-ਕੰਬਾਇਨ ਮਾਲਕ ਕੰਬਾਇਨਾਂ 'ਤੇ ਸੁਪਰ ਐਸ.ਐਮ.ਐਸ. ਲਗਾਉਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ
-ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕੀਤੀ ਵਿਸ਼ੇਸ਼ ਮੀਟਿੰਗ
ਹੁਸ਼ਿਆਰਪੁਰ, 1 ਅਗਸਤ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਬਾਇਨ ਮਾਲਕ ਕੰਬਾਇਨਾਂ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਇਜ਼ਾਦ ਕੀਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਨੂੰ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਉਦਯੋਗਪਤੀਆਂ ਅਤੇ ਵਪਾਰੀਆਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਸ਼ਮੂਲੀਅਤ ਨਾਲ ਹੀ ਪ੍ਰਦੂਸ਼ਣ ਦੀ ਰੋਕਥਾਮ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਪਿਛਲੇ ਸਾਲ ਇਸ ਦੀ ਮਾਰ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪ੍ਰਦੂਸ਼ਣ ਰਹਿਤ ਸਾਫ਼ ਵਾਤਾਵਰਣ ਵਿੱਚ ਜਿਉਣਾ ਹੈ, ਤਾਂ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਕਰਨ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕਣਕ/ਝੋਨੇ ਦੇ ਨਾੜ ਸਮੇਤ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਕਾਫ਼ੀ ਗੰਭੀਰ ਹੈ ਅਤੇ ਉਸ ਵਲੋਂ ਇਸ ਸਬੰਧੀ ਸਖ਼ਤੀ ਨਾਲ ਕਦਮ ਪੁੱਟਣ ਦੇ ਆਦੇਸ਼ ਦਿੱਤੇ ਗਏ ਹਨ। ਇਥੋਂ ਤੱਕ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਸੈਟੇਲਾਈਟ ਰਾਹੀਂ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਸਭ ਤੋਂ ਜ਼ਿਆਦਾ ਪ੍ਰਦੂਸ਼ਣ ਕਣਕ ਅਤੇ ਝੋਨੇ ਦੇ ਨਾੜ ਨੂੰ ਅੱਗ ਲਾਉਣ ਕਰਕੇ ਫੈਲਦਾ ਹੈ। ਇਸ ਲਈ ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਹਾਈ ਕੋਰਟ ਆਫ਼ ਦਿੱਲੀ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਫ਼ਸਲ ਦੀ ਕੰਬਾਇਨਾਂ ਨਾਲ ਕਟਾਈ ਦੌਰਾਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨੂੰ ਲਗਾਉਣਾ ਜ਼ਰੂਰੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਕੰਬਾਇਨ ਪਿੱਛੇ ਲਗਾ ਕੇ ਪ੍ਰਯੋਗ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਾਰੀਕ ਕਰਕੇ ਖੇਤ ਵਿੱਚ ਹੀ ਆਸਾਨੀ ਨਾਲ ਇਕਸਾਰ ਖਿਲਾਰਨ ਉਪਰੰਤ ਰੋਟਾਵੇਟਰ ਦੀ ਵਰਤੋਂ ਕਰਕੇ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਪ੍ਰਯੋਗ ਨਾਲ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਜ਼ਰੂਰਤ ਹੀ ਨਹੀਂ ਪੈਂਦੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ/ਕਣਕ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਦੂਸ਼ਿਤ ਹੁੰਦਾ ਹੀ ਹੈ, ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਇੱਟਾਂ ਦੇ ਭੱਠਿਆਂ, ਫੈਕਟਰੀਆਂ ਦੀਆਂ ਚਿਮਨੀਆਂ ਅਤੇ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ 'ਤੇ ਵੀ ਕੰਟਰੋਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਹਾਰਵੈਸਟਰ ਕੰਬਾਇਨਾਂ ਦੇ ਮਾਲਕਾਂ ਅਤੇ ਓਪਰੇਟਰਾਂ ਨੂੰ ਝੋਨੇ ਦੀ ਕਟਾਈ ਸਮੇਂ ਸੁਪਰ ਐਸ.ਐਮ.ਐਸ. ਲਗਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਖੇਤੀਬਾੜੀ ਅਫ਼ਸਰ ਸ੍ਰੀ ਗੁਰਬਖਸ਼ ਸਿੰਘ, ਹਾਰਵੈਸਟਰ ਕੰਬਾਇਨ ਦੇ ਮਾਲਕਾਂ/ਓਪਰੇਟਰਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

No comments:
Post a Comment