-ਪ੍ਰਾਇਮਰੀ ਸਿੱਖਿਆ 'ਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ ਪੇਸ਼ੀ : ਡਿਪਟੀ ਕਮਿਸ਼ਨਰ
- ਜ਼ਿਲ੍ਹੇ ਦੇ 1256 ਪ੍ਰਾਇਮਰੀ ਸਕੂਲਾਂ 'ਚ ਪਹਿਲੀ ਤੋਂ 5ਵੀਂ ਕਲਾਸ ਤੱਕ ਪੜ੍ਹ ਰਹੇ ਨੇ 53,435 ਨੰਨ੍ਹੇ ਵਿਦਿਆਰਥੀ
-ਅਧਿਆਪਕਾਂ ਨੂੰ ਪੂਰੀ ਲਗਨ ਨਾਲ ਪੜ੍ਹਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 23 ਅਗਸਤ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕਰਦਿਆਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਵਿੱਚ ਕੋਈ ਕਮੀ ਪੇਸ਼ੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਪੂਰੀ ਮਿਹਨਤ ਅਤੇ ਲਗਨ ਨਾਲ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਇਹ ਨੰਨ੍ਹੇ ਹੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਮੌਜੂਦਾ ਸਿੱਖਿਆ ਦੇ ਹਾਣ ਦਾ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਦਾ ਪੜ੍ਹਾਈ ਦੇ ਖੇਤਰ ਵਿੱਚ ਮੁੱਢ ਬੰਨ੍ਹਣਾ ਅਤੇ ਉਨ੍ਹਾਂ ਨੂੰ ਨੇਕ ਇਨਸਾਨ ਬਣਾਉਣ ਵਿੱਚ ਅਧਿਆਪਕ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1256 ਪ੍ਰਾਇਮਰੀ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਕਲਾਸ ਤੱਕ 53,435 ਬੱਚੇ ਪੜ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸਬ-ਡਵੀਜ਼ਨ ਦੇ 373 ਸਕੂਲਾਂ ਵਿੱਚ 21,516 ਬੱਚੇ, ਦਸੂਹਾ ਦੇ 314 ਸਕੂਲਾਂ ਵਿੱਚ 11,746, ਗੜ੍ਹਸ਼ੰਕਰ ਦੇ 273 ਸਕੂਲਾਂ ਵਿੱਚ 11,098 ਅਤੇ ਮੁਕੇਰੀਆਂ ਦੇ 296 ਸਕੂਲਾਂ ਵਿੱਚ 9,075 ਨੰਨ੍ਹੇ ਵਿਦਿਆਰਥੀ ਪੜ੍ਹ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਡ-ਡੇਅ-ਮੀਲ ਤਹਿਤ ਸਕੂਲਾਂ ਵਿੱਚ ਬੱਚਿਆਂ ਨੂੰ ਹਰ ਰੋਜ਼ ਵੱਖਰਾ-ਵੱਖਰਾ ਪੌਸ਼ਟਿਕ ਆਹਾਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਕਿ ਉਨ੍ਹਾਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿੱਚ ਵਾਧਾ ਹੋ ਸਕੇ। ਉਨ੍ਹਾਂ ਅੱਜ ਮੇਘੋਵਾਲ ਅਤੇ ਮਹਿੰਗਰੋਵਾਲ ਪ੍ਰਾਇਮਰੀ ਸਕੂਲਾਂ ਦੀ ਚੈਕਿੰਗ ਦੌਰਾਨ ਬੱਚਿਆਂ ਕੋਲੋਂ ਸਵਾਲ-ਜਵਾਬ ਵੀ ਪੁੱਛੇ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਨਾਲ ਦੋਸਤਾਨਾ ਮਾਹੌਲ ਸਥਾਪਿਤ ਕੀਤਾ ਜਾਵੇ, ਤਾਂ ਜੋ ਬੱਚੇ ਖੁਸ਼ੀ ਤੇ ਉਤਸ਼ਾਹ ਨਾਲ ਸਕੂਲ ਆਉਣ ਅਤੇ ਪੂਰੀ ਰੁਚੀ ਨਾਲ ਪੜ੍ਹਾਈ ਵੱਲ ਧਿਆਨ ਦੇਣ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਆਪਣੇ ਵਿਸ਼ੇ ਵਿੱਚ ਪੂਰੇ ਪ੍ਰਪੱਕ ਹੁੰਦੇ ਹਨ, ਇਸ ਲਈ ਵੱਧ ਤੋਂ ਵੱਧ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦੁਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਿਆਉਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਲਗਨ ਅਤੇ ਰੁਚੀ ਪੈਦਾ ਕੀਤੀ ਜਾਵੇ, ਤਾਂ ਜੋ ਉਨ੍ਹਾਂ ਦਾ ਮੁੱਢ ਤੋਂ ਹੀ ਪੜ੍ਹਾਈ ਦਾ ਪੱਧਰ ਮਜ਼ਬੂਤ ਹੋ ਸਕੇ ਅਤੇ ਉਹ ਕੋਈ ਵੀ ਮੰਜ਼ਿਲ ਸਰ ਕਰ ਸਕਣ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ, ਇਸ ਲਈ ਅਧਿਆਪਕ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।

No comments:
Post a Comment