-ਜ਼ਿਲ੍ਹਾ ਵਾਸੀ ਫਰਜ਼ੀ ਏਜੰਟਾਂ ਦੇ ਝਾਂਸੇ ਵਿੱਚ ਨਾ ਆਉਣ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 18 ਜੁਲਾਈ: ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਰਜਿਸਟਰਡ ਟਰੈਵਲ ਏਜੰਟਾਂ ਦੀ ਲਿਸਟ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੈਬਸਾਈਟ ਡਬਲਯੂ ਡਬਲਯੂ ਡਬਲਯੂ ਡਾਟ ਹੁਸ਼ਿਆਰਪੁਰ ਡਾਟ ਐਨਆਈਸੀ ਡਾਟ ਇਨ (www.hoshiarpur.nic.in) 'ਤੇ ਪਾ ਦਿੱਤੀ ਗਈ ਹੈ ਅਤੇ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀ ਵਲੋਂ ਇਹ ਲਿਸਟ ਦੇਖੀ ਜਾ ਸਕਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਕਾਰੀ ਨਿਯਮਾਂ ਮੁਤਾਬਕ 30 ਟਰੈਵਲ ਏਜੰਟ ਰਜਿਸਟਰਡ ਹਨ ਅਤੇ ਇਨ੍ਹਾਂ ਤੋਂ ਇਲਾਵਾ ਹੋਰ ਕੋਈ ਵੀ ਏਜੰਟ ਕਾਨੂੰਨੀ ਤੌਰ 'ਤੇ ਕਿਸੇ ਵੀ ਵਿਅਕਤੀ ਨੂੰ ਵਿਦੇਸ਼ ਨਹੀਂ ਭੇਜ ਸਕਦਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਰਜ਼ੀ ਏਜੰਟਾਂ ਦੇ ਝਾਂਸੇ ਵਿੱਚ ਆ ਕੇ ਆਪਣੇ ਪੈਸੇ ਨਾ ਖਰਾਬ ਕਰਨ, ਬਲਕਿ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀ ਕੇਵਲ ਰਜਿਸਟਰਡ ਟਰੈਵਲ ਏਜੰਟਾਂ ਨਾਲ ਹੀ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰਜਿਸਟਰਡ ਟਰੈਵਲ ਏਜੰਟਾਂ ਦੀ ਲਿਸਟ ਉਕਤ ਵੈਬਸਾਈਟ ਤੋਂ ਦੇਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਮ ਹੀ ਦੇਖਣ ਵਿੱਚ ਆ ਰਿਹਾ ਹੈ ਕਿ ਵਿਦੇਸ਼ ਭੇਜਣ ਦੇ ਨਾਂ 'ਤੇ ਬਹੁਤ ਸਾਰੇ ਅਣ-ਰਜਿਸਟਰਡ ਅਤੇ ਗੈਰ ਲਾਇਸੰਸੀ ਏਜੰਟ ਲੋਕਾਂ ਨਾਲ ਧੋਖਾਧੜੀ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕ ਪੈਸਿਆਂ ਦੇ ਨਾਲ-ਨਾਲ ਪਾਸਪੋਰਟ ਸਮੇਤ ਅਹਿਮ ਦਸਤਾਵੇਜ਼ ਅਣ-ਰਜਿਸਟਰਡ ਟਰੈਵਲ ਏਜੰਟਾਂ ਦੇ ਹਵਾਲੇ ਕਰਕੇ ਆਪਣਾ ਜੀਵਨ ਵੀ ਖਰਾਬ ਕਰ ਲੈਂਦੇ ਹਨ। ਉਨ੍ਹਾਂ ਅਜਿਹੇ ਅਣ-ਰਜਿਸਟਰਡ ਅਤੇ ਗੈਰ ਲਾਇਸੰਸੀ ਏਜੰਟਾਂ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 30 ਟਰੈਵਲ ਏਜੰਟ ਹੀ ਸਰਕਾਰੀ ਨਿਯਮਾਂ ਮੁਤਾਬਕ ਰਜਿਸਟਰਡ ਹਨ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਆਪਣੀ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਤੋਂ ਬਚਣ ਲਈ ਨਿਯਮਾਂ ਅਨੁਸਾਰ ਹੀ ਵਿਦੇਸ਼ ਜਾਣ ਲਈ ਅਪਲਾਈ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਏਜੰਟ ਗੈਰ ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੰਦੇ ਹਨ, ਜਿਸ ਤੋਂ ਸੁਚੇਤ ਰਹਿਣ ਦੀ ਬਹੁਤ ਜ਼ਰੂਰਤ ਹੈ।

No comments:
Post a Comment