ਹੁਸ਼ਿਆਰਪੁਰ, 14 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਖੇਤੀਬਾੜੀ ਉਪਜ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਜਮੀਨ ਵਿੱਚ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾ ਕਿਹਾ ਕਿ ਜੇ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਫੜਿਆ ਜਾਂਦਾ ਹੈ, ਤਾਂ ਉਸ ਦੇ ਵਿਰੁੱਧ ਨਿਯਮਾਂ ਤਹਿਤ ਜ਼ੁਰਮਾਨਾ ਅਤੇ ਕੇਸ ਦਰਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸਾਉਣੀ ਦੀਆਂ ਫ਼ਸਲਾਂ ਦਾ ਝਾੜ ਵੱਧ ਤੋਂ ਵੱਧ ਆਵੇਗਾ, ਕਿਉਂਕਿ ਸਾਉਣੀ ਦੀਆਂ ਫ਼ਸਲਾਂ ਖਾਸ ਕਰਕੇ ਝੋਨਾਂ, ਮੱਕੀ ਅਤੇ ਗੰਨੇ ਦੀਆਂ ਫ਼ਸਲਾਂ ਵਿੱਚ ਕਿਸੇ ਬਿਮਾਰੀ ਅਤੇ ਕੀੜੇ ਮਕੌੜੇ ਦਾ ਖਾਸ ਹਮਲਾ ਦੇਖਣ ਵਿੱਚ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੱਕੀ ਨੂੰ ਮੱਕੀ ਮੇਜ ਡਰਾਇਰ ਰਾਹੀਂ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ, ਤਾਂ ਜੋ ਕਿਸਾਨ ਆਪਣੀ ਜਿਨਸ ਦਾ ਵਧੀਆਂ ਮੁੱਲ ਪਾ ਸਕਣ।
ਇਸ ਦੌਰਾਨ ਭੌਂ ਪਰਖ ਅਫ਼ਸਰ ਸ੍ਰੀ ਸੁਰਿੰਦਰ ਸਿੰਘ ਨੇ ਵੀ ਸਾਉਣੀ ਦੀਆਂ ਫ਼ਸਲਾਂ ਸਬੰਧੀ ਮਿਥੇ ਗਏ ਟੀਚਿਆਂ ਅਤੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਸਕੀਮਾਂ ਅਧੀਨ ਖੇਤੀਬਾੜੀ ਦੀ ਪੈਦਾਵਾਰ ਅਤੇ ਗੁਣਵੱਤਾ ਵਧਾਉਣ ਦੇ ਨਾਲ-ਨਾਲ ਖੇਤੀ ਖਰਚੇ ਘਟਾਉਣ ਅਤੇ ਵੱਖ-ਵੱਖ ਧੰਦਿਆਂ ਨੂੰ ਅਪਣਾਉਣ ਲਈ ਪ੍ਰਦਰਸ਼ਨੀਆਂ, ਕਿਸਾਨ ਮੇਲਿਆਂ ਅਤੇ ਕਿਸਾਨ ਗੋਸ਼ਟੀਆਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਇਸ ਮੌਕੇ ਖੇਤੀਬਾੜੀ ਅਫ਼ਸਰ (ਬੀਜ) ਸ੍ਰੀ ਕਿਸ਼ੋਰੀ ਲਾਲ, ਖੇਤੀ ਵਿਕਾਸ ਅਫ਼ਸਰ ਸ੍ਰੀ ਜਸਵੀਰ ਸਿੰਘ, ਕਿਸਾਨ ਮੈਂਬਰ ਸ੍ਰੀ ਪਰਮਜੀਤ ਸਿੰਘ, ਸ੍ਰੀ ਜਗਜੀਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

No comments:
Post a Comment