ਹੁਸ਼ਿਆਰਪੁਰ, 28 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ 'ਤੇ ਸ਼ਹੀਦ ਭਗਤ ਸਿੰਘ ਚੌਂਕ ਚੰਡੀਗੜ੍ਹ ਰੋਡ ਵਿਖੇ ਸਥਾਪਿਤ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ ਜੀ ਨੇ ਸ਼ਹੀਦੀ ਦੇ ਕੇ ਭਾਰਤ ਨੂੰ ਗੁਲਾਮੀਆਂ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਾਉਣ ਲਈ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ ਨੌਜਵਾਨਾਂ ਲਈ ਇਕ ਆਦਰਸ਼ ਹਨ ਅਤੇ ਹੁਣ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਇਕ ਜਿੰਮੇਵਾਰ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਵਿੱਚ ਯੋਗਦਾਨ ਪਾਈਏ। ਇਸ ਦੌਰਾਨ ਸ਼ਹਿਰ ਵਾਸੀਆਂ ਵਲੋਂ ਵੀ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

No comments:
Post a Comment