼ਖਬਰੀ ਦੀ ਗੱਲ ਹੈ ਕਿ ਜਲੰਧਰ ਦੇ ਆਦਮਪੁਰ ਵਿਖੇ ਡੋਮੈਸਟਿਕ ਏਅਰਪੋਰਟ ਜਲਦੀ ਉਡਾਨਾ ਭਰ ਰਿਹਾ ਹੈ। ਉਨ੍ਹਾਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਇਸ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਮੰਤਰਾਲੇ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਇਸ ਕਾਰਜ ਲਈ ਜੀਅ ਤੋੜ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਦੇ ਇਸ ਏਅਰਪੋਰਟ ਨਾਲ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਪੁੱਜੇਗਾ ਅਤੇ ਇੰਡਸਟਰੀ ਨੂੰ ਵੀ ਕਾਫ਼ੀ ਹੁੰਗਾਰਾ ਮਿਲੇਗਾ।
No comments:
Post a Comment