- ਸਫ਼ਾਈ ਦੇ ਮਹਾਂਕੁੰਭ 'ਚ ਸਰਕਾਰੀ ਅਧਿਕਾਰੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ ਵੀ ਨਿੱਤਰੀਆਂ
- ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਸਾਫ਼-ਸੁਥਰਾ ਬਣਾਉਣ ਲਈ ਦਿੱਤਾ ਸਮੂਹਿਕ ਇਕਜੁੱਟਤਾ ਦਾ ਸੱਦਾ
ਉਕਤ ਸਮਾਗਮ ਤੋਂ ਬਾਅਦ ਡੀ.ਏ.ਵੀ. ਬੀ.ਐਡ ਕਾਲਜ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਸਹੁੰ ਚੁਕਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਵੱਛ ਭਾਰਤ ਮਿਸ਼ਨ' ਤਹਿਤ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਲੋਕਾਂ ਨੂੰ ਸਫ਼ਾਈ ਰੱਖਣ ਅਤੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ 2000 ਪ੍ਰਭਾਤਫੇਰੀਆਂ, ਸਕੂਲਾਂ ਵਿੱਚ ਸੈਮੀਨਾਰਾਂ ਤੋਂ ਇਲਾਵਾ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਫ਼ਾਈ ਵਿਵਸਥਾ ਲਈ ਗਰਾਮ ਪੰਚਾਇਤਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਫ਼-ਸੁਥਰਾ ਮਾਹੌਲ ਸਿਰਜਣ ਦੇ ਉਦੇਸ਼ ਨਾਲ ਖੁੱਲ੍ਹੇ ਵਿੱਚ ਸ਼ੋਚ ਮੁਕਤ ਕਰਨ ਲਈ ਪਖਾਨੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਈ ਐਸੇ ਪਿੰਡ ਰਹਿ ਗਏ ਹਨ, ਜਿਨ੍ਹਾਂ ਵਿੱਚ ਮਹਿਜ 10-15 ਪਖਾਨੇ ਬਣਾਉਣੇ ਹੀ ਬਾਕੀ ਰਹਿ ਗਏ ਹਨ। ਅਜਿਹੇ ਪਿੰਡਾਂ ਵਿੱਚ ਗਰਾਮ ਪੰਚਾਇਤਾਂ ਨੂੰ ਪਹਿਲ ਕਰਦੇ ਹੋਏ ਪਖਾਨਾ ਬਣਾਉਣ ਲਈ ਇਸ ਪੰਦਰਵਾੜੇ ਦੌਰਾਨ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਸਮੁੱਚੇ ਜ਼ਿਲ੍ਹੇ ਨੂੰ ਜਲਦ ਤੋਂ ਜਲਦ ਨੂੰ ਖੁੱਲ੍ਹੇ 'ਚ ਪਖਾਨਾ ਮੁਕਤ ਘੋਸ਼ਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਆਪਣੇ-ਆਪਣੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਕੋਈ ਕਸਰ ਬਾਕੀ ਨਾ ਛੱਡਣ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸ੍ਰੀ ਅਮਰਜੀਤ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਲਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਉਪ ਮੰਡਲ ਇੰਜੀਨੀਅਰ ਸੈਨੀਟੇਸ਼ਨ ਸ੍ਰੀ ਨਵਨੀਤ ਕੁਮਾਰ ਜਿੰਦਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment