ਹੁਸ਼ਿਆਰਪੁਰ, 13 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਕੀਤੀ ਜਾ ਸਕਦੀ ਹੈ, ਇਸ ਲਈ ਜਿੱਥੇ ਪਰਾਲੀ ਦਾ ਨਿਪਟਾਰਾ ਅਸਾਨੀ ਨਾਲ ਹੋ ਸਕੇਗਾ, ਉਥੇ ਪਸ਼ੂ ਪਾਲਣ ਲਈ ਸਸਤਾ ਚਾਰਾ ਉਪਲੱਬਧ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ 'ਤੇ ਪ੍ਰਤੀ ਏਕੜ 2856 ਕਿਲੋ ਕਾਰਬਨ ਡਾਈਆਕਸਾਈਡ, 120 ਕਿਲੋ ਕਾਰਬਨ ਮੋਨੋਆਕਸਾਈਡ, 4 ਕਿਲੋ ਸਲਫਰ ਡਾਈਆਕਸਾਈਡ ਅਤੇ 6 ਕਿਲੋ ਧੂੜ ਦੇ ਕਣ ਪੈਦਾ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਹ ਹਾਨੀਕਾਰਕ ਗੈਸਾਂ ਮਨੁੱਖ ਅਤੇ ਜਾਨਵਰਾਂ ਦੀ ਸਿਹਤ ਲਈ ਕਾਫ਼ੀ ਘਾਤਕ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਵਲੋਂ ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ ਦਾ ਕਿੱਤਾ ਵੀ ਕੀਤਾ ਜਾਂਦਾ ਹੈ ਅਤੇ ਕਿਸਾਨ ਇਸ ਸਮੇਂ ਪਸ਼ੂਆਂ ਲਈ ਹਰੇ ਚਾਰੇ ਨਾਲ ਸੁੱਕੇ ਚਾਰੇ ਵਜੋਂ ਤੂੜੀ ਦੀ ਵਰਤੋਂ ਕਰਦੇ ਹਨ ਜੋ ਕਿ 350 ਰੁਪਏ ਪ੍ਰਤੀ ਕੁਇੰਟਲ ਹੈ। ਉਨ੍ਹਾਂ ਦੱਸਿਆ ਕਿ ਜੇਕਰ ਪਰਾਲੀ ਦੀ ਵਰਤੋਂ ਕੀਤੀ ਜਾਵੇ ਤਾਂ ਇਹ ਕੇਵਲ 100 ਰੁਪਏ ਪ੍ਰਤੀ ਕੁਇੰਟਲ ਹੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਦੇ ਕਈ ਤਰੀਕੇ ਹਨ ਪਰ ਚਾਰੇ ਵੱਜੋਂ ਵਰਤੋਂ ਕਿਸਾਨਾਂ ਲਈ ਸਭ ਤੋਂ ਸਸਤਾ ਅਤੇ ਲਾਭਕਾਰੀ ਤਰੀਕਾ ਹੈ, ਕਿਉਂਕਿ ਇਸ ਤਰੀਕੇ ਵਿੱਚ ਮਹਿੰਗੀ ਤੂੜੀ ਦੀ ਬੱਚਤ ਕਰਕੇ ਸਸਤੀ ਪਰਾਲੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਪੌਸ਼ਟਿਕ ਗੁਣ ਹੋਰ ਫਸਲਾਂ ਦੀ ਤੂੜੀ ਦੇ ਲਗਭਗ ਬਰਾਬਰ ਹੀ ਹਨ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮਾਹਿਰਾਂ ਅਨੁਸਾਰ ਪਰਾਲੀ ਨੂੰ ਕਟਾਈ ਤੋਂ 2 ਤੋਂ 10 ਦਿਨ ਵਿਚਕਾਰ ਸੰਭਾਲ ਲਿਆ ਜਾਵੇ ਤਾਂ ਇਸ ਨੂੰ ਪਸ਼ੂ ਜ਼ਿਆਦਾ ਪਸੰਦ ਕਰਦੇ ਹਨ। ਪਸ਼ੂ ਪਾਲਣ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਯੂਰੀਆ ਨਾਲ ਉਪਚਾਰ ਕਰਕੇ ਇਸ ਦਾ ਸੁਆਦ ਅਤੇ ਪੌਸ਼ਟਿਕਤਾ ਹੋਰ ਵਧਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂਆਂ ਲਈ ਪਰਾਲੀ ਦਾ ਅਚਾਰ ਵੀ ਬਣਾਇਆ ਜਾ ਸਕਦਾ ਹੈ।

No comments:
Post a Comment