- ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਨਿਸ਼ਚਿਤ ਕੀਤੀਆਂ ਜਾਣ ਵਾਲੀਆਂ ਥਾਵਾਂ 'ਤੇ ਹੀ ਵੇਚੇ ਜਾਣ ਪਟਾਕੇ
- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਥੋਕ, ਪ੍ਰਚੂਨ ਵਪਾਰੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਬੈਠਕ
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹੁਸ਼ਿਆਰਪੁਰ, ਗੜ੍ਹਸ਼ੰਕਰ, ਮੁਕੇਰੀਆਂ, ਦਸੂਹਾ ਸਮੇਤ ਬਾਕੀ ਥਾਵਾਂ 'ਤੇ ਪਟਾਕੇ ਵੇਚਣ ਲਈ ਖੁੱਲ੍ਹੀ ਅਤੇ ਸੁਰੱਖਿਅਤ ਸਥਾਨਾਂ ਦੀ ਪਹਿਚਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘੋਸ਼ਿਤ ਕੀਤੇ ਗਏ ਸਾਈਲੈਂਸ ਜ਼ੋਨ ਸਥਾਨਾਂ, ਹਸਪਤਾਲਾਂ, ਅਦਾਲਤਾਂ ਅਤੇ ਹੋਰ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ 'ਤੇ ਪਾਬੰਦੀ ਰਹੇਗੀ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਅਮਰਜੈਂਸੀ ਸੇਵਾਵਾਂ ਲਈ ਸਾਰੇ ਢੁਕਵੇਂ ਪ੍ਰਬੰਧ ਕਰਨ। ਉਨ੍ਹਾਂ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਜ਼ਿਲ੍ਹੇ ਵਿੱਚ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਤੰਗ ਗਲੀਆਂ ਵਿੱਚ ਕੋਈ ਪਟਾਕੇ ਨਾ ਵੇਚੇ। ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਦੇ ਹੇਠਾਂ, ਟਰਾਂਸਫਾਰਮਰਾਂ ਅਤੇ ਜਿਥੇ ਅੱਗ ਦਾ ਕੰਮ ਹੋ ਰਿਹਾ ਹੋਵੇ, ਉਸ ਦੇ ਨਜ਼ਦੀਕ ਪਟਾਕੇ ਬਿਲਕੁਲ ਨਾ ਚਲਾਏ ਜਾਣ। ਉਨ੍ਹਾਂ ਨੇ ਫਾਇਰ ਅਫ਼ਸਰਾਂ ਨੂੰ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਟਾਕੇ ਮੁਕਤ ਦੀਵਾਲੀ ਮਨਾਉਣ। ਇਸ ਮੌਕੇ ਤੇ ਆਤਿਸ਼ਬਾਜੀ ਦੇ ਥੋਕ ਅਤੇ ਪ੍ਰਚੂਨ ਵਿਕਰੇਤਾਵਾਂ ਵਲੋਂ ਸੁਝਾਅ ਵੀ ਦਿੱਤੇ ਗਏ ਅਤੇ ਉਨ੍ਹਾਂ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਤੇ ਲਾਇਸੰਸ ਲੈ ਕੇ ਹੀ ਪਟਾਕੇ ਵੇਚੇ ਜਾਣਗੇ।
ਇਸ ਮੌਕੇ ਏ.ਡੀ.ਸੀ (ਜ) ਸ਼੍ਰੀਮਤੀ ਅਨੁਪਮ ਕਲੇਰ, ਏ.ਡੀ.ਸੀ (ਡੀ) ਸ਼੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ਼੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ ਮੁਕੇਰੀਆਂ ਸ਼੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਅਮਨਪਾਲ ਸਿੰਘ ਤੋਂ ਇਲਾਵਾ ਪਟਾਕਿਆਂ ਦੇ ਥੋਕ ਅਤੇ ਪ੍ਰਚੂਨ ਵਪਾਰੀ ਵੀ ਮੌਜੂਦ ਸਨ।
No comments:
Post a Comment