-ਕਿਹਾ, ਗੈਰ ਮਿਆਰੀ ਖਾਦ, ਬੀਜ ਤੇ ਕੀੜੇਮਾਰ ਦਵਾਈਆਂ ਵੇਚਣ ਵਾਲੇ ਡੀਲਰਾਂ ਖਿਲਾਫ਼ ਕੀਤੀ ਜਾਵੇ ਕਾਰਵਾਈ
-ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ
ਹੁਸ਼ਿਆਰਪੁਰ, 30 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕਿਸਾਨ ਖੇਤੀ ਮਾਹਿਰਾਂ ਦੀ ਸਲਾਹ ਤੋਂ ਬਿਨ੍ਹਾਂ ਧੜਾਧੜ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ, ਬਲਕਿ ਲੋੜ ਮੁਤਾਬਕ ਹੀ ਇਨ੍ਹਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਾਦ, ਬੀਜਾਂ ਅਤੇ ਕੀੜੇਮਾਰ ਦਵਾਈਆਂ ਦੀ ਕੁਆਲਟੀ ਚੈਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਉਪਲਬੱਧ ਕਰਵਾਏ ਜਾ ਸਕਣ। ਉਨ੍ਹਾਂ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮਿਆਰੀ ਖਾਦਾਂ, ਬੀਜਾਂ ਅਤੇ ਕੀੜੇਮਾਰ ਦਵਾਈਆਂ ਹੀ ਵੇਚਣ ਅਤੇ ਇਨ੍ਹਾਂ ਸਬੰਧੀ ਸਟਾਕ ਅਤੇ ਰੇਟ ਦੇ ਬੋਰਡ ਲੱਗੇ ਹੋਣੇ ਵੀ ਬਹੁਤ ਜ਼ਰੂਰੀ ਹਨ, ਤਾਂ ਜੋ ਕਿਸਾਨ ਨੂੰ ਪਤਾ ਚੱਲ ਸਕੇ ਕਿ ਕਿਹੜੀ ਦਵਾਈ ਦਾ ਕਿੰਨਾ ਰੇਟ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਡੀਲਰ ਵੇਚੀ ਗਈ ਦਵਾਈ ਜਾਂ ਹੋਰ ਖੇਤੀ ਸਮੱਗਰੀ ਦਾ ਬਿੱਲ ਕਿਸਾਨ ਨੂੰ ਜ਼ਰੂਰ ਦੇਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੀਟਨਾਸ਼ਕ ਦਵਾਈਆਂ, ਖਾਦਾਂ ਜਾਂ ਬੀਜ ਲੈਣ ਸਮੇਂ ਡੀਲਰ ਤੋਂ ਬਿੱਲ ਜ਼ਰੂਰ ਕਟਵਾਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੇਲੇ ਸਾਹਮਣੇ ਆਉਂਦਾ ਹੈ ਕਿ ਜੋ ਕੀੜੇਮਾਰ ਦਵਾਈਆਂ ਡੀਲਰਾਂ ਪਾਸੋਂ ਖਰੀਦੀਆਂ ਜਾਂਦੀਆਂ ਹਨ, ਉਹ ਮਿਆਰੀ ਨਹੀਂ ਹੁੰਦੀਆਂ, ਇਸ ਲਈ ਖੇਤੀਬਾੜੀ ਵਿਭਾਗ ਯਕੀਨੀ ਬਣਾਵੇ ਕਿ ਇਨ੍ਹਾਂ ਦੀ ਸੁਚਾਰੂ ਢੰਗ ਨਾਲ ਚੈਕਿੰਗ ਕੀਤੀ ਜਾਵੇ, ਤਾਂ ਜੋ ਕਿਸਾਨਾਂ ਤੱਕ ਮਿਆਰੀ ਖੇਤੀ ਇਨਪੁਟਸ ਹੀ ਪਹੁੰਚਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਜੇਕਰ ਚੈਕਿੰਗ ਦੌਰਾਨ ਭਰੇ ਗਏ ਸੈਂਪਲ ਗੈਰ-ਮਿਆਰੀ ਪਾਏ ਜਾਂਦੇ ਹਨ, ਤਾਂ ਸਬੰਧਤ ਡੀਲਰ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਆਰੰਭੀ ਜਾਵੇ।ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਖੇਤੀ ਲਈ ਬੀਜ, ਖਾਦਾਂ ਜਾਂ ਕੀੜੇਮਾਰ ਦਵਾਈਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸਲਾਹ ਨਾਲ ਹੀ ਖਰੀਦੇ ਜਾਣ, ਤਾਂ ਜੋ ਫ਼ਸਲ ਵਧੀਆ ਹੋ ਸਕੇ ਅਤੇ ਕਿਸਾਨ ਨੂੰ ਕਿਸੇ ਵੀ ਆਰਥਿਕ ਹਾਨੀ ਦਾ ਨੁਕਸਾਨ ਨਾ ਝੱਲਣਾ ਪਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨ ਧੜਾਧੜ ਖਾਦਾਂ ਜਾਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰਨ, ਕਿਉਂਕਿ ਇਸ ਨਾਲ ਜਿਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ, ਉਥੇ ਨਾਲ ਹੀ ਫ਼ਸਲ ਵੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਫ਼ਸਲਾਂ ਤੋਂ ਵੱਧ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਦਵਾਈਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਖੇਤੀਬਾੜੀ ਅਫ਼ਸਰ ਸ੍ਰੀ ਗੁਰਬਖਸ਼ ਸਿੰਘ ਨੇ ਦੱਸਿਆ ਕਿ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਕੁਆਲਟੀ ਚੈਕ ਕਰਨ ਲਈ ਵਿਭਾਗ ਵਲੋਂ 'ਕੁਆਲਟੀ ਕੰਟਰੋਲ ਮੁਹਿੰਮ' ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਦੌਰਾਨ ਸੈਂਪਲ ਭਰਨ ਲਈ ਟੀਚੇ ਵੀ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਾਲ ਖਾਦਾਂ ਦੇ 127, ਕੀੜੇਮਾਰ ਜ਼ਹਿਰਾਂ ਦੇ 150 ਜਦਕਿ ਬੀਜਾਂ ਦੇ 350 ਸੈਂਪਲ ਭਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਉਪਲਬੱਧ ਕਰਵਾਉਣ ਲਈ ਚੈਕਿੰਗ ਮੁਹਿੰਮ ਹੋਰ ਤੇਜ਼ ਕਰ ਦਿੱਤੀ ਜਾਵੇਗੀ।

No comments:
Post a Comment