ਹੁਸ਼ਿਆਰਪੁਰ, 14 ਅਕਤੂਬਰ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ ਨੰ: 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਦਿੱਤੇ ਹੁਕਮ ਦੀ ਪਾਲਣਾ ਕਰਦੇ ਹੋਏ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਮਿਤੀ 19 ਅਕਤੂਬਰ ਨੂੰ ਫਾਇਰ ਕਰੈਕਰਜ/ਪਟਾਕੇ ਸ਼ਾਮ 6-30 ਵਜੇ ਤੋਂ ਪਹਿਲਾਂ ਅਤੇ ਰਾਤ 9-30 ਵਜੇ ਤੋਂ ਬਾਅਦ ਚਲਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 26 ਅਕਤੂਬਰ 2017 ਤੱਕ ਲਾਗੂ ਰਹੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋ ਜਾਰੀ ਹਦਾਇਤਾਂ ਅਨੁਸਾਰ ਐਸ.ਡੀ.ਐਮ ਦਫ਼ਤਰਾਂ ਵਲੋਂ ਜਾਰੀ ਕੀਤੇ ਗਏ ਰੀਟੇਲ ਪਟਾਕੇ ਵੇਚਣ ਵਾਲਿਆ ਦੇ ਲਾਇਸੰਸ ਰੱਦ ਸਮਝੇ ਜਾਣ। ਉਨ੍ਹਾਂ ਦੱਸਿਆ ਕਿ ਪਟਾਕੇ ਵੇਚਣ ਵਾਲਿਆਂ ਨੂੰ ਲਾਇਸੰਸ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਜਾਰੀ ਕੀਤੇ ਜਾਣੇ ਹਨ, ਜਿਸ ਦੀਆਂ ਦਰਖਾਸਤਾਂ 16 ਅਕਤੂਬਰ ਦੁਪਹਿਰ 2 ਵਜੇ ਤੱਕ ਸਬੰਧਤ ਐਸ.ਡੀ.ਐਮ ਦਫ਼ਤਰਾਂ ਵਿੱਚ ਲਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਵਿਰੁੱਧ ਲਾਇਸੰਸ ਜਾਰੀ ਕਰਨ ਲਈ ਡਰਾਅ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਮੀਟਿੰਗ ਹਾਲ ਵਿੱਚ 16 ਅਕਤੂਬਰ ਨੂੰ ਸ਼ਾਮ 5 ਵਜੇ ਕੱਢਿਆ ਜਾਵੇਗਾ।

No comments:
Post a Comment