-ਕਿਹਾ, 4 ਸਤੰਬਰ ਨੂੰ ਲਗਾਏ ਜਾ ਰਹੇ ਰੁਜ਼ਗਾਰ ਮੇਲੇ 'ਚ ਯੋਗ ਉਮੀਦਵਾਰ ਵੱਧ ਤੋਂ ਵੱਧ ਲਾਹਾ ਲੈਣ
-8 ਉਦਯੋਗਿਕ ਅਦਾਰਿਆਂ ਅਤੇ ਸੰਸਥਾਵਾਂ ਵਲੋਂ 194 ਨੌਜਵਾਨਾਂ ਦੀ ਕੀਤੀ ਜਾ ਰਹੀ ਹੈ ਪਲੇਸਮੈਂਟ
ਹੁਸ਼ਿਆਰਪੁਰ, 31 ਅਗਸਤ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 4 ਸਤੰਬਰ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ. ਕੰਪਲੈਕਸ ਹੁਸ਼ਿਆਰਪੁਰ ਵਿਖੇ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਵਿੱਚ ਭਾਗ ਲੈਣ ਦੇ ਇਛੁੱਕ ਯੋਗ ਉਮੀਦਵਾਰ 2 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਰਜਿਸਟਰੇਸ਼ਨ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੀ ਹੋਵੇਗੀ, ਇਸ ਲਈ ਵੱਧ ਤੋਂ ਵੱਧ ਉਮੀਦਵਾਰ ਰਜਿਸਟਰੇਸ਼ਨ ਕਰਵਾ ਕੇ ਰੁਜ਼ਗਾਰ ਮੇਲੇ ਦਾ ਲਾਹਾ ਲੈਣ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਉਦਯੋਗਿਕ ਅਦਾਰੇ ਅਤੇ ਸੰਸਥਾਵਾਂ ਹਿੱਸਾ ਲੈ ਰਹੀਆਂ ਹਨ ਅਤੇ ਇਨ੍ਹਾਂ ਸੰਸਥਾਵਾਂ ਵਲੋਂ ਜ਼ਰੂਰਤ ਮੁਤਾਬਕ ਜੋ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾਣੀ ਹੈ, ਉਸ ਸਬੰਧੀ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਮੇਲੇ ਵਿੱਚ 8 ਉਦਯੋਗਿਕ ਅਦਾਰਿਆਂ ਅਤੇ ਸੰਸਥਾਵਾਂ ਵਲੋਂ 194 ਯੋਗ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾ ਰਹੀ ਹੈ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇੰਟਰਨੈਸ਼ਨਲ ਟਰੈਕਟਰ ਲਿਮਟਡ ਸੋਨਾਲੀਕਾ ਵਲੋਂ 10 ਟਰੇਨੀ ਇੰਜੀਨੀਅਰ ਅਤੇ 10 ਟਰੇਨੀ ਓਪਰੇਟਰ, ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਡ ਵਲੋਂ 50 ਟਰੇਨੀ ਮਸ਼ੀਨ ਓਪਰੇਟਰ (ਕੇਵਲ ਔਰਤਾਂ), 5 ਫਿਟਰ, ਇਕ ਬੁਆਇਲਰ ਅਟੈਂਡੈਟ, ਰਿਲਾਇੰਸ ਇੰਡਸਟਰੀ ਚੋਹਾਲ ਵਲੋਂ 20 ਟਰੇਨੀ ਓਪਰੇਟਰ, ਸੈਂਚਰੀ ਪਲਾਈਵੁਡ ਵਲੋਂ 10 ਸਕਿੱਲਡ ਵਰਕਰ, 15 ਅਨਸਕਿੱਲਡ ਵਰਕਰ, ਐਸ.ਬੀ.ਆਈ. ਲਾਇਫ ਇੰਸ਼ੋਰੈਂਸ ਵਲੋਂ 2 ਯੂਨਿਟ ਮੈਨੇਜਰ, ਇਕ ਏਜੰਸੀ ਮੈਨੇਜਰ ਅਤੇ 40 ਐਡਵਾਈਜ਼ਰ, ਪੀ.ਐਨ.ਬੀ. ਮੈਟ ਲਾਇਫ ਇੰਸ਼ੋਰੈਂਸ ਵਲੋਂ 25 ਮੈਨੇਜਰ, ਐਚ.ਡੀ.ਐਫ.ਸੀ. ਲਾਇਫ ਇੰਸ਼ੋਰੈਂਸ ਵਲੋਂ ਇਕ ਐਫ.ਐਲ.ਐਸ., ਪਰੀਗੇਅਰ ਵਲੋਂ 4 ਸੀ.ਐਨ.ਸੀ./ਟੀ.ਐਨ.ਸੀ. ਓਪਰੇਟਰ ਰੱਖੇ ਜਾਣੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਉਦਯੋਗਿਕ ਅਦਾਰਿਆਂ ਅਤੇ ਸੰਸਥਾਵਾਂ ਵਲੋਂ ਡਿਪਲੋਮਾ ਮਕੈਨੀਕਲ (ਕੇਵਲ ਸਾਲ 2017 ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਤੋਂ ਪਾਸ), ਆਈ.ਟੀ.ਆਈ., ਅੰਡਰ ਮੈਟ੍ਰਿਕ, 8ਵੀਂ ਤੋਂ 12ਵੀਂ ਪਾਸ, 12ਵੀਂ ਅਤੇ ਗਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਪਲੇਸਮੈਂਟ ਕੀਤੀ ਜਾਣੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਕਤ ਯੋਗਤਾ ਅਨੁਸਾਰ ਵੱਧ ਤੋਂ ਵੱਧ ਯੋਗ ਉਮੀਦਵਾਰ 2 ਸਤੰਬਰ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਆਈ.ਟੀ.ਆਈ. ਕੰਪਲੈਕਸ ਹੁਸ਼ਿਆਰਪੁਰ ਵਿਖੇ ਰਜਿਸਟਰੇਸ਼ਨ ਕਰਵਾਉਣ।

No comments:
Post a Comment