-ਯੋਗ ਬਿਨੈਕਾਰਾਂ ਦੀ ਪੈਨਸ਼ਨ ਇਕ ਮਹੀਨੇ ਦੇ ਅੰਦਰ-ਅੰਦਰ ਮਨਜ਼ੂਰ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ
-ਕਿਹਾ, ਬਿਨੈਕਾਰ ਦੀ ਆਮਦਨ 60 ਹਜ਼ਾਰ ਰੁਪਏ ਸਲਾਨਾ ਤੋਂ ਵੱਧ ਨਾ ਹੋਵੇ
ਹੁਸ਼ਿਆਰਪੁਰ, 13 ਜੁਲਾਈ:ਪੰਜਾਬ ਸਰਕਾਰ ਵਲੋਂ ਬੁਢਾਪਾ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸ਼ਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸਕੀਮਾਂ ਲਈ ਮਾਪਦੰਡ ਸੋਧੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੈਨਸ਼ਨ ਲਈ ਉਹੀ ਬਿਨੈਕਾਰ ਬਿਨੈਪੱਤਰ ਦੇ ਸਕਦਾ ਹੈ, ਜਿਸ ਦੀ ਸਾਰੇ ਵਸੀਲਿਆਂ ਤੋਂ ਆਮਦਨ 60 ਹਜ਼ਾਰ ਰੁਪਏ ਸਲਾਨਾ ਤੋਂ ਵੱਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀ ਫਾਰਮ ਪ੍ਰਾਪਤ ਹੋਣ ਦੀ ਮਿਤੀ ਤੋਂ 1 ਮਹੀਨੇ ਦੇ ਅੰਦਰ-ਅੰਦਰ ਸੀ.ਡੀ.ਪੀ.ਓ. ਦੀ ਪੜਤਾਲ ਉਪਰੰਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਲੋਂ ਪੈਨਸ਼ਨ ਮਨਜ਼ੂਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮਰ ਦੇ ਸਬੂਤ ਲਈ ਅਧਾਰ ਕਾਰਡ/ਵੋਟਰ ਕਾਰਡ, ਵੋਟਰ ਸੂਚੀ/ਦਸਵੀਂ ਦਾ ਸਰਟੀਫਿਕੇਟ ਜਾਂ ਰਜਿਸਟਰਾਰ ਜਨਮ ਅਤੇ ਮੌਤ ਵਲੋਂ ਜਾਰੀ ਸਰਟੀਫਿਕੇਟ ਦੀ ਕਾਪੀ ਲੋੜੀਂਦੀ ਹੈ। ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ ਬਿਨੈਕਾਰ ਕੋਲ ਵੱਧ ਤੋਂ ਵੱਧ 2.5 ਏਕੜ ਨਹਿਰੀ/ਚਾਹੀ ਜਾਂ 5 ਏਕੜ ਬਰਾਨੀ ਜਮੀਨ ਜਾਂ ਸੇਮਗ੍ਰਸਤ ਇਲਾਕਿਆਂ ਵਿੱਚ 5 ਏਕੜ ਜਮੀਨ (ਪਤੀ/ਪਤਨੀ ਦੋਨਾਂ ਨੂੰ ਮਿਲਾ ਕੇ) ਦੀ ਮਾਲਕੀ ਹੋਵੇ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਸਬੰਧੀ ਰਿਪੋਰਟ ਮਾਲ ਵਿਭਾਗ (ਪਟਵਾਰੀ) ਵਲੋਂ ਕੀਤੀ ਜਾਵੇਗੀ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ ਬਿਨੈਕਾਰਾਂ ਦੀ ਜ਼ਮੀਨ ਅਤੇ ਰਿਹਾਇਸ਼ ਸਬੰਧੀ ਵੈਰੀਫਿਕੇਸ਼ਨ ਪਟਵਾਰੀ ਵਲੋਂ ਕੀਤੀ ਜਾਵੇਗੀ। ਇਸੇ ਤਰ੍ਹਾਂ ਸ਼ਹਿਰੀ ਖੇਤਰ ਦੇ ਬਿਨੈਕਾਰਾਂ ਦੀ ਰਿਹਾਇਸ਼ ਅਤੇ ਜ਼ਮੀਨ/ਜਾਇਦਾਦ ਸਬੰਧੀ ਵੈਰੀਫਿਕੇਸ਼ਨ ਕਾਰਜਸਾਧਕ ਅਫ਼ਸਰ, ਨਗਰ ਕੌਂਸਲ ਵਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬਿਨੈਕਰਤਾ ਨੂੰ ਵਿਭਾਗ ਵਲੋਂ ਦਿੱਤਾ ਗਿਆ ਸਵੈਘੋਸ਼ਣਾ ਪੱਤਰ ਵੀ ਭਰ ਕੇ ਦੇਣਾ ਪਵੇਗਾ। ਉਨ੍ਹਾਂ ਦੱਸਿਆ ਕਿ ਅਰਜ਼ੀ ਫਾਰਮ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਸੇਵਾ ਕੇਂਦਰਾਂ, ਮਹਿਕਮੇ ਦੀ ਵੈਬਸਾਈਟ, ਐਸ.ਡੀ.ਐਮ. ਦਫ਼ਤਰ, ਆਂਗਣਵਾੜੀ ਕੇਂਦਰ, ਪੰਚਾਇਤ ਅਤੇ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਉਪਲਬੱਧ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਪੜਤਾਲ ਦੌਰਾਨ ਲਾਭਪਾਤਰੀ ਅਯੋਗ ਪਾਇਆ ਜਾਂਦਾ ਹੈ, ਤਾਂ ਭੌਂ ਮਾਲੀਆ ਐਕਟ ਅਧੀਨ ਤਸਦੀਕ ਕਰਤਾ/ਸਿਫਾਰਸ਼ ਕਰਤਾ ਪਾਸੋਂ ਲਾਭਪਾਤਰੀ ਨੂੰ ਅਦਾ ਕੀਤੀ ਰਕਮ ਤੋਂ ਦੁੱਗਣੀ ਰਾਸ਼ੀ ਦੀ ਵਸੂਲੀ ਕਰਨ ਦਾ ਉਪਬੰਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗਲਤ ਪਾਏ ਜਾਣ ਦੀ ਸੂਰਤ ਵਿੱਚ ਅਧਿਕਾਰੀ/ਕਰਮਚਾਰੀ (ਸਮੇਤ ਲਾਭਪਾਤਰੀ) ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਮਾਪਦੰਡਾਂ ਅਨੁਸਾਰ ਉਮਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ ਉਮਰ ਪੁਰਸ਼ਾਂ ਵਿੱਚ 65 ਸਾਲ ਅਤੇ ਔਰਤ ਹੋਣ ਦੀ ਸੂਰਤ ਵਿੱਚ 58 ਸਾਲ ਨਿਸ਼ਚਿਤ ਹੈ। ਉਨ੍ਹਾਂ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾਵਾਂ ਤੇ ਨਿਆਸਰਿਤ ਔਰਤਾਂ ਅਤੇ 30 ਸਾਲ ਤੋਂ ਵੱਧ ਉਮਰ ਦੀਆਂ ਅਣ-ਵਿਆਹੀਆਂ ਔਰਤਾਂ, 21 ਸਾਲ ਤੋਂ ਘੱਟ ਉਮਰ ਦੇ ਅਜਿਹੇ ਬੱਚੇ ਜਿਹੜੇ ਮਾਪਿਆਂ ਦੀ ਇਮਦਾਦ ਜਾਂ ਉਨ੍ਹਾਂ ਦੀ ਸਰੀਰਕ/ਮਾਨਸਿਕ ਅਪੰਗਤਾ ਕਾਰਨ ਦੇਖਭਾਲ ਤੋਂ ਵੰਚਿਤ ਹੋ ਗਏ ਹੋਣ, 50 ਫੀਸਦੀ ਜਾਂ ਇਸ ਤੋਂ ਵੱਧ ਅਪੰਗਤਾ ਵਾਲੇ ਵਿਅਕਤੀ ਪਹਿਲਾਂ ਹੀ ਪੈਨਸ਼ਨ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਪਦੰਡ ਵਿੱਚ ਕੋਈ ਸੋਧ ਨਹੀਂ ਕੀਤੀ ਗਈ ਹੈ।

No comments:
Post a Comment