ਹੁਸ਼ਿਆਰਪੁਰ, 31 ਅਕਤੂਬਰ: ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਹੇਠ ਚੱਲ ਰਹੀ 'ਸਾਂਝੀ ਰਸੋਈ' ਨੂੰ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਤੋਂ ਇਲਾਵਾ ਆਮ ਜਨਤਾ ਵਲੋਂ ਵੀ ਸਹਿਯੋਗ ਮਿਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਸ੍ਰੀ ਸੂਰਤ ਚੰਦ ਪਟਵਾਰੀ (ਰਿਟਾ:) ਵਲੋਂ ਆਪਣੀ ਸੱਸ ਸਵਰਗਵਾਸੀ ਸ੍ਰੀਮਤੀ ਕ੍ਰਿਸ਼ਨਾ ਦੇਵੀ ਦੀ ਚੌਬਰਸੀ ਮੌਕੇ 10 ਹਜ਼ਾਰ ਰੁਪਏ 'ਸਾਂਝੀ ਰਸੋਈ' ਨੂੰ ਸਹਾਇਤਾ ਵਜੋਂ ਮੁਹੱਈਆ ਕਰਵਾਏ ਹਨ। ਉਨ੍ਹਾਂ ਦੱਸਿਆ ਕਿ 30 ਅਕਤੂਬਰ ਨੂੰ 'ਸਾਂਝੀ ਰਸੋਈ' ਵਿਖੇ ਲੱਗਭਗ 374 ਜਰੂਰਤਮੰਦ ਲੋਕਾਂ ਨੇ ਵਿਸ਼ੇਸ਼ ਕਿਸਮ ਦੇ ਪਕਵਾਨਾ ਦਾ ਆਨੰਦ ਮਾਣਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿਖੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਆਪਣੇ ਬੱਚਿਆਂ/ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਸ਼ਾਦੀ ਦੀ ਵਰ੍ਹੇਗੰਢ ਅਤੇ ਹੋਰ ਖੁਸ਼ੀਆ/ਯਾਦਾਂ ਆਦਿ ਨਾਲ ਸਬੰਧਤ ਦਿਨ ਮਨਾ ਕੇ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰੀ/ਕਸਬਿਆਂ/ਪੇਂਡੂ ਇਲਾਕਿਆਂ ਦੇ ਦਾਨੀ ਸੱਜਣਾਂ ਅਤੇ ਸਮਾਜ ਸੇਵਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਾਨੀ ਸੱਜਣ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੁਆਰਾ ਚਲਾਈ ਜਾ ਰਹੀ 'ਸਾਂਝੀ ਰਸੋਈ' ਨੂੰ ਸਫਲਤਾਪੂਰਵਕ ਚਾਲੂ ਰੱਖਣ ਲਈ ਵੱਡਮੁੱਲਾ ਯੋਗਦਾਨ ਦਿੰਦੇ ਰਹਿਣ।
No comments:
Post a Comment