- ਤਿਉਹਾਰਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਸਿਹਤ ਅਫ਼ਸਰ ਦੇ ਅਧੀਨ ਹੋਇਆ ਵਿਸ਼ੇਸ਼ ਟੀਮ ਦਾ ਗਠਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਕਲੀ ਮਠਿਆਈਆਂ ਅਤੇ ਹੋਰ ਖਰਾਬ ਖਾਣ-ਪੀਣ ਦੀਆਂ ਚੀਜਾਂ 'ਤੇ ਨਕੇਲ ਕੱਸਣ ਲਈ ਸਿਹਤ ਤੇ ਪਰਿਵਾਰ ਭਲਾਈ ਪਰਿਵਾਰ ਵਲੋਂ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਕਦਮ ਚੁੱਕੇ ਜਾਣਗੇ ਅਤੇ ਸੈਂਪਲ ਭਰਕੇ ਲੈਬੋਰੇਟਰੀ ਵਿੱਚ ਭੇਜੇ ਜਾਣਗੇ। ਜੋ ਸੈਂਪਲ ਫੂਡ ਸੇਫਟੀ ਐਕਟ ਦੇ ਮਾਪਦੰਡਾਂ 'ਤੇ ਖਰਾ ਨਹੀਂ ਉਤਰੇਗਾ, ਉਸ ਦੁਕਾਨਦਾਰ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਜ਼ਿਲ੍ਹਾ ਸਿਹਤ ਅਫ਼ਸਰ ਦੇ ਅਧੀਨ ਇਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜਿਸ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਤੋਂ ਇਲਾਵਾ ਇਕ ਫੂਡ ਸੇਫਟੀ ਅਫ਼ਸਰ ਅਤੇ ਬਾਕੀ ਕਰਮਚਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਜ਼ਿਲ੍ਹੇ ਵਿੱਚ ਹਰ ਰੋਜ ਸੰਭਾਵਿਤ ਨਕਲੀ ਮਠਿਆਈਆਂ ਅਤੇ ਖਰਾਬ ਖਾਣ-ਪੀਣ ਦੀਆਂ ਚੀਜਾਂ ਦੀ ਸੈਂਪਲਿੰਗ ਕਰੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਹਲਵਾਈ, ਵਪਾਰੀ, ਫਲ ਵਿਕਰੇਤਾ ਜਾਂ ਹੋਰ ਖਾਣ-ਪੀਣ ਦੀਆਂ ਚੀਜਾਂ ਵੇਚਣ ਵਾਲਾ ਖਰਾਬ ਸਮਾਨ ਵੇਚਦਾ ਪਾਇਆ ਗਿਆ, ਤਾਂ ਉਸ ਖਿਲਾਫ ਸਿਹਤ ਵਿਭਾਗ ਵਲੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਫੂਡ ਸੇਫਟੀ ਐਕਟ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਅਮਲ ਵਿੱਚ ਲਿਆਉਣ ਅਤੇ ਖਰਾਬ ਸਮਾਨ ਵੇਚਣ ਵਾਲਿਆਂ ਦੀ ਸੈਂਪਲਿੰਗ ਕਰਕੇ ਸਖ਼ਤ ਕਾਰਵਾਈ ਕਰਨ।
ਇਸ ਦੌਰਾਨ ਜ਼ਿਲ੍ਹਾਂ ਸਿਹਤ ਅਫ਼ਸਰ ਸ੍ਰੀ ਡਾ. ਸੇਵਾ ਸਿੰਘ ਦੱਸਿਆ ਕਿ ਤਿਉਹਾਰਾਂ ਦੇ ਮੱਦੇ ਨਜ਼ਰ ਜ਼ਿਲ੍ਹੇ ਵਿੱਚ ਇਕ ਵਿਸ਼ੇਸ਼ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਮਿਲਾਵਟੀ ਮਠਿਆਈ ਅਤੇ ਖਰਾਬ ਖਾਣ-ਪੀਣ ਚੀਜਾਂ ਵੇਚਣ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵਪਾਰੀ ਖਰਾਬ ਮਠਿਆਈ ਜਾਂ ਖਰਾਬ ਖਾਣ-ਪੀਣ ਦੀਆਂ ਚੀਜਾਂ ਵੇਚਦਾ ਹੈ, ਤਾਂ ਇਸ ਦੀ ਸੂਚਨਾ ਸਿਵਲ ਸਰਜਨ ਦਫ਼ਤਰ ਦੇ ਸੰਪਰਕ ਨੰਬਰ 01882-252170 ਤੇ ਦਿੱਤੀ ਜਾਂ ਸਕਦੀ ਹੈ।
No comments:
Post a Comment