ਹੁਸ਼ਿਆਰਪੁਰ, 9 ਅਕਤੂਬਰ: ਅੱਜ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 28ਵੇਂ ਰਾਸ਼ਟਰੀ ਪੱਧਰ ਦੇ ਅਥਲੈਟਿਕ ਮੁਕਾਬਲਿਆਂ ਦਾ ਆਰੰਭ ਬੜੀ ਧੂਮ-ਧਾਮ ਨਾਲ ਕੀਤਾ ਗਿਆ।
ਇਸ ਸ਼ੁਭ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਕਰਤ ਕੀਤੀ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਬੱਚਿਆਂ ਨੂੰ ਜਿੰਦਗੀ ਵਿੱਚ ਅੱਗੇ ਵੱਧਦੇ ਹੋਏ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖੇਡਾਂ ਆਪਸੀ ਭਾਈਚਾਰ ਸਾਂਝ ਵਧਾਉਂਦੀਆਂ ਹਨ ਅਤੇ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਵੀ ਸਹਾਈ ਹੁੰਦੀਆਂ ਹਨ।
ਇਸ ਰਾਸ਼ਟਰੀ ਪੱਧਰ ਦੀ ਅਥਲੈਟਿਕ ਮੀਟ ਵਿੱਚ ਹਿੱਸਾ ਲੈਣ ਲਈ ਦੇਸ਼ ਭਰ ਦੇ 8 ਖੇਤਰਾਂ ਚੰਡੀਗੜ੍ਹ, ਜੈਪੁਰ, ਪੁਣੇ, ਪਟਨਾ, ਲਖਨਊ, ਭੂਪਾਲ, ਹੈਦਰਾਬਾਦ ਅਤੇ ਸ਼ਿਲੋਂਗ ਦੇ ਲਗਭਗ 633 ਖਿਡਾਰੀ ਪਹੁੰਚੇ ਹੋਏ ਹਨ, ਜਿਨ੍ਹਾਂ ਵਿੱਚ 321 ਲੜਕੇ ਅਤੇ 312 ਲੜਕੀਆਂ ਸ਼ਾਮਲ ਹਨ। ਉਦਘਾਟਨੀ ਸਮਾਰੋਹ ਵਿੱਚ 800 ਮੀਟਰ (ਲੜਕਿਆਂ) ਦੀ ਦੌੜ ਦਾ ਮੁਕਾਬਲਾ ਮੁੱਖ ਮਹਿਮਾਨ ਜੀ ਦੇ ਸਾਹਮਣੇ ਕਰਵਾਇਆ ਗਿਆ ਜਿਸ ਵਿੱਚ ਭੂਪਾਲ ਦੇ ਪ੍ਰਿਥਵੀ ਰਾਜ ਜਗਤ ਨੇ ਪਹਿਲਾ, ਪਟਨਾ ਦੇ ਅਨੁਪਮ ਡਾਂਗ ਨੇ ਦੂਸਰਾ ਅਤੇ ਚੰਡੀਗੜ੍ਹ ਖੇਤਰ ਦੇ ਕਰਮਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਜਵਾਹਰ ਨਵੋਦਿਆ ਵਿਦਿਆਲਿਆ ਸੰਮਤੀ ਦੇ ਚੰਡੀਗੜ੍ਹ ਖੇਤਰ ਦੇ ਅਧਿਕਾਰੀ ਸ੍ਰੀਮਤੀ ਐਸ.ਪੀ.ਕੌਰ ਸਿੱਧੂ, ਸ੍ਰੀ ਬਿਕਰਮ ਜੋਸ਼ੀ, ਸ੍ਰੀ ਐਨ.ਕੇ. ਪਾਹਵਾ, ਚੰਡੀਗੜ੍ਹ ਖੇਤਰ ਦੇ ਵੱਖ-ਵੱਖ ਵਿਦਿਆਲਿਆਂ ਦੇ ਪ੍ਰਿੰਸੀਪਲ, ਜਵਾਹਰ ਨਵੋਦਿਆ ਵਿਦਿਆਲਿਆ ਫ਼ਲਾਹੀ ਦੇ ਪ੍ਰਿੰਸੀਪਲ ਸ੍ਰੀ ਹਰਜੀਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।

No comments:
Post a Comment