- ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ ਲਗਾ ਕੇ ਨੌਜਵਾਨਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਵੇ ਜਾਗਰੂਕ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਚੌਕਾਂ 'ਤੇ ਦਿਨ ਦੇ ਸਮੇਂ ਜ਼ਿਆਦਾ ਜ਼ਾਮ ਲੱਗਦੇ ਹਨ, ਉਨ੍ਹਾਂ ਚੌਕਾਂ 'ਤੇ ਟਰੈਫਿਕ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਜਿਹੜੇ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਉਨ੍ਹਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣ ਅਤੇ ਜ਼ਰੂਰਤ ਅਨੁਸਾਰ ਚੌਕਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਵਾ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਵੀ ਚਲਾਨ ਕੱਟ ਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਰੈਸ਼ਰ ਹਾਰਨ ਲਗਾਉਣ ਵਾਲੇ ਵਾਹਨ ਚਾਲਕਾਂ ਦੇ ਵੀ ਚਲਾਨ ਕੱਟੇ ਜਾਣ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚੋਂ ਪੁੱਜਣ ਵਾਲੇ ਰਾਸ਼ਟਰੀ ਮਾਰਗ 'ਤੇ ਟਰੈਫਿਕ ਦੀ ਰੋਕਥਾਮ ਲਈ ਰੈਡ ਲਾਈਟਾਂ ਲਗਾਉਣ ਲਈ ਨੈਸ਼ਨਲ ਹਾਈਵੇਅ ਅਥਾਰਟੀ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੜ੍ਹਦੀਵਾਲਾ ਅਤੇ ਸੈਲਾਖੁਰਦ ਸੜਕ 'ਤੇ ਸਵਾਰੀਆਂ ਨੂੰ ਉਤਾਰਨ ਲਈ ਸੜਕ ਦੇ ਵਿਚਕਾਰ ਬੱਸਾਂ ਨਾ ਖੜ੍ਹੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਰੇਹੜੀ ਚਾਲਕਾਂ ਸਬੰਧੀ ਲਾਗੂ ਕੀਤੀ ਗਈ ਸਟਰੀਟਵੈਂਡਰ ਪਾਲਿਸੀ ਲਈ ਵੀ ਇਕ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਨੇ ਮੁਕੇਰੀਆਂ ਵਿਖੇ ਮਾਤਾ ਰਾਣੀ ਚੌਕ 'ਤੇ ਲੱਗਣ ਵਾਲੇ ਜਾਮ ਲਈ ਵੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਰ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ, ਇੰਸਪੈਕਟਰ ਟਰੇਫਿਕ ਇੰਚਾਰਜ ਸ੍ਰੀ ਤਲਵਿੰਦਰ ਕੁਮਾਰ, ਮੈਂਬਰ ਸ੍ਰੀ ਅਸ਼ਵਨੀ ਕਪੂਰ, ਸ੍ਰੀ ਐਸ.ਕੇ. ਪੋਮਰਾ ਅਤੇ ਡਾ. ਵੀਭਾ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment