- ਜ਼ਿਲ੍ਹਾ ਪੱਧਰੀ ਸੇਵਾ ਕੇਂਦਰ 'ਚੋਂ ਈ-ਸਟੈਂਪ ਪੇਪਰ ਮਿਲਣ ਨਾਲ ਜਨਤਾ ਨੂੰ ਹੋਵੇਗੀ ਸੌਖ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੁਵਿਧਾ ਸਦਕਾ ਜਨਤਾ ਦੇ ਕੀਮਤੀ ਸਮੇਂ ਦੀ ਬੱਚਤ ਵੀ ਹੋਵੇਗੀ ਅਤੇ ਕੰਮ ਵੀ ਬਿਨ੍ਹਾਂ ਦੇਰੀ ਤੋਂ ਹੋ ਸਕਣਗੇ। ਉਨ੍ਹਾਂ ਦੱਸਿਆ ਕਿ 20 ਹਜ਼ਾਰ ਤੋਂ 1 ਲੱਖ ਰੁਪਏ ਤੱਕ ਦੀ ਰਾਸ਼ੀ ਦੀ ਫੀਸ ਲਈ ਈ-ਸਟੈਂਪ ਪੇਪਰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 19 ਸਤੰਬਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਵਿੱਚ ਹੁਣ ਈ-ਸਟੈਂਪ ਪੇਪਰ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਈ‑ਸਟੈਂਪ ਪੇਪਰ ਦੀ ਖਰੀਦ ਲਈ ਨਗਦੀ ਤੋਂ ਇਲਾਵਾ ਆਨ ਲਾਈਨ ਤਰੀਕਿਆਂ ਨਾਲ ਆਪਣੇ ਕਰੈਡਿਟ, ਡੈਬਿਟ ਕਾਰਡ ਤੋਂ ਵੀ ਅਦਾਇਗੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਦੇਣ ਵਿੱਚ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਪ੍ਰਸ਼ਾਸ਼ਕੀ ਸੁਧਾਰਾਂ ਸਬੰਧੀ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਸ਼ਾਸ਼ਕੀ ਸੁਧਾਰਾਂ ਤਹਿਤ ਸਰਕਾਰ ਵਲੋਂ ਸੇਵਾ ਕੇਂਦਰਾਂ ਰਾਹੀਂ ਗਮਾਡਾ ਨਾਲ ਸਬੰਧਤ ਸੇਵਾਵਾਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗਮਾਡਾ (ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ) ਨਾਲ ਸਬੰਧਤ 5 ਸੇਵਾਵਾਂ ਹੁਣ ਜ਼ਿਲ੍ਹਾ ਹੁਸ਼ਿਆਰਪੁਰ ਦੇ 143 ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿੱਚ ਰਿਹਾਇਸ਼ੀ ਇਮਾਰਤੀ ਨਕਸ਼ੇ/ਸੋਧੇ ਇਮਾਰਤੀ ਨਕਸ਼ੇ ਦੀ ਪ੍ਰਵਾਨਗੀ, ਵਪਾਰਕ ਇਮਾਰਤੀ ਨਕਸ਼ੇ/ਸੋਧੇ ਨਕਸ਼ੇ ਦੀ ਪ੍ਰਵਾਨਗੀ, ਇਮਾਰਤ ਲਈ ਮੁਕੰਮਲਤਾ ਸਰਟੀਫ਼ਿਕੇਟ/ਕਬਜ਼ਾ ਸਰਟੀਫ਼ਿਕੇਟ, ਇਤਰਾਜ਼ਹੀਣਤਾ ਸਰਟੀਫ਼ੀਕੇਟ/ਡੁਪਲੀਕੇਟ ਅਲਾਟਮੈਂਟ/ਰੀ-ਅਲਾਟਮੈਂਟ ਪੱਤਰ, ਜਲ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਟਾਈਪ-1 ਦੇ ਸੇਵਾ ਕੇਂਦਰ ਸਮੇਤ ਜ਼ਿਲ੍ਹੇ ਵਿੱਚ 143 ਸੇਵਾ ਕੇਂਦਰ ਹਨ, ਜਿਨ੍ਹਾਂ ਵਿਚੋਂ 125 ਸੇਵਾ ਕੇਂਦਰ ਟਾਈਪ-3 ਅਤੇ ਟਾਈਪ-2 ਦੇ 17 ਸੇਵਾ ਕੇਂਦਰ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਇਕ ਅਹਿਮ ਫੈਸਲਾ ਵੀ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਸ਼ਹਿਰੀ ਇਲਾਕਿਆਂ ਵਿੱਚ ਪ੍ਰਾਪਰਟੀ ਦੀ ਰਜਿਸਟਰੇਸ਼ਨ ਤੋਂ ਸਟੈਂਪ ਡਿਊਟੀ 9 ਪ੍ਰਤੀਸ਼ਤ ਤੋਂ ਘਟਾ ਕੇ 6 ਪ੍ਰਤੀਸ਼ਤ ਕੀਤੀ ਗਈ ਹੈ।
No comments:
Post a Comment