- 31 ਜੁਲਾਈ ਤੱਕ ਚਲਾਈ ਜਾ ਰਹੀ ਹੈ 'ਕੋਈ ਵੀ ਵਿਅਕਤੀ ਵੋਟਰ ਬਣਨ ਤੋਂ ਰਹਿ ਨਾ ਜਾਵੇ' ਨਾਂ ਹੇਠ ਵਿਸ਼ੇਸ਼ ਮੁਹਿੰਮ
ਹੁਸ਼ਿਆਰਪੁਰ, 5 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਵਿਪੁਲ ਉਜਵਲ ਨੇ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਸ਼ੇਸ਼ ਮੁਹਿੰਮ ਦੌਰਾਨ ਇਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੰਦੇ ਹੋਏ ਪਹਿਲ ਦੇ ਅਧਾਰ 'ਤੇ ਆਪਣੀ ਵੋਟ ਬਣਵਾ ਲੈਣ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਾਂ ਬਣਾਉਣ ਲਈ 31 ਜੁਲਾਈ ਤੱਕ 'ਕੋਈ ਵੀ ਵਿਅਕਤੀ ਵੋਟਰ ਬਣਨ ਤੋਂ ਰਹਿ ਨਾ ਜਾਵੇ' ('ਨੋ ਵੋਟਰ ਟੂ ਬੀ ਲੈਫਟ ਬਿਹਾਇੰਡ') ਨਾਂ ਹੇਠ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 12 ਲੱਖ ਤੋਂ ਵੱਧ ਵੋਟਰ ਰਜਿਸਟਰਡ ਹਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੁਣ ਵੱਧ ਤੋਂ ਵੱਧ ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਬਾਕੀ ਵਿਅਕਤੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਕਰੀਬ 27,824 ਨੌਜਵਾਨ 18 ਤੋਂ 19 ਸਾਲ ਦੇ ਹਨ, ਜਿਨ੍ਹਾਂ ਦੀ ਵੋਟ ਬਣਾਉਣ ਲਈ ਫੋਕਸ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ 18 ਸਾਲ ਦੇ ਨੌਜਵਾਨ ਜਾਂ ਵੱਧ ਦੀ ਉਮਰ ਦੇ ਵਿਅਕਤੀ 31 ਜੁਲਾਈ 2017 ਤੱਕ ਵਿਸ਼ੇਸ਼ ਮੁਹਿੰਮ ਦੌਰਾਨ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਯੋਗ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ, ਇਸ ਲਈ ਯੋਗ ਵਿਅਕਤੀ ਫਾਰਮ ਨੰ: 6 ਭਰ ਕੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੂੰ ਜਾਂ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਫਾਰਮ ਡਾਕ ਦੁਆਰਾ ਜਾਂ ਐਨ.ਵੀ.ਐਸ.ਪੀ. ਪੋਰਟਲ (http://nvsp.in) 'ਤੇ ਜਾਂ ਸੀ.ਐਸ.ਸੀ. ਸੈਂਟਰ 'ਤੇ ਜਾ ਕੇ ਆਨ ਲਾਈਨ ਵੀ ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਵਿਸ਼ੇਸ਼ ਮੁਹਿੰਮ ਦੀਆਂ ਮਿਤੀ 9 ਜੁਲਾਈ ਐਤਵਾਰ ਅਤੇ 23 ਜੁਲਾਈ ਐਤਵਾਰ ਨੂੰ ਬੂਥ ਲੈਵਲ ਅਫ਼ਸਰ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਦੇ ਯੋਗ ਵੋਟਰਾਂ ਪਾਸੋਂ ਫਾਰਮ ਪ੍ਰਾਪਤ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਵਿਅਕਤੀਆਂ ਦੀ ਵੋਟ ਬਣਾਉਣ, ਕੱਟਣ ਸਮੇਤ ਪ੍ਰਾਪਤ ਹੋਣ ਵਾਲੇ ਸਾਰੇ ਫਾਰਮਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਵੈਬ ਪੋਰਟਲ ਈ.ਆਰ.ਓ. ਨੈਟ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਈ.ਆਰ.ਓ. ਨੈਟ ਪੋਰਟਲ ਨੂੰ ਕਮਿਸ਼ਨ ਵਲੋਂ ਲਾਂਚ ਕਰ ਦਿੱਤਾ ਗਿਆ ਹੈ ਅਤੇ ਇਸ ਪੋਰਟਲ ਰਾਹੀਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਤੇ ਵੋਟਰਾਂ ਦੀ ਸੁਵਿਧਾ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਉਨ੍ਹਾਂ ਵਲੋਂ ਭਰੇ ਗਏ ਫਾਰਮਾਂ ਦੀ ਸਥਿਤੀ ਸਬੰਧੀ ਜਾਣਕਾਰੀ ਮੋਬਾਇਲ 'ਤੇ ਐਸ.ਐਮ.ਐਸ. ਰਾਹੀਂ ਨਾਲ ਦੀ ਨਾਲ ਮਿਲਦੀ ਰਹੇਗੀ।

No comments:
Post a Comment