ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਹੁਸ਼ਿਆਰਪੁਰ, 25 ਅਗਸਤ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ.ਇਲਨਚੇਲੀਅਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ 26 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਦਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਵੀ ਇਸ ਦਿਨ ਬੰਦ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ ਅਤੇ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਇਸੇ ਤਰ੍ਹਾਂ ਬਰਕਰਾਰ ਰੱਖੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਸੀ ਭਾਈਚਾਰਾ, ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ।
ਐਸ.ਐਸ.ਪੀ. ਸ੍ਰੀ ਜੇ. ਇਲਨਚੇਲੀਅਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸ਼ਨ ਵਲੋਂ ਕਿਸੇ ਵੀ ਤਰ੍ਹਾਂ ਦੀ ਅਣ-ਸੁਖਾਵੀਂ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ, ਇਸ ਲਈ ਜ਼ਿਲ੍ਹਾ ਵਾਸੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਇਸੇ ਤਰ੍ਹਾਂ ਬਣਾਈ ਰੱਖਣ। ਉਨ੍ਹਾਂ ਅਪੀਲ ਕੀਤੀ ਕਿ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਵਾਸੀ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦੇਣ।
ਉਧਰ ਦੂਜੇ ਪਾਸੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ 26 ਅਗਸਤ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਗਏ ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਵਿੱਚ 26 ਅਗਸਤ 2017 ਨੂੰ ਛੁੱਟੀ ਰਹੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ 26 ਅਗਸਤ ਨੂੰ ਦਰਜਾ-1, 2 ਅਤੇ ਦਰਜਾ-3 ਸੇਵਾ ਕੇਂਦਰਾਂ ਨੂੰ ਬੰਦ ਰੱਖਣ ਦੇ ਹੁਕਮ ਵੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਗਏ ਹਨ।

No comments:
Post a Comment