- ਵਿਸ਼ੇਸ਼ ਦਿਵਸ ਮਨਾ ਕੇ ਸਫ਼ਾਈ ਵਿਵਸਥਾ ਅਪਨਾਉਣ ਸਬੰਧੀ ਕੀਤਾ ਜਾਵੇਗਾ ਜਾਗਰੂਕ
- ਜ਼ਿਲ੍ਹੇ ਦੇ ਕਸਬਿਆਂ, ਸ਼ਹਿਰਾਂ, ਪਿੰਡਾਂ ਅਤੇ ਹਸਪਤਾਲਾਂ ਵਿੱਚ ਚਲਾਏ ਜਾਣਗੇ ਵਿਸ਼ੇਸ਼ ਸਫ਼ਾਈ ਅਭਿਆਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮ ਤਹਿਤ 15 ਅਤੇ 16 ਸਤੰਬਰ ਨੂੰ ਸਵੱਛਤਾ ਅਪਨਾਉਣ ਸਬੰਧੀ ਸਹੁੰ ਚੁੱਕਾ ਕੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 17 ਸਤੰਬਰ ਨੂੰ ਸੇਵਾ ਦਿਵਸ ਦੇ ਤਹਿਤ ਨੈਸ਼ਨਲ ਵਾਈਡ ਸ਼ਰਮਦਾਨ ਪ੍ਰੋਗਰਾਮ ਤਹਿਤ ਸਵੇਰੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਵੱਖ-ਵੱਖ ਵਿਭਾਗਾਂ ਵਲੋਂ ਪ੍ਰੋਗਰਾਮ ਉਲੀਕ ਕੇ ਸਫ਼ਾਈ ਮੁਹਿੰਮ ਸਬੰਧੀ ਜਾਗਰੂਕਤਾ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ 24 ਸਤੰਬਰ ਨੂੰ ਸਮਗਰ ਸਵੱਛਤਾ ਦੇ ਤਹਿਤ ਸਾਰੇ ਸ਼ਹਿਰ ਵਾਸੀਆਂ, ਮਿਉਂਸੀਪਲ ਬਾਡੀਜ਼, ਯੂਥ ਐਂਡ ਡਿਫੈਂਸ ਪਰਸਨਲ, ਮਹਿਲਾਵਾਂ ਅਤੇ ਬੱਚਿਆਂ, ਖਿਡਾਰੀਆਂ, ਕਾਰਪੋਰੇਟਸ, ਸਿਵਲ ਸਰਵੈਂਸ ਦੇ ਸਹਿਯੋਗ ਨਾਲ ਸਫ਼ਾਈ ਵਿਵਸਥਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਸਫ਼ਾਈ ਅਭਿਆਨ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 25 ਸਤੰਬਰ ਨੂੰ ਸਰਵਤਰ ਸਵੱਛਤਾ ਅਭਿਆਨ ਤਹਿਤ ਹਸਪਤਾਲਾਂ, ਪਾਰਕਾਂ, ਸਮਾਰਕਾਂ, ਬੱਸ ਅੱਡਿਆਂ, ਛੱਪੜਾਂ ਅਤੇ ਪਖਾਨਿਆਂ ਵਿੱਚ ਸਫ਼ਾਈ ਅਭਿਆਨ ਚਲਾ ਕੇ ਸਾਫ਼-ਸੁਥਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 1 ਅਕਤੂਬਰ ਨੂੰ ਵੀ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰਾਂ ਅਤੇ ਕਸਬਿਆਂ ਦੀਆਂ ਮੁੱਖ ਥਾਵਾਂ ਦੀ ਸਫ਼ਾਈ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪੱਧਰ 'ਤੇ ਸਮਾਗਮ ਦਾ ਆਯੋਜਨ ਕੀਤਾਜਾਵੇਗਾ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਇਕ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਵਿਸ਼ੇਸ਼ ਤੌਰ 'ਤੇ ਰੂਪ ਰੇਖਾ ਤਿਆਰ ਕਰਨ, ਤਾਂ ਜੋ ਸਮੂਹ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਅਧਿਕਾਰੀ ਅਤੇ ਕਰਮਚਾਰੀ ਸਫ਼ਾਈ ਵਿਵਸਥਾ ਨੂੰ ਅਪਨਾਉਣ ਲਈ ਵਿਸਥਾਰ ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਅਮਰਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਸ੍ਰੀ ਅਮਰਜੀਤ ਸਿੰਘ ਗਿੱਲ, ਸੈਨੀਟੇਸ਼ਨ ਅਫ਼ਸਰ ਸ੍ਰੀ ਨਵਨੀਤ ਕੁਮਾਰ ਜਿੰਦਲ , ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment