-ਹਲਕਾ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਅਤੇ ਐਸ.ਐਸ.ਪੀ. ਨੇ ਕੀਤੀ ਸ਼ਿਰਕਤ
ਹੁਸ਼ਿਆਰਪੁਰ, 16 ਅਗਸਤ:ਦਿਵਿਆ ਜਿਓਤੀ ਜਾਗ੍ਰਿਤੀ ਸੰਸਥਾਨ ਦੁਆਰਾ ਅੱਜ ਸ਼ਹਿਰ ਵਿੱਚ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਵਾਤਾਵਰਣ ਦੀ ਸਾਂਭ-ਸੰਭਾਲ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਥਾਪਨਾ ਕਰਨਾ ਹੈ। ਇਸ ਰੈਲੀ ਵਿੱਚ 1000 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ। ਇਸ ਰੈਲੀ ਦੀ ਸ਼ੁਰੂਆਤ ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ. ਇਲਨਚੇਲੀਅਨ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਵਲੋਂ ਹਵਾ ਵਿੱਚ ਗੁਬਾਰੇ ਛੱਡ ਕੇ ਅਤੇ ਸ਼ਾਂਤੀ ਦਾ ਪ੍ਰਤੀਕ ਕਬੂਤਰਾਂ ਨੂੰ ਉਡਾ ਕੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਦਿਵਿਆ ਜਿਓਤੀ ਜਾਗ੍ਰਿਤੀ ਸੰਸਥਾਨ ਵਲੋਂ ਇਹ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਈਕਲ ਰੈਲੀ ਜਦੋਂ ਸ਼ਹਿਰ ਵਿੱਚੋਂ ਗੁਜ਼ਰੇਗੀ, ਤਾਂ ਸ਼ਹਿਰ ਵਾਸੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਚੰਗੀ ਸਿਹਤ ਨੂੰ ਕਿਸ ਤਰ੍ਹਾਂ ਕਾਇਮ ਰੱਖਿਆ ਜਾ ਸਕਦਾ ਹੈ, ਬਾਰੇ ਆਮ ਲੋਕਾਂ ਵਿੱਚ ਚੰਗਾ ਸੰਦੇਸ਼ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੀ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ਼ਹਿਰ ਹੁਸ਼ਿਆਰਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਇਹ ਇਕ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਮਾਜਿਕ ਕੰਮਾਂ ਲਈ ਮੱਦਦ ਕਰਨ ਦੀ ਗੱਲ ਹੁੰਦੀ ਤਾਂ ਸਾਨੂੰ ਤਨ, ਮਨ ਤੇ ਧਨ ਨਾਲ ਉਸ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਹੋਰ ਹਰਿਆ-ਭਰਿਆ ਬਣਾਉਣ ਲਈ ਇਹ ਸਾਈਕਲ ਰੈਲੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰੇਗੀ। ਐਸ.ਐਸ.ਪੀ. ਹੁਸ਼ਿਆਰਪੁਰ ਸ੍ਰੀ ਜੇ.ਇਲਨਚੇਲੀਅਨ ਨੇ ਇਸ ਮੌਕੇ 'ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਕਰਨ ਲਈ ਜ਼ਿਲ੍ਹਾ ਪੁਲਿਸ ਵਲੋਂ ਵੱਧ ਤੋਂ ਵੱਧ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਣ ਲਈ ਇਹ ਸਾਈਕਲ ਰੈਲੀ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲਿਜਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਸਵਾਮੀ ਓਮੇਸ਼ਾ ਨੰਦ ਅਤੇ ਸਵਾਮੀ ਸਜਾਨਾ ਨੰਦ ਨੇ ਵੀ ਵਾਤਾਵਰਣÎ ਦੀ ਸਾਂਭ-ਸੰਭਾਲ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।ਰੈਲੀ ਨੂੰ ਉਘੇ ਪੰਜਾਬੀ ਗਾਇਕ ਸ੍ਰੀ ਫਿਰੋਜ ਖਾਨ ਨੇ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਰੁੱਖਾਂ ਬਾਰੇ ਆਪਣਾ ਗੀਤ ਗਾ ਕੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਹੁਸ਼ਿਆਰਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਸ੍ਰੀਮਤੀ ਸੁਦੇਸ਼ ਸਾਂਪਲਾ, ਸ੍ਰੀ ਭਾਰਤ ਭੂਸ਼ਨ ਵਰਮਾ, ਸ੍ਰੀਮਤੀ ਸੁਸ਼ਮਾ ਸੇਤੀਆ, ਸ੍ਰੀ ਮੁਨੀਸ਼ ਗੁਪਤਾ, ਸ੍ਰੀ ਸਤੀਸ਼ ਗੁਪਤਾ, ਸ੍ਰੀ ਸੋਰਵ ਭੁਪਾਲ, ਸ੍ਰੀ ਹਰੀਸ਼ ਕਪੂਰ, ਸ੍ਰੀ ਤਿਲਕ ਰਾਜ ਗੁਪਤਾ, ਸ੍ਰੀ ਰਾਜੀਵ ਅਗਰਵਾਲ, ਸ੍ਰੀ ਰਵਿੰਦਰ ਅਗਰਵਾਲ ਅਤੇ ਦਿਨੇਸ਼ ਕੌਸ਼ਲ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਕਮਲਜੀਤ ਸੇਤੀਆ ਨੇ ਆਏ ਹੋਏ ਮਹਿਮਾਨਾਂ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ। ਇਹ ਰੈਲੀ ਦਿਵਿਆ ਜਿਓਤੀ ਜਾਗ੍ਰਿਤੀ ਸੰਸਥਾਨ ਆਸ਼ਰਮ ਗੌਤਮ ਨਗਰ ਤੋਂ ਸ਼ੁਰੂ ਹੋ ਕੇ ਸ਼ਿਮਲਾ ਪਹਾੜੀ ਚੌਕ, ਬਹਾਦਰਪੁਰ ਚੌਕ, ਕੇਸ਼ੋ ਮੰਦਰ, ਗਊਸ਼ਾਲਾ ਬਾਜ਼ਾਰ, ਬੱਸ ਸਟੈਂਡ ਅਤੇ ਰੌਸ਼ਨ ਗਰਾਉਂਡ ਆਦਿ ਰਸਤਿਆਂ ਤੋਂ ਹੁੰਦੀ ਹੋਈ ਸਮਾਪਤ ਹੋਈ।

No comments:
Post a Comment