-ਸਾਬਕਾ ਮੰਤਰੀ ਰਮੇਸ਼ ਚੰਦਰ ਡੋਗਰਾ ਦੀ ਯਾਦ 'ਚ ਪਰਿਵਾਰ ਨੇ ਪਾਇਆ ਯੋਗਦਾਨ
-ਡਿਪਟੀ ਕਮਿਸ਼ਨਰ ਨੇ ਦਾਨੀ ਸੱਜਣਾਂ ਦਾ ਕੀਤਾ ਧੰਨਵਾਦ
-ਕਿਹਾ, 'ਸਾਂਝੀ ਰਸੋਈ' 'ਚ ਕੇਵਲ 10 ਰੁਪਏ 'ਚ ਖੁਆਇਆ ਜਾ ਰਿਹਾ ਹੈ ਪੇਟ ਭਰ ਪੌਸ਼ਟਿਕ ਖਾਣਾ
ਹੁਸ਼ਿਆਰਪੁਰ, 31 ਅਗਸਤ:ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਹੁਸ਼ਿਆਰਪੁਰ ਵਿੱਚ ਖੋਲ੍ਹੀ ਗਈ 'ਸਾਂਝੀ ਰਸੋਈ' ਨੂੰ ਦਾਨੀ ਸੱਜਣਾਂ ਵਲੋਂ ਭਰਪੂਰ ਯੋਗਦਾਨ ਦਿੱਤਾ ਜਾ ਰਿਹਾ ਹੈ, ਜਿਸ ਸਦਕਾ 'ਸਾਂਝੀ ਰਸੋਈ' ਖੁੱਲ੍ਹਣ ਦੇ 100ਵੇਂ ਦਿਨ ਤੱਕ 33 ਹਜ਼ਾਰ 600 ਵਿਅਕਤੀਆਂ ਵਲੋਂ ਖਾਣਾ ਖਾਧਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਖਾਣੇ ਦੀ ਸਮੇਂ-ਸਮੇਂ 'ਤੇ ਸਿਹਤ ਵਿਭਾਗ ਕੋਲੋਂ ਚੈਕਿੰਗ ਵੀ ਕਰਵਾਈ ਜਾਂਦੀ ਹੈ, ਤਾਂ ਜੋ ਖਾਣਾ ਪੌਸ਼ਟਿਕ ਹੀ ਮੁਹੱਈਆ ਕਰਵਾਇਆ ਜਾ ਸਕੇ।ਸ੍ਰੀ ਵਿਪੁਲ ਉਜਵਲ ਨੇ 'ਸਾਂਝੀ ਰਸੋਈ' ਵਿੱਚ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪਰਿਵਾਰ ਵਲੋਂ ਸ੍ਰੀ ਰਮੇਸ਼ ਚੰਦਰ ਡੋਗਰਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਯਾਦ ਵਿੱਚ 13 ਹਜ਼ਾਰ ਰੁਪਏ ਦੀ ਰਾਸ਼ੀ ਦਾ ਯੋਗਦਾਨ ਪਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਅਤੇ ਸਮਾਜ ਸੇਵਕਾਂ ਦੇ ਸਹਿਯੋਗ ਸਦਕਾ ਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਆਪਣੇ ਉਦੇਸ਼ ਵਿੱਚ ਕਾਮਯਾਬ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਮੁਹੱਲਾ ਈਸ਼ ਨਗਰ (ਨੇੜੇ ਰੈਡ ਕਰਾਸ ਬਾਲ ਵਾਟਿਕਾ) ਹੁਸ਼ਿਆਰਪੁਰ ਵਿਖੇ ਚਲਾਈ ਜਾ ਰਹੀ 'ਸਾਂਝੀ ਰਸੋਈ' ਵਲੋਂ ਸੋਮਵਾਰ ਤੋਂ ਸ਼ਨੀਵਾਰ ਤੱਕ ਸੈਂਕੜੇ ਵਿਅਕਤੀਆਂ ਨੂੰ ਪੌਸ਼ਟਿਕ ਭੋਜਨ ਕੇਵਲ 10 ਰੁਪਏ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੇਘਰੇ, ਬੇਸਹਾਰਾ ਅਤੇ ਗਰੀਬ ਵਿਅਕਤੀਆਂ ਨੂੰ ਪੇਟ ਭਰ ਖਾਣਾ ਖੁਆਉਣ ਲਈ ਚਾਲੂ ਕੀਤਾ ਗਿਆ 'ਸਾਂਝੀ ਰਸੋਈ' ਦਾ ਪ੍ਰੋਜੈਕਟ ਪੰਜਾਬ ਵਿੱਚੋਂ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸ਼ੁਰੂ ਕੀਤੀ ਗਈ 'ਇਕ ਦਿਨ ਸਾਂਝੀ ਰਸੋਈ ਦੇ ਨਾਲ' (ਬੁੱਕ ਏ ਡੇਅ ਵਿਦ ਸਾਂਝੀ ਰਸੋਈ) ਸਕੀਮ ਜ਼ਰੀਏ ਵੱਡੀ ਪੱਧਰ 'ਤੇ ਬੁਕਿੰਗ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਬੁਕਿੰਗ ਰਾਹੀਂ ਦਾਨੀ ਸੱਜਣ ਆਪਣਾ ਵਿਸ਼ੇਸ਼ ਦਿਨ ਵਿਆਹ ਦੀ ਵਰ੍ਹੇਗੰਢ, ਜਨਮ ਦਿਨ ਅਤੇ ਹੋਰ ਵਿਸ਼ੇਸ਼ ਯਾਦ 'ਸਾਂਝੀ ਰਸੋਈ' ਵਿੱਚ ਮਨਾਉਣ ਲਈ ਬੁੱਕ ਕਰਵਾ ਰਹੇ ਹਨ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਦਾਨੀ ਸੱਜਣ ਅਤੇ ਸਮਾਜ ਸੇਵਕ 'ਸਾਂਝੀ ਰਸੋਈ' ਵਿੱਚ ਆਪਣਾ ਯੋਗਦਾਨ ਪਾਉਣ ਲਈ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਡੋਗਰਾ ਪਰਿਵਾਰ ਵਲੋਂ 'ਸਾਂਝੀ ਰਸੋਈ' ਵਿੱਚ ਯੋਗਦਾਨ ਪਾਉਣ ਬਦਲੇ ਸ੍ਰੀਮਤੀ ਸੁਰਿੰਦਰ ਡੋਗਰਾ ਧਰਮਪਤਨੀ ਸਵਰਗਵਾਸੀ ਸ੍ਰੀ ਰਮੇਸ਼ ਚੰਦਰ ਡੋਗਰਾ, ਸਪੁੱਤਰ ਸ੍ਰੀ ਅਰੁਣ ਡੋਗਰਾ ਹਲਕਾ ਵਿਧਾਇਕ ਦਸੂਹਾ ਅਤੇ ਸਪੁੱਤਰ ਸ੍ਰੀ ਰਮਨ ਡੋਗਰਾ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਉਨ੍ਹਾਂ ਦੱਸਿਆ ਕਿ ਡੋਗਰਾ ਪਰਿਵਾਰ ਵਲੋਂ ਦਾਨ ਦੀ ਰਕਮ ਉਨ੍ਹਾਂ ਦੇ ਸਪੁੱਤਰ ਉਦਯੋਗਪਤੀ ਸ੍ਰੀ ਰਮਨ ਡੋਗਰਾ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸੌਂਪੀ ਗਈ ਹੈ।

No comments:
Post a Comment