-ਕਿਹਾ, ਹੁਸ਼ਿਆਰਪੁਰ ਦੇ ਵਣ ਚੇਤਨਾ ਅਤੇ ਐਡਵੈਂਚਰ ਪਾਰਕਾਂ ਦੀ ਹੋਵੇਗੀ ਜਾਂਚ
- 2 ਕਰੋੜ ਪੌਦੇ ਲਗਾ ਕੇ ਸੂਬੇ ਨੂੰ ਬਣਾਇਆ ਜਾ ਰਿਹਾ ਹੈ ਹਰਿਆ-ਭਰਿਆ : ਧਰਮਸੋਤ
ਹੁਸ਼ਿਆਰਪੁਰ, 15 ਅਗਸਤ: ਜੰਗਲਾਤ ਮੰਤਰੀ ਪੰਜਾਬ ਸ੍ਰ: ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਰਾਜ ਦੇ ਜੰਗਲਾਂ ਵਿੱਚੋਂ ਗੈਰ ਕਾਨੂੰਨੀ ਢੰਗ ਨਾਲ ਦਰੱਖਤ ਚੋਰੀ ਕਰਨ ਵਾਲੇ ਤਸਕਰਾਂ ਖਿਲਾਫ਼ ਪਰਚੇ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹ ਅੱਜ ਹੁਸ਼ਿਆਰਪੁਰ ਵਿਖੇ ਆਜ਼ਾਦੀ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰ: ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਦਰੱਖਤਾਂ ਦੀ ਚੋਰੀ ਕਰਨ ਵਾਲੇ ਤਸਕਰਾਂ ਖਿਲਾਫ਼ ਪੂਰੀ ਸਖਤੀ ਦਿਖਾਈ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਫੜੇ ਜਾਣ ਵਾਲੇ ਤਸਕਰਾਂ ਨੂੰ ਕੇਵਲ ਜ਼ੁਰਮਾਨਾ ਕਰਕੇ ਛੱਡ ਦਿੱਤਾ ਜਾਂਦਾ ਸੀ, ਪਰ ਹੁਣ ਇਨ੍ਹਾਂ 'ਤੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਭੇਜਿਆ ਜਾਵੇਗਾ, ਤਾਂ ਜੋ ਸੂਬੇ ਦੀ ਕੀਮਤੀ ਜੰਗਲਾਤ ਸੰਪਤੀ ਨੂੰ ਬਚਾਇਆ ਜਾ ਸਕੇ, ਇਸ ਦੌਰਾਨ ਜਦੋਂ ਉਨ੍ਹਾਂ ਦਾ ਧਿਆਨ ਜਿਲ੍ਹੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀਆਂ 2 ਪਾਰਕਾਂ ਵਣ ਚੇਤਨਾ ਪਾਰਕ ਅਤੇ ਐਡਵੈਂਚਰ ਪਾਰਕ ਵਿੱਚੋਂ ਕੱਟੇ ਗਏ ਕੀਮਤੀ ਦਰੱਖਤਾਂ ਦਾ ਮਾਮਲਾ ਸਾਹਮਣੇ ਲਿਆਂਦਾ ਗਿਆ, ਤਾਂ ਉਨ੍ਹਾਂ ਨੇ ਉਸੇ ਵੇਲੇ ਡੀ.ਐਫ.ਓ. ਨੂੰ ਇਨਕੁਆਰੀ ਕਰਕੇ ਇਕ ਹਫ਼ਤੇ ਦੇ ਅੰਦਰ-ਅੰਦਰ ਰਿਪੋਰਟ ਸੌਂਪਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਦਰੱਖਤ ਕੱਟਣ ਦੇ ਜ਼ਿੰਮੇਵਾਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਪਾਰਕਾਂ ਦੀ ਰਖਵਾਲੀ ਅਤੇ ਸਾਂਭ-ਸੰਭਾਲ ਕਰਨਾ ਜੰਗਲਾਤ ਵਿਭਾਗ ਦੀ ਹੀ ਜ਼ਿੰਮੇਵਾਰੀ ਹੈ, ਪਰ ਜੇਕਰ ਇਸ ਸਬੰਧੀ ਕੋਈ ਢਿੱਲ ਪਾਈ ਜਾਂਦੀ ਹੈ, ਤਾਂ ਸਬੰਧਤ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਜੰਗਲਾਤ ਮੰਤਰੀ ਸ੍ਰ: ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੜਕਾਂ ਚੌੜੀਆਂ ਕਰਨ ਲਈ ਭਾਵੇਂ ਦਰੱਖਤਾਂ ਦੀ ਕਟਾਈ ਕੀਤੀ ਜਾ ਰਹੀ ਹੈ, ਪਰ ਇਸ ਦੀ ਪੂਰਤੀ ਕਰਨ ਲਈ ਜੰਗਲਾਤ ਵਿਭਾਗ ਵਲੋਂ ਸੂਬੇ ਵਿੱਚ 2 ਕਰੋੜ ਪੌਦੇ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ।

No comments:
Post a Comment