-ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਵਲੋਂ ਇਕ ਲੱਖ ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਵਲੋਂ ਜਿਥੇ ਜ਼ਰੂਰਤਮੰਦ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਖੁਆਉਣ ਦਾ ਬੀੜਾ ਚੁੱਕਿਆ ਗਿਆ ਹੈ, ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਨੇ ਚੁੱਕੇ ਗਏ ਇਸ ਬੀੜੇ ਨੂੰ ਸਾਰਥਕ ਸਾਬਤ ਕਰ ਦਿੱਤਾ ਹੈ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਖੋਲ੍ਹੀ ਗਈ 'ਸਾਂਝੀ ਰਸੋਈ' ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ ਅਤੇ ਦਾਨੀ ਸੱਜਣਾਂ ਵਲੋਂ ਵੀ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸਮਾਜ ਸੇਵੀ ਸੰਸਥਾਵਾਂ, ਅਧਿਕਾਰੀਆਂ, ਸ਼ਹਿਰ ਵਾਸੀਆਂ ਤੋਂ ਇਲਾਵਾ ਹੁਣ ਉਦਯੋਗਪਤੀ ਵੀ ਆਪਣਾ ਯੋਗਦਾਨ ਪਾ ਕੇ ਇਸ ਉਦਮ ਨੂੰ ਹੋਰ ਪੱਬਾਂ ਭਾਰ ਕਰ ਰਹੇ ਹਨ। ਅੱਜ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਵਲੋਂ ਇਕ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੂੰ ਸੌਂਪਿਆ ਗਿਆ ਹੈ। ਇਹ ਚੈਕ ਸ੍ਰੀਮਤੀ ਵਿਨੋਦ ਓਹਰੀ ਮੈਂਬਰ ਕਾਰਜਕਾਰਨੀ ਕਮੇਟੀ ਜ਼ਿਲ੍ਹਾ ਰੈਡ ਕਰਾਸ ਹਸਪਤਾਲ ਸੈਕਸ਼ਨ ਵਲੋਂ ਸੌਂਪਿਆ ਗਿਆ ਅਤੇ ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਤੇ ਸ੍ਰੀ ਰਾਜੀਵ ਬਜਾਜ ਵੀ ਉਨ੍ਹਾਂ ਦੇ ਨਾਲ ਸਨ। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਪਾਏ ਗਏ ਇਸ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਸਾਂਝੀ ਰਸੋਈ' ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਲੋਕਾਂ ਨੂੰ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 150 ਤੋਂ ਵੱਧ ਦਾਨੀ ਸੱਜਣਾਂ ਵਲੋਂ ਸਹਿਯੋਗ ਦਿੱਤਾ ਗਿਆ ਹੈ ਅਤੇ ਕਈ ਦਾਨੀ ਸਖਸ਼ੀਅਤਾਂ ਵਲੋਂ ਆਪਣੇ ਵਿਸ਼ੇਸ਼ ਦਿਨ 'ਸਾਂਝੀ ਰਸੋਈ' ਵਿੱਚ ਮਨਾਉਣ ਲਈ ਬੁੱਕ ਵੀ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰੀ ਗਿਣਤੀ ਵਿੱਚ ਦਾਨੀ ਸੱਜਣਾਂ ਵਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਅਤੇ ਹੋਰ ਵਿਸ਼ੇਸ਼ ਯਾਦਾਂ ਮਨਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 'ਸਾਂਝੀ ਰਸੋਈ' ਵਿੱਚ ਵਿਸ਼ੇਸ਼ ਯਾਦ ਮਨਾਉਣ ਨਾਲ ਦਾਨੀ ਸੱਜਣਾਂ ਨੂੰ ਖਾਣਾ ਖੁਆ ਕੇ ਮਾਨਵਤਾ ਦੀ ਸੇਵਾ ਕਰਨ ਦਾ ਇਕ ਸੁਨਹਿਰੀ ਮੌਕਾ ਮਿਲਦਾ ਹੈ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਾਂਝੀ ਰਸੋਈ' ਖੋਲ੍ਹਣ ਦਾ ਮੁੱਖ ਉਦੇਸ਼ ਗਰੀਬ, ਬੇਸਹਾਰਾ ਅਤੇ ਬੇਘਰੇ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਖਾਣਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਖਾਣੇ ਦੀ ਵਿਸ਼ੇਸ਼ ਤੌਰ 'ਤੇ ਚੈਕਿੰਗ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਲੋੜਵੰਦਾਂ ਨੂੰ ਪੌਸ਼ਟਿਕ ਖਾਣਾ ਹੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦਾਨੀ ਸੱਜਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਸਹਿਯੋਗ ਦੇਣ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਵਲੋਂ 'ਸਾਂਝੀ ਰਸੋਈ' ਲਈ ਪਹਿਲਾਂ ਵੀ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦਾਨੀ ਸੱਜਣ ਯੋਗਦਾਨ ਪਾਉਣਾ ਚਾਹੁੰਦਾ ਹੈ, ਤਾਂ ਉਹ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕਰ ਸਕਦਾ ਹੈ।

No comments:
Post a Comment