-ਜ਼ਿਲ੍ਹੇ ਦੇ 10 ਬਲਾਕਾਂ ਵਿੱਚ ਕਰਵਾਏ ਗਏ ਸਹੁੰ ਚੁੱਕ ਪ੍ਰੋਗਰਾਮ
-ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਹਰੇਕ ਕਿਸਾਨ ਦੀ ਪਹਿਲ ਕਦਮੀ ਜ਼ਰੂਰੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 11 ਜੁਲਾਈ: ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਅੱਜ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕਿਸਾਨਾਂ ਨੂੰ ਖੇਤਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਸਹੁੰ ਚੁਕਾਈ ਗਈ। ਇਹ ਪ੍ਰੋਗਰਾਮ ਜ਼ਿਲ੍ਹੇ ਦੇ ਸਾਰੇ 10 ਬਲਾਕਾਂ ਵਿੱਚ ਕਰਵਾਇਆ ਗਿਆ ਅਤੇ ਕਰੀਬ 2000 ਤੋਂ ਵੱਧ ਕਿਸਾਨਾਂ ਵਲੋਂ ਸਹੁੰ ਚੁੱਕੀ ਗਈ ਕਿ ਉਹ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣਗੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਹੁੰ ਚੁੱਕ ਸਮਾਗਮ ਰਾਹੀਂ ਕਿਸਾਨਾਂ ਨੂੰ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ, ਕਿਉਂਕਿ ਇਸ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਅੱਗੇ ਤੋਂ ਅਜਿਹਾ ਨਹੀਂ ਕਰਨਗੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬਾਕੀ ਕਿਸਾਨਾਂ ਨੂੰ ਵੀ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ/ਨਾੜ ਨੂੰ ਖੇਤ ਵਿੱਚ ਹੀ ਦਬਾਉਣ ਲਈ ਤਿਆਰ ਕੀਤੇ ਗਏ ਸੰਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਖੇਤੀਬਾੜੀ ਭਵਨ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਹੁੰ ਚੁੱਕ ਸਮਾਰੋਹ ਵਿੱਚ ਬੋਲਦਿਆਂ ਖੇਤੀਬਾੜੀ ਅਫ਼ਸਰ ਸ੍ਰੀ ਗੁਰਬਖਸ਼ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਸਮੇਂ-ਸਮੇਂ ਸਿਰ ਸਿਖਲਾਈ ਕੈਂਪਾਂ ਰਾਹੀਂ ਝੋਨੇ ਦੀ ਪਰਾਲੀ, ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਗ ਲਾਉਣ ਨਾਲ ਭੂਮੀ ਦਾ ਜੀਵਕ ਮਾਦਾ, ਸੂਖਮ ਤੱਤ ਅਤੇ ਜੀਵਾਣੂ ਖਤਮ ਹੋ ਜਾਂਦੇ ਹਨ, ਜਿਸ ਨਾਲ ਖੇਤੀ ਉਤਪਾਦਨ ਘੱਟਦਾ ਹੈ ਅਤੇ ਉਪਜ ਦੀ ਕੁਆਲਟੀ 'ਤੇ ਵੀ ਅਸਰ ਪੈਂਦਾ ਹੈ। ਡਿਪਟੀ ਰਜਿਸਟਰਾਰ ਕੋ-ਅਪਰੇਟਿਵ ਸੁਸਾਇਟੀ ਸ੍ਰੀ ਰਾਮ ਦਾਸ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕਈ ਤਰ੍ਹਾਂ ਦੇ ਸੰਦ ਅਤੇ ਤਕਨੀਕਾਂ ਉਪਲਬੱਧ ਹਨ, ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਰਤੇ ਜਾਂਦੇ ਸੰਦਾਂ 'ਤੇ ਸਰਕਾਰ ਵਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ।ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ, ਭੌਂ ਪਰਖ ਅਫ਼ਸਰ ਸ੍ਰੀ ਸੁਰਿੰਦਰ ਸਿੰਘ, ਖੇਤੀਬਾੜੀ ਅਫ਼ਸਰ ਸ੍ਰੀ ਕਿਸ਼ੋਰੀ ਲਾਲ ਅਤੇ ਸ੍ਰੀ ਗੁਰਮੇਲ ਸਿੰਘ, ਸਹਾਇਕ ਰਜਿਸਟਰਾਰ ਕੋ-ਅਪਰੇਟਿਵ ਸੁਸਾਇਟੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

No comments:
Post a Comment