ਹੁਸ਼ਿਆਰਪੁਰ, 15 ਸਤੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਅਤੇ ਐਡਵੋਕੇਟ ਸ੍ਰੀ ਸੁਖਵੀਰ ਸਿੰਘ ਦੇ ਸਹਿਯੋਗ ਨਾਲ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸ੍ਰੀ ਰਵੀ ਗੁਲਾਟੀ ਤੋਂ ਇਲਾਵਾ ਹੋਰ ਜੱਜ ਸਾਹਿਬਾਨ ਅਤੇ ਵਕੀਲ ਸਾਹਿਬਾਨ ਵੀ ਹਾਜ਼ਰ ਸਨ।
ਪੌਦੇ ਲਗਾਉਣ ਦੀ ਇਸ ਮੁਹਿੰਮ ਨਾਲ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੱਤਾ ਗਿਆ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ, ਕਿਉਂਕਿ ਰੁੱਖ ਲਗਾਉਣ ਨਾਲ ਵਾਤਾਵਰਣ ਦਾ ਸੰਤੁਲਨ ਬਰਕਰਾਰ ਰਹਿੰਦਾ ਹੈ। 'ਇਕ ਰੁੱਖ-ਸੌ ਸੁੱਖ' ਨਾਂ ਹੇਠ ਲਗਾਏ ਗਏ ਇਨ੍ਹਾਂ ਪੌਦਿਆਂ ਨਾਲ ਜਿਥੇ ਆਕਸੀਜਨ ਵਿੱਚ ਵਾਧਾ ਹੁੰਦਾ ਹੈ, ਉਥੇ ਵਾਤਾਵਰਣ ਦੀ ਸ਼ੁੱਧਤਾ ਵੀ ਬਰਕਰਾਰ ਰਹਿੰਦੀ ਹੈ।

No comments:
Post a Comment