ਹੁਸ਼ਿਆਰਪੁਰ, 01 ਜੁਲਾਈ 2017:ਪ੍ਰਵਾਸੀ ਪੰਜਾਬੀ ਆਬਾਦੀ ਵਾਲੇ ਪਰਿਵਾਰਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਏ ਜਾਣ ਲਈ ਸਿਹਤ ਵਿਭਾਗ ਹੁਸ਼ਿਆਰਪੁਰ 2 ਜੁਲਾਈ ਤੋਂ 4 ਜੁਲਾਈ ਦਿਨ ਐਤਵਾਰ, ਸੋਮਵਾਰ ਅਤੇ ਮੰਗਲਵਾਰ ਤੱਕ ਵਿਸ਼ੇਸ਼ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਉਲੀਕੀ ਗਈ ਹੈ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਨਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਧਿਕਾਰੀ ਡਾ. ਗੁਰਦੀਪ ਸਿੰਘ ਕਪੂਰ ਦੀ ਸਰਪ੍ਰਸਤੀ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਦੇ ਅਗੇਤਰੇ ਪ੍ਰਚਾਰ ਅਤੇ ਪ੍ਰਸਾਰ ਲਈ ਅੱਜ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਤੋਂ ਪ੍ਰਵਾਸੀ ਪਰਿਵਾਰਾਂ ਵਾਲੇ ਇਲਾਕਿਆਂ ਵਿੱਚ ਮਾਈਕਿੰਗ ਕਰਵਾਉਣ ਲਈ ਰਿਕਸ਼ੇ ਰਵਾਨਾ ਕੀਤੇ ਗਏ। ਇਨ੍ਹਾਂ ਰਿਕਸ਼ਿਆਂ ਨੂੰ ਡਾ. ਗੁਰਦੀਪ ਸਿੰਘ ਤੇ ਹੋਰਨਾਂ ਸਿਹਤ ਅਧਿਕਾਰੀਆਂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਵਾਸੀ ਆਬਾਦੀ ਵਾਲੇ ਪਰਿਵਾਰਾਂ ਦੇ 0 ਤੋਂ 5 ਸਾਲ ਤੱਕ ਦੇ ਕੁੱਲ 23,435 ਬੱਚਿਆਂ ਨੂੰ ਸਿਹਤ ਕਾਮਿਆਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਲਈ ਕੁੱਲ 1636 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਨ੍ਹਾਂ ਟੀਮਾਂ ਦੇ ਕੁੱਲ 171 ਮੈਂਬਰਾਂ ਵੱਲੋਂ ਜ਼ਿਲ੍ਹੇ ਦੀਆਂ ਕੁੱਲ 17,981 ਝੁੱਗੀਆਂ ਵਿੱਚ ਰਹਿਣ ਵਾਲੇ ਅਤੇ 122 ਭੱਠਿਆਂ ਵਿੱਚ ਕੰਮ ਕਰਨ ਵਾਲੇ ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਪੋਲੀਓ ਦੀ ਵੈਕਸੀਨ ਦਿੱਤੀ ਜਾਵੇਗੀ ਤਾਂ ਜੋ ਕੋਈ ਵੀ ਬੱਚਾ ਪੋਲੀਓ ਕਾਰਣ ਹੋਣ ਵਾਲੀ ਅਪੰਰਗਤਾ ਤੋਂ ਪੀੜਤ ਨਾਂ ਹੋ ਸਕੇ। ਟੀਮਾਂ ਵੱਲੋ ਤਿੰਨ ਰੋਜ਼ਾ ਮੁਹਿੰਮ ਦੌਰਾਨ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ 41 ਸੁਪਰਵਾਈਜ਼ਰ ਤੈਨਾਤ ਕੀਤੇ ਗਏ ਹਨ।ਡਾ. ਗੁਰਦੀਪ ਨੇ ਦੱਸਿਆ ਕਿ ਸਾਲ ਵਿੱਚ ਪਲਸ ਪੋਲੀਓ ਮੁਹਿੰਮ ਦੇ ਦੋ ਵੱਡੇ ਗੇੜ ਤੋਂ ਬਾਅਦ ਮਾਈਗ੍ਰੇਟਰੀ ਪਰਿਵਾਰਾਂ ਦੇ ਬੱਚਿਆਂ ਲਈ ਉਚੇਚੇ ਤੌਰ ਤੇ ਦੋ ਗੇੜ ਉਲੀਕੇ ਗਏ ਹਨ। ਪ੍ਰਵਾਸੀ ਆਬਾਦੀ ਵਾਲੇ ਇਹ ਪਰਿਵਾਰ ਰੋਜ਼ੀ ਰੋਟੀ ਦੀ ਤਲਾਸ਼ ਵਿੱਚ ਅਕਸਰ ਆਪਣਾ ਕੰਮ ਅਤੇ ਰਿਹਾਇਸ਼ ਬਦਲ ਲੈਂਦੇ ਹਨ ਜਿਸ ਕਾਰਣ ਕਈ ਵਾਰ ਇਨ੍ਹਾਂ ਦੇ ਬੱਚੇ ਪੋਲੀਓ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਜਾਂਦੇ ਹਨ। ਪ੍ਰਵਾਸੀ ਆਬਾਦੀ ਦਾ ਕੋਈ ਵੀ ਬੱਚਾ ਪੋਲੀਓ ਵੈਕਸੀਨ ਤੋਂ ਵਾਂਝਾ ਨਾਂ ਰਹੇ ਇਸੇ ਲਈ ਸਿਹਤ ਕਾਮਿਆਂ ਵੱਲੋਂ ਘਰ-ਘਰ ਜਾ ਕੇ ਮਿਤੀ 2, 3 ਅਤੇ 4 ਦਿਨ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਇਨ੍ਹਾਂ ਬੱਚਿਆਂ ਨੂੰ 2 ਬੂੰਦ ਜਿੰਦਗੀ ਦੀਆਂ ਪਿਲਾਈਆਂ ਜਾਣਗੀਆਂ। ਇਸ ਮੌਕੇ ਮਾਸ ਮੀਡੀਆ ਅਧਿਕਾਰੀ ਸ਼੍ਰੀਮਤੀ ਸੁਖਵਿੰਦਰ ਕੌਰ ਢਿੱਲੋਂ ਵੱਲੋਂ ਰਿਕਸ਼ਾ ਚਾਲਕਾਂ ਨੂੰ ਉਨ੍ਹਾਂ ਦੇ ਰੂਟ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਇਲਾਕੇ ਦੇ ਸਮੂਹ ਪ੍ਰਵਾਸੀ ਪਰਿਵਾਰਾਂ ਨੂੰ ਅਪੀਲ ਕੀਤੀ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਵਿੱਚ ਘਰ ਆਉਣ ਵਾਲੇ ਸਿਹਤ ਕਾਮਿਆਂ ਨੂੰ ਆਪਣਾ ਸਹਿਯੋਗ ਜਰੂਰ ਦੇਣ। ਇਸ ਅਵਸਰ ਤੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਬਲਬੀਰ ਸਿੰਘ, ਐਲ.ਐਚ.ਵੀ. ਮਨਜੀਤ ਕੌਰ, ਜ਼ਿਲ੍ਹਾ ਬੀ.ਸੀ.ਸੀ. ਫਸੀਲੀਟੇਟਰ ਰੀਨਾ ਸੰਧੂ, ਕੋਲਡ ਚੇਨ ਤਕਨੀਸ਼ੀਅਨ ਭੁਪਿੰਦਰ ਸਿੰਘ ਤੋਂ ਇਲਾਵਾ ਮਲਟੀ ਪਰਪਜ਼ ਹੈਲਥ ਵਰਕਰ ਫੀਮੇਲ ਸਕੂਲ ਦੀਆਂ ਸਿੱਖਿਆਰਥਣਾਂ ਤੇ ਵਿਦਿਆਰਥਣਾਂ ਹਾਜ਼ਰ ਸਨ।

No comments:
Post a Comment