ਜ਼ਿਲ੍ਹੇ 'ਚ ਹੁਣ ਤੱਕ 2,60,470 ਮੀਟਰਕ ਟਨ ਝੋਨਾ ਮੰਡੀਆਂ 'ਚ ਪੁੱਜਾ : ਡਿਪਟੀ ਕਮਿਸ਼ਨਰ
- ਵੱਖ-ਵੱਖ ਖਰੀਦ ਏਜੰਸੀਆਂ ਵਲੋਂ 2,59,630 ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ
ਹੁਸ਼ਿਆਰਪੁਰ, 27 ਅਕਤੂਬਰ:ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 62 ਮੰਡੀਆਂ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 2,60,470 ਮੀਟਰਕ ਟਨ ਝੋਨਾ ਮੰਡੀਆਂ ਵਿਚ ਪਹੁੰਚ ਚੁੱਕਿਆ ਹੈ, ਜਿਸ ਵਿਚੋਂ 2,59,630 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ ਪਨਗਰੇਨ ਵਲੋਂ 82,318 ਮੀਟ੍ਰਿਕ ਟਨ, ਮਾਰਕਫੈਡ ਵਲੋਂ 54,999 ਮੀਟ੍ਰਿਕ ਟਨ, ਪਨਸਪ ਵਲੋਂ 45,453 ਮੀਟ੍ਰਿਕ ਟਨ, ਪੰਜਾਬ ਸਟੇਟ
ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 20,408 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 19,915 ਮੀਟ੍ਰਿਕ ਟਨ, ਐਫ.ਸੀ.ਆਈ ਵਲੋਂ 35,738 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 799 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਤੱਕ 344 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਜਿੱਥੇ ਕਿਸਾਨਾਂ ਨੂੰ ਸਮੇਂ-ਸਿਰ ਅਦਾਇਗੀ ਕੀਤੀ ਜਾ ਰਹੀ ਹੈ, ਉਥੇ ਲਿਫਟਿੰਗ ਦਾ ਕੰਮ ਵੀ ਸੁਚੱਜੇ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 2,09,732 ਮੀਟ੍ਰਿਕ ਟਨ (97 ਫੀਸਦੀ) ਲਿਫਟਿੰਗ ਕੀਤੀ ਜਾ ਚੁੱਕੀ ਹੈ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਸੁਕਾ ਕੇ ਹੀ ਲਿਆਂਦੀ ਜਾਵੇ।
No comments:
Post a Comment