- ਜ਼ਿਲ੍ਹਾ ਤੇ ਸੈਸ਼ਨ ਜੱਜ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋਈ ਬੈਠਕ
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਉਠਾਉਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਧਨ ਦੀ ਬੱਚਤ ਹੋ ਸਕੇ। ਉਨ੍ਹਾਂ ਕਿਹਾ ਕਿ ਨਾਲਸਾ ਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ
ਵਿੱਚ ਲੀਗਲ ਏਡ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵੀ ਲੀਗਲ ਏਡ ਕਲੀਨਿਕ ਖੋਲ੍ਹ ਕੇ ਵੱਧ ਤੋਂ ਵੱਧ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਕਾਨੂੰਨੀ ਸਲਾਹ ਲੈਣ ਵਾਲਿਆਂ ਨੂੰ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਹਨ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਂਝ ਕੇਂਦਰਾਂ ਵਿੱਚ ਵੀ ਵਿਸ਼ੇਸ਼ ਹੈਲਪ ਡੈਸਕ ਬਣਾ ਕੇ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ, ਸੀ.ਜੇ.ਐਮ.ਸ੍ਰੀ ਅਸ਼ੀਸ਼ ਸਾਲਦੀ, ਸਹਾਇਕ ਕਮਿਸ਼ਨਰ ਅਮਰਜੀਤ ਸਿੰਘ, ਜ਼ਿਲ੍ਹਾ ਅਟਾਰਨੀ ਸ੍ਰੀ ਜਗੀਰ ਸਿੰਘ, ਡੀ.ਐਸ.ਪੀ. ਸ੍ਰੀ ਗੁਰਜੀਤ ਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਬਾਰ ਐਸੋਸੀਏਸ਼ਨ ਸ੍ਰੀ ਆਰ.ਪੀ. ਧੀਰ ਵੀ ਮੌਜੂਦ ਸਨ।
No comments:
Post a Comment