-ਕਿਹਾ, ਸਬੰਧਤ ਐਸ.ਡੀ.ਐਮ ਦਫ਼ਤਰਾਂ 'ਚ ਪੇਸ਼ ਕੀਤੇ ਜਾ ਸਕਦੇ ਨੇ ਦਾਅਵੇ
ਹੁਸ਼ਿਆਰਪੁਰ, 27 ਅਗਸਤ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਆਮ ਲੋਕਾਂ, ਅਦਾਰਿਆਂ, ਸੰਸਥਾਵਾਂ, ਕੰਪਨੀਆਂ ਨੂੰ ਅਪੀਲ ਕੀਤੀ ਹੈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 19086 ਆੱਫ 2017 ਵਿਚ ਦਿੱਤੇ ਹੁਕਮਾਂ ਅਨੁਸਾਰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ 25 ਅਗਸਤ 2017 ਨੂੰ ਆਏ ਫੈਸਲੇ ਤੋਂ ਬਾਅਦ ਹੋਈ ਹਿੰਸਾ ਵਿਚ ਜੇਕਰ ਕਿਸੇ ਦਾ ਵੀ ਕੋਈ ਨੁਕਸਾਨ ਹੋਇਆ ਹੈ, ਤਾਂ ਉਹ ਆਪਣੇ ਦਾਅਵੇ ਸਬੰਧਤ ਉਪ ਮੰਡਲ ਮੈਜਿਸਟਰੇਟ ਦਫ਼ਤਰ ਕੋਲ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਾਨੀ ਜਾਂ ਮਾਲੀ ਨੁਕਸਾਨ ਸਬੰਧੀ ਕੋਈ ਵੀ ਨਾਗਰਿਕ ਜਾਂ ਵਿਭਾਗ ਵੇਰਵਿਆਂ ਸਹਿਤ ਪ੍ਰੋਫਾਰਮੇ ਭਰਕੇ ਸਬੰਧਤ ਐਸ.ਡੀ.ਐਮ. ਦਫ਼ਤਰ ਵਿਖੇ ਆਪਣੇ ਦਾਅਵੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਦਾਅਵੇ 7 ਦਿਨਾਂ ਦੇ ਅੰਦਰ-ਅੰਦਰ ਪੇਸ਼ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਿਰਧਾਰਤ ਪ੍ਰੋਫਾਰਮਾ ਆਪਣੇ ਇਲਾਕੇ ਦੇ ਐਸ.ਡੀ.ਐਮ ਦਫ਼ਤਰ ਜਾਂ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਟੈਲੀਫੋਨ ਨੰਬਰ 01882-220301, ਐਸ.ਡੀ.ਐਮ ਦਫ਼ਤਰ ਹੁਸ਼ਿਆਰਪੁਰ ਦੇ 01882-220310, ਐਸ.ਡੀ.ਐਮ ਦਫ਼ਤਰ ਦਸੂਹਾ ਦੇ 01883-285022, ਐਸ.ਡੀ.ਐਮ ਦਫ਼ਤਰ ਮੁਕੇਰੀਆਂ ਦੇ 01883-244441 ਅਤੇ ਐਸ.ਡੀ.ਐਮ ਦਫ਼ਤਰ ਗੜ੍ਹਸ਼ੰਕਰ ਦੇ ਟੈਲੀਫੋਨ ਨੰਬਰ 01884-282022 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਪ੍ਰਭਾਵਿਤ ਵਿਅਕਤੀ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਹੈ ਤਾਂ ਉਸ ਵਲੋਂ ਸਬੰਧਤ ਐਸ.ਡੀ.ਐਮ ਦਫ਼ਤਰ ਵਿਖੇ 7 ਦਿਨਾਂ ਦੇ ਅੰਦਰ-ਅੰਦਰ ਦਾਅਵੇ ਪੇਸ਼ ਕੀਤੇ ਜਾ ਸਕਦੇ ਹਨ।

No comments:
Post a Comment