-ਕਿਹਾ, ਹੰਗਾਮੀ ਸਥਿਤੀ 'ਚ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ -ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ
ਹੁਸ਼ਿਆਰਪੁਰ, 2 ਅਗਸਤ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹ ਅੱਜ ਸੰਭਾਵੀ ਹੜ੍ਹਾਂ ਸਬੰਧੀ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਸਬ-ਡਵੀਜ਼ਨਾਂ ਵਿੱਚ ਸੈਕਟਰ ਵਾਈਜ਼ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਮੈਡੀਕਲ ਤੇ ਵੈਟਰਨਰੀ ਟੀਮਾਂ, ਫੂਡ ਐਂਡ ਸਪਲਾਈਜ਼ ਵਿਭਾਗ ਤੋਂ ਇਲਾਵਾ ਫਲੱਡ ਟਰੇਂਡ ਕਰਮਚਾਰੀ, ਸਬੰਧਤ ਸਰਪੰਚ-ਨੰਬਰਦਾਰ ਅਤੇ ਐਨ.ਜੀ.ਓਜ਼ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਵਿੱਚ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗਾਂ ਨੂੰ ਪਹਿਲਾਂ ਹੀ ਜਿੰਮੇਵਾਰੀਆਂ ਸੌਂਪੀਆਂ ਜਾ ਚੁੱਕੀਆਂ ਹਨ, ਇਸ ਲਈ ਵਿਭਾਗ ਯਕੀਨੀ ਬਣਾਉਣ ਕਿ ਉਨ੍ਹਾਂ ਨਾਲ ਸਬੰਧਤ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਾ ਰਹੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਬਾਰੇ ਰੋਜ਼ਾਨਾ ਨਿਗਰਾਨੀ ਰੱਖੀ ਜਾਵੇਗੀ, ਇਸ ਲਈ ਐਸ.ਡੀ.ਐਮਜ਼ ਪੂਰੀ ਗੰਭੀਰਤਾ ਨਾਲ ਸਾਰੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨਾਂ ਦੇ ਕੁਝ ਇਲਾਕੇ ਹੜ੍ਹਾਂ ਵਰਗੇ ਹਾਲਾਤ ਨਾਲ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਐਸ.ਡੀ.ਐਮਜ਼ ਬਾਕੀ ਪ੍ਰਬੰਧਾਂ ਦੇ ਨਾਲ-ਨਾਲ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮਾਂ ਦੀ ਨਿਗਰਾਨੀ ਵੀ ਰੱਖਣ, ਤਾਂ ਜੋ ਇਹ ਕੰਟਰੋਲ ਰੂਮ 24 ਘੰਟੇ ਲਈ ਨਿਰਵਿਘਨ ਕੰਮ ਕਰਨ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਸਬੰਧੀ ਅਗੇਤੇ ਪ੍ਰਬੰਧ ਕਰ ਲਏ ਜਾਣ, ਤਾਂ ਜੋ ਲੋੜ ਪੈਣ 'ਤੇ ਇਹ ਸਹੂਲਤ ਜ਼ਰੂਰਤਮੰਦਾਂ ਤੱਕ ਪਹੁੰਚ ਸਕੇ।ਸ੍ਰੀ ਵਿਪੁਲ ਉਜਵਲ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪੀਣ ਵਾਲੇ ਪਾਣੀ, ਪਸ਼ੂਧਨ ਦੀ ਸੰਭਾਲ ਲਈ ਤੂੜੀ, ਹਰੇ ਚਾਰੇ ਅਤੇ ਦਵਾਈਆਂ, ਖਾਧ ਪਦਾਰਥਾਂ, ਟ੍ਰਾਂਸਪੋਰਟੇਸ਼ਨ, ਸੁਰੱਖਿਅਤ ਥਾਵਾਂ ਦੀ ਨਿਸ਼ਾਨਦੇਹੀ ਅਤੇ ਹੋਰ ਜ਼ਰੂਰੀ ਪਹਿਲੂਆਂ ਸਬੰਧੀ ਤਿਆਰੀ ਰੱਖਣ, ਤਾਂ ਜੋ ਅਜਿਹੇ ਹਾਲਾਤ ਪੈਦਾ ਹੋਣ ਦੀ ਸੂਰਤ ਵਿੱਚ ਢੁੱਕਵੇਂ ਕਦਮ ਚੁੱਕਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਵਰਤੋਂ ਵਿੱਚ ਆਉਣ ਵਾਲੇ ਉਪਲਬੱਧ ਸਾਧਨ ਵੀ ਤਿਆਰ ਰੱਖੇ ਜਾਣ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਹਿਰਾਂ ਅਤੇ ਚੋਆਂ ਵਿੱਚ ਨਹਾਉਣ ਤੋਂ ਗੁਰੇਜ਼ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਦਸੂਹਾ ਸ੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਸ੍ਰੀ ਅਮਨਪਾਲ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸ੍ਰੀਮਤੀ ਰਜਨੀਸ਼ ਕੌਰ, ਡੀ.ਐਸ.ਪੀ. ਸ੍ਰੀ ਜੰਗ ਬਹਾਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

No comments:
Post a Comment