ਹੁਸ਼ਿਆਰਪੁਰ 10 ਅਕਤੂਬਰ: ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਫੌਜ਼ਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ । ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ ਹਨ ਕਿ ਅਜਿਹੀ ਡੋਰ ਨਾਲ ਪਤੰਗ ਉਡਾਉਣ 'ਤੇ ਗਲ ਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਡੋਰ ਨਾਲ ਪੰਛੀ ਵੀ ਫਸ ਜਾਂਦੇ ਹਨ ਜਿਸ ਨਾਲ ਉਹ ਜਖਮੀ ਜਾਂ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਮਰੇ ਹੋਏ ਪੰਛੀਆਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ 'ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 21 ਨਵੰਬਰ 2017 ਤੱਕ ਲਾਗੂ ਰਹੇਗਾ।
ਇਕ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿੱਚ ਗਲੀਆਂ/ਰਸਤਿਆਂ ਵਿੱਚ ਨਜਾਇਜ਼ ਬੋਰ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਨਜਾਇਜ਼ ਬੋਰ ਕਰਨ ਨਾਲ ਜੋ ਲੱਖਾਂ ਰੁਪਏ ਨਾਲ ਗਲੀਆਂ-ਨਾਲੀਆਂ ਬਣਾਈਆਂ ਜਾਂਦੀਆਂ ਹਨ, ਉਨ੍ਹਾਂ ਨੂੰ ਨੁਕਸਾਨ ਹੁੰਦਾ ਹੈ ਜੋ ਕਿ ਜਨਤਕ ਹਿੱਤ ਦੇ ਵਿਰੁੱਧ ਹੈ। ਇਸ ਨਾਲ ਅਮਨ-ਸ਼ਾਂਤੀ ਭੰਗ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਾਲਕੀਅਤ ਵਾਲੀ ਭੂਮੀ ਵਿੱਚ ਬੋਰ ਕਰਵਾ ਸਕਦੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਜਨਤਕ ਹਿੱਤ ਵਿੱਚ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਇਨ੍ਹਾਂ ਹੁੱਕਾ ਬਾਰ ਰਾਹੀਂ ਤੰਬਾਕੂ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਨਾਲ ਮਨੁੱਖੀ ਸਰੀਰ ਨੂੰ ਘਾਤਕ ਬੀਮਾਰੀਆਂ ਲੱਗਦੀਆਂ ਹਨ ਅਤੇ ਸਮਾਜ ਵਿੱਚ ਵੀ ਮਾੜਾ ਅਸਰ ਪੈਂਦਾ ਹੈ, ਇਸ ਲਈ ਇਸ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਦੋਵੇਂ ਹੁਕਮ 1 ਦਸੰਬਰ 2017 ਤੱਕ ਲਾਗੂ ਰਹਿਣਗੇ।

No comments:
Post a Comment