-ਤਿਨਜੀਤ ਸ਼ੂਟਰ ਦੀ ਨਜ਼ਰ ਹੁਣ ਟੋਕੀਓ 'ਚ 2020 ਨੂੰ ਹੋਣ ਵਾਲੀਆਂ ਓਲੰਪਿਕਸ ਗੇਮਜ਼ ਵੱਲ
-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਹੁਸ਼ਿਆਰਪੁਰ, 18 ਅਗਸਤ: ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਤਿਨਜੀਤ ਧਨੋਤਾ ਨੇ ਓਪਨ ਸ਼ੂਟਿੰਗ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਸਮੇਤ ਪੰਜਾਬ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਕਰ ਦਿੱਤਾ ਹੈ। ਇਸ ਨੌਜਵਾਨ ਨੇ ਦੇਸ਼-ਵਿਦੇਸ਼ ਵਿੱਚ ਹੁਣ ਤੱਕ ਫਰੀ ਪਿਸਟਲ ਸ਼ੂਟਿੰਗ ਮੁਕਾਬਲਿਆਂ ਵਿੱਚ 14 ਮੈਡਲ ਜਿੱਤੇ ਹਨ, ਜਿਨ੍ਹਾਂ ਵਿੱਚ 7 ਗੋਲਡ, 2 ਸਿਲਵਰ ਅਤੇ 5 ਕਾਂਸੇ ਦੇ ਤਮਗੇ ਸ਼ਾਮਲ ਹਨ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਇਸ ਨੌਜਵਾਨ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਸ਼ੂਟਿੰਗ ਮੁਕਾਬਲਿਆਂ ਦੌਰਾਨ ਆਪਣੇ ਦ੍ਰਿੜ ਨਿਸ਼ਚੇ ਨਾਲ ਮੱਲ੍ਹਾਂ ਮਾਰਦਾ ਰਹੇ ਅਤੇ ਦੇਸ਼ ਦਾ ਨਾਂ ਪੂਰੀ ਦੁਨੀਆਂ ਵਿੱਚ ਚਮਕਾਉਂਦਾ ਰਹੇ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ, ਇਸ ਲਈ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਦਿਖਾਉਣ, ਕਿਉਂਕਿ ਖੇਡਾਂ ਨਾਲ ਜਿਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਵੀ ਬਚਿਆ ਜਾ ਸਕਦਾ ਹੈ।ਸ੍ਰੀ ਵਿਪੁਲ ਉਜਵਲ ਨੇ ਤਿਨਜੀਤ ਦੇ ਮਾਪਿਆਂ ਨੂੰ ਵੀ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਚੰਗੀ ਪਰਵਰਿਸ਼ ਸਦਕਾ ਹੀ ਉਨ੍ਹਾਂ ਦਾ ਬੇਟਾ ਖੇਡਾਂ ਵਿੱਚ ਨਵੇਂ ਮੀਲ ਪੱਥਰ ਸਾਬਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਵਲੋਂ ਸ਼ੂਟਿੰਗ ਮੁਕਾਬਲਿਆਂ ਵਿੱਚ ਮਾਰੀਆਂ ਜਾ ਰਹੀਆਂ ਮੱਲ੍ਹਾਂ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੱਸਿਆ ਲਈ ਉਹ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ, ਕਿਉਂਕਿ ਚੰਗੇ ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਉਧਰ ਤਿਨਜੀਤ ਨੇ ਦੱਸਿਆ ਕਿ ਉਸ ਦਾ ਸੁਪਨਾ ਸਾਲ 2020 ਦੌਰਾਨ ਟੋਕੀਓ ਵਿੱਚ ਹੋਣ ਵਾਲੀਆਂ ਓਲੰਪਿਕਸ ਗੇਮਜ਼ ਵਿੱਚ ਖੇਡਣਾ ਹੈ, ਜਿਸ ਲਈ ਉਹ ਸਖ਼ਤ ਮਿਹਨਤ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਹੁਣ ਤੱਕ ਉਹ ਰੂਸ, ਕੋਰੀਆ ਅਤੇ ਪੋਲੈਂਡ ਵਿਖੇ ਸੈਕੰਡ ਓਲੰਪਿਕਸ ਗੇਮਜ਼ (ਵਰਲਡ ਯੂਨੀਵਰਸਿਟੀ ਗੇਮਜ਼) ਵਿਖੇ ਖੇਡਣ ਤੋਂ ਇਲਾਵਾ ਆਲ ਇੰਡੀਆ ਇੰਟਰ ਯੂਨੀਵਰਸਿਟੀ ਵਿੱਚ ਲਗਾਤਾਰ 2014, 2015 ਅਤੇ 2016 ਵਿੱਚ ਵੀ ਓਪਨ ਸ਼ੂਟਿੰਗ ਮੁਕਾਬਲੇ ਖੇਡ ਚੁੱਕਾ ਹੈ। ਉਸ ਨੇ ਹੁਣ ਤੱਕ ਵਿਦੇਸ਼ੀ ਧਰਤੀ ਵਿੱਚ 3 ਅਤੇ ਦੇਸ਼ ਵਿੱਚ 12 ਮੁਕਾਬਲਿਆਂ ਵਿੱਚ ਹਿੱਸਾ ਲੈ ਕੇ 14 ਮੈਡਲ ਜਿੱਤੇ ਹਨ, ਜਿਸ ਵਿੱਚ 7 ਗੋਲਡ, 2 ਸਿਲਵਰ ਅਤੇ 5 ਕਾਂਸੇ ਦੇ ਤਮਗੇ ਸ਼ਾਮਲ ਹਨ। ਉਸ ਨੇ ਦੱਸਿਆ ਕਿ ਇਸੇ ਸਾਲ 2017 ਵਿੱਚ ਉਸ ਨੇ 'ਕੁਮਾਰ ਸੁਰੇਂਦਰਾ ਸਿੰਘ ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ' ਦਿੱਲੀ ਵਿੱਚ 50 ਮੀਟਰ ਫਰੀ ਪਿਸਟਲ ਸ਼ੂਟਿੰਗ ਵਿੱਚ ਵੀ ਇਕ ਗੋਲਡ ਅਤੇ ਇਕ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ।

No comments:
Post a Comment