ਹੁਸ਼ਿਆਰਪੁਰ, 7 ਅਕਤੂਬਰ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਦੇ ਕੈਦੀਆਂ ਦੀ ਸਹਾਇਤਾ ਲਈ ਦਵਾਈਆਂ, ਦਵਾਈਆਂ ਨੂੰ ਸੁਰੱਖਿਅਤ ਰੱਖਣ ਲਈ ਇਕ ਫਰਿਜ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਜੇਲ੍ਹ ਦੇ ਕੈਦੀਆਂ ਤੇ ਉਨ੍ਹਾਂ ਦੀ ਮੁਲਾਕਾਤ ਲਈ ਆਉਣ ਵਾਲੇ ਅਪੰਗ/ਅੰਗਹੀਣ ਵਿਅਕਤੀਆਂ ਦੀ ਸਹੂਲਤ ਲਈ ਦੋ ਵੀਅਲ੍ਹ ਚੇਅਰਾਂ ਦੀ ਵੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਇਹ ਸਹਾਇਤਾ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਜਰੂਰਤਮੰਦ ਗਰੀਬ, ਬੀਮਾਰ, ਅੰਗਹੀਣ/ਅਪੰਗ ਅਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਦਾ ਤੱਤਪਰ ਰਹਿੰਦੀ ਹੈ। ਉਨ੍ਹਾਂ ਕੈਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜੇਲ੍ਹ ਨੂੰ ਸੁਧਾਰ ਘਰ ਸਮਝ ਕੇ ਇੱਕ ਚੰਗੇ ਇਨਸਾਨ ਬਣ ਕੇ ਹੀ ਬਾਹਰ ਜਾਣ। ਉਨ੍ਹਾਂ ਨੇ ਇਸ ਜੇਲ੍ਹ ਦੇ ਕੈਦੀਆਂ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਸਜ਼ਾ ਦਾ ਸਮਾਂ ਵਧੀਆ ਢੰਗ ਨਾਲ ਬਿਤਾਉਣ ਲਈ ਲਿਟਰੇਚਰ ਮੁਹੱਈਆ ਕਰਵਾਉਣ ਬਾਰੇ ਵੀ ਕਿਹਾ।
ਇਸ ਮੌਕੇ ਜੇਲ੍ਹ ਸੁਪਰਡੰਟ ਸ੍ਰੀ ਬਿਕਰਮ ਸਿੰਘ ਪਾਂਥੇ ਨੇ ਵੀ ਆਪਣੇ ਵਿਚਾਰ ਪ੍ਰਗਟ ਹੋਏ ਆਉਣ ਵਾਲੇ ਸਮੇਂ ਵਿੱਚ ਜੇਲ੍ਹ ਕੈਦੀਆਂ ਦੇ ਚੰਗੇ ਜੀਵਨ ਦੀ ਕਾਮਨਾ ਕੀਤੀ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਡਿਪਟੀ ਸੁਪਰਡੰਟ ਸ੍ਰੀ ਹਰਭਜਨ ਸਿੰਘ ਸੈਣੀ, ਸਹਾਇਕ ਸੁਪਰਡੰਟ ਸ੍ਰੀ ਨਗਿੰਦਰ ਸਿੰਘ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਕਾਰਜਕਾਰਨੀ ਕਮੇਟੀ ਦੇ ਮੈਂਬਰ ਸ੍ਰੀ ਰਾਜੀਵ ਬਜਾਜ, ਸ੍ਰੀਮਤੀ ਵਿਨੋਦ ਓਹਰੀ, ਸ੍ਰੀਮਤੀ ਕਰਮਜੀਤ ਕੌਰ ਆਹਲੂਵਾਲੀਆਂ, ਸ੍ਰੀਮਤੀ ਡੋਲੀ ਚੀਮਾ, ਸ੍ਰੀਮਤੀ ਜੋਗਿੰਦਰ ਕੌਰ, ਜ਼ਿਲ੍ਹਾ ਐਂਬੂਲੈਂਸ ਟਰੇਨਿੰਗ ਸੁਪਰਵਾਈਜ਼ਰ, ਕੇਂਦਰੀ ਜੇਲ੍ਹ ਅਤੇ ਰੈਡ ਕਰਾਸ ਦੇ ਸਟਾਫ/ਮੈਂਬਰ ਹਾਜ਼ਰ ਸਨ।

No comments:
Post a Comment