ਹੁਸ਼ਿਆਰਪੁਰ , 18 ਸਤੰਬਰ: ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ 20 ਸਤੰਬਰ ਤੱਕ ਚੱਲਣ ਵਾਲੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਆਗਾਜ਼ ਹੋ ਗਿਆ ਹੈ। ਇਨ੍ਹਾਂ ਖੇਡਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਰਦਿਆਂ ਕਿਹਾ ਕਿ ਇਹ ਖੇਡਾਂ ਏਅਰ ਮਾਰਸ਼ਲ ਅਰਜਨ ਸਿੰਘ ਦੀ ਯਾਦ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਹਾਰ-ਜਿੱਤ ਜ਼ਿੰਦਗੀ ਦਾ ਹਿੱਸਾ ਹਨ, ਪਰ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਹੀ ਖੇਡਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਖਿਡਾਰੀ ਇਸ ਖੇਡਾਂ ਵਿੱਚ ਚੰਗੀਆਂ ਯਾਦਾਂ ਸਮੇਟ ਕੇ ਲਿਜਾਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਮਨੁੱਖੀ ਸਰੀਰ ਤੰਦਰੁਸਤ ਬਣਿਆ ਰਹਿੰਦਾ ਹੈ, ਉਥੇ ਨਸ਼ਿਆਂ ਵਰਗੀ ਨਾ-ਮੁਰਾਦ ਬੀਮਾਰੀ ਤੋਂ ਵੀ ਨੌਜਵਾਨ ਪੀੜ੍ਹੀ ਬਚੀ ਰਹਿੰਦੀ ਹੈ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਜ਼ ਖੇਡਾਂ ਦੌਰਾਨ ਜਦੋਂ ਵੱਖ-ਵੱਖ ਖੇਤਰਾਂ ਦੇ ਖਿਡਾਰੀ ਇਕ-ਦੂਜੇ ਨਾਲ ਵਿਚਾਰ-ਵਟਾਂਦਰਾ ਕਰਦੇ ਹਨ, ਤਾਂ ਆਪਸੀ ਭਾਈਚਾਰੇ ਦੀ ਭਾਵਨਾ ਵੀ ਵੱਧਦੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਖੇਡਾਂ ਦੌਰਾਨ ਇਕ-ਦੂਜੇ ਨਾਲ ਵਧੀਆ ਤਾਲਮੇਲ ਬਣਾਉਣ। 20 ਸਤੰਬਰ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦੌਰਾਨ ਕਬੱਡੀ, ਖੋ-ਖੋ, ਜਿਮਨਾਸਟਿਕ, ਰੱਸਾਕੱਸੀ, ਅਥਲੈਟਿਕਸ, ਫੁੱਟਬਾਲ ਆਦਿ ਦੇ ਮੁਕਾਬਲਿਆਂ ਵਿੱਚ 150 ਸਕੂਲਾਂ ਦੇ 350 ਖਿਡਾਰੀ ਹਿੱਸਾ ਲੈ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਸਿਖਿਆ ਅਫ਼ਸਰ (ਪ੍ਰਾਇਮਰੀ) ਸ੍ਰੀ ਸਲਵਿੰਦਰ ਸਿੰਘ ਤੋਂ ਇਲਾਵਾ ਸਕੂਲਾਂ ਦੇ ਇੰਚਾਰਜ ਅਤੇ ਭਾਰੀ ਗਿਣਤੀ ਖੇਡ ਪ੍ਰੇਮੀ ਹਾਜ਼ਰ ਸਨ।

No comments:
Post a Comment