- ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 15,623 ਮੀਟ੍ਰਿਕ ਟਨ ਝੋਨੇ ਦੀ ਖਰੀਦ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 62 ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ ਤੋਂ ਲੈ ਕੇ ਸਿਹਤ ਸਹੂਲਤਾਂ ਤੱਕ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲੈ ਕੇ ਆਉਣ, ਤਾਂ ਜੋ ਨਮੀ ਦੀਆਂ ਸ਼ਰਤਾਂ ਮੁਤਾਬਕ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਨਾਲ ਹੀ ਕੰਬਾਈਨ ਮਾਲਕਾਂ ਨੂੰ ਕਿਹਾ ਕਿ ਉਹ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਗਾਈ ਪਾਬੰਦੀ ਦੀ ਮੁਕੰਮਲ ਰੂਪ ਵਿੱਚ ਪਾਲਣਾ ਕਰਨ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕਿਸਾਨ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ ਨੂੰ ਨਾ ਸਾੜਨ, ਕਿਉਂਕਿ ਇਸ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਸ੍ਰੀਮਤੀ ਰਜਨੀਸ਼ ਕੌਰ ਨੇ ਦੱਸਿਆ ਕਿ ਪਨਗਰੇਨ ਵਲੋਂ 6,790 ਮੀਟ੍ਰਿਕ ਟਨ, ਮਾਰਕਫੈਡ ਵਲੋਂ 3,463 ਮੀਟ੍ਰਿਕ ਟਨ, ਪਨਸਪ ਵਲੋਂ 3,651 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ 264 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 1,155 ਮੀਟ੍ਰਿਕ ਟਨ, ਜਦਕਿ ਐਫ.ਸੀ.ਆਈ. ਵਲੋਂ 300 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
No comments:
Post a Comment