-ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨ ਦੇਣ 'ਚ ਕੋਈ ਕਮੀ ਨਹੀਂ ਛੱਡੀ ਜਾਵੇਗੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 25 ਅਗਸਤ: ਪੰਜਾਬ ਸਰਕਾਰ ਵਲੋਂ ਰਾਜ ਵਿੱਚ ਲੋਕਾਂ ਨੂੰ ਇੱਕ ਛੱਤ ਹੇਠ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਏ ਜਾ ਰਹੇ ਸੇਵਾ ਕੇਂਦਰਾਂ ਰਾਹੀਂ ਗਮਾਡਾ ਨਾਲ ਸਬੰਧਤ ਸੇਵਾਵਾਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਕਿਸੇ ਵੀ ਜ਼ਿਲ੍ਹੇ ਦਾ ਵਸਨੀਕ ਗਮਾਡਾ ਨਾਲ ਸਬੰਧਤ ਸੇਵਾਵਾਂ ਉਸੇ ਜ਼ਿਲ੍ਹੇ ਵਿੱਚ ਸਥਿਤ ਸੇਵਾ ਕੇਂਦਰ ਰਾਹੀਂ ਅਰਜ਼ੀ ਦੇ ਕੇ ਪ੍ਰਾਪਤ ਕਰ ਸਕੇਗਾ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਮਾਡਾ (ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ) ਨਾਲ ਸਬੰਧਤ 5 ਸੇਵਾਵਾਂ ਹੁਣ ਜ਼ਿਲ੍ਹਾ ਹੁਸ਼ਿਆਰਪੁਰ ਦੇ 143 ਸੇਵਾ ਕੇਂਦਰਾਂ ਵਿੱਚ ਕਿਸੇ ਵੀ ਥਾਂ 'ਤੇ ਅਰਜ਼ੀ ਦੇ ਕੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿੱਚ ਰਿਹਾਇਸ਼ੀ ਇਮਾਰਤੀ ਨਕਸ਼ੇ/ਸੋਧੇ ਇਮਾਰਤੀ ਨਕਸ਼ੇ ਦੀ ਪ੍ਰਵਾਨਗੀ, ਵਪਾਰਕ ਇਮਾਰਤੀ ਨਕਸ਼ੇ/ਸੋਧੇ ਨਕਸ਼ੇ ਦੀ ਪ੍ਰਵਾਨਗੀ, ਇਮਾਰਤ ਲਈ ਮੁਕੰਮਲਤਾ ਸਰਟੀਫ਼ਿਕੇਟ/ਕਬਜ਼ਾ ਸਰਟੀਫ਼ਿਕੇਟ, ਇਤਰਾਜ਼ਹੀਣਤਾ ਸਰਟੀਫ਼ੀਕੇਟ/ਡੁਪਲੀਕੇਟ ਅਲਾਟਮੈਂਟ/ਰੀ-ਅਲਾਟਮੈਂਟ ਪੱਤਰ, ਜਲ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਗਮਾਡਾ ਨਾਲ ਸਬੰਧਤ ਕੰਮ-ਕਾਰ ਵਾਲੇ ਲੋਕਾਂ ਨੂੰ ਇਹ ਸੇਵਾਵਾਂ ਲਈ ਹੁਣ ਸੇਵਾ ਕੇਂਦਰਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨ ਦੇਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਨਾ ਹੀ ਕਿਸੇ ਵੀ ਪ੍ਰਕਾਰ ਦੀਆਂ ਸੁਵਿਧਾਵਾਂ ਹਾਸਲ ਕਰਨ ਵਿੱਚ ਦਿੱਕਤ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਖੋਲ੍ਹੇ ਗਏ ਕੁੱਲ 143 ਸੇਵਾ ਕੇਂਦਰਾਂ ਵਿਚੋਂ 125 ਸੇਵਾ ਕੇਂਦਰ ਟਾਈਪ-3, ਟਾਈਪ-2 ਦੇ 17 ਅਤੇ ਇਕ ਸੇਵਾ ਕੇਂਦਰ ਟਾਈਪ-1 ਹੈ। ਉਨ੍ਹਾਂ ਸੇਵਾ ਕੇਂਦਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੇਵਾਵਾਂ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਖੁੱਲ੍ਹੇ ਰਹਿੰਦੇ ਹਨ ਅਤੇ ਕੇਵਲ ਐਤਵਾਰ ਨੂੰ ਹੀ ਬੰਦ ਹੁੰਦੇ ਹਨ।

No comments:
Post a Comment