ਲੜਕੀਆਂ ਨੂੰ ਨਗਦ ਜਾਂ ਬੈਂਕ ਖ਼ਾਤਿਆਂ ਵਿੱਚ ਕੋਈ ਪੈਸਾ ਨਹੀਂ ਪਾਇਆ ਜਾਂਦਾ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 26 ਸਤੰਬਰ: ਭਾਰਤ ਸਰਕਾਰ ਵੱਲੋਂ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ 'ਬੇਟੀ ਬਚਾਓ-ਬੇਟੀ ਪੜ੍ਹਾਓ' ਨਾਮ ਹੇਠ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਸਮਾਜ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋ ਸਕੇ ਅਤੇ ਉਨ੍ਹਾਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਕੋਈ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ ਕੋਈ ਪੈਸਾ ਪਾਇਆ ਜਾਂਦਾ ਹੈ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਕਿ ਕੁਝ ਗੈਰ-ਸਰਕਾਰੀ ਵਿਅਕਤੀਆਂ ਵੱਲੋਂ ਆਮ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਅਧੀਨ ਲੜਕੀਆਂ ਨੂੰ 2 ਲੱਖ ਰੁਪਏ ਨਗਦ ਦਿੱਤੇ ਜਾਣਗੇ। ਅਜਿਹੇ ਵਿਅਕਤੀਆਂ ਵੱਲੋਂ ਆਮ ਲੋਕਾਂ ਤੋਂ ਰਜਿਸਟਰੇਸ਼ਨ ਕਰਵਾਉਣ ਦੇ ਨਾਮ ਹੇਠ ਪੈਸੇ ਵੀ ਠੱਗੇ ਜਾਂਦੇ ਹਨ, ਜੋ ਕਿ ਸਰਾਸਰ ਗੈਰ ਕਾਨੂੰਨੀ ਤੇ ਅਨੈਤਿਕ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਜਿਹੇ ਨਕਲੀ ਫਾਰਮ ਵੇਚਣ ਅਤੇ ਭਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੇ ਗੁੰਮਰਾਹ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੇ ਅਣ-ਅਧਿਕਾਰਤ ਫਾਰਮ ਵਿੱਚ ਆਪਣੀ ਕੋਈ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ।

No comments:
Post a Comment