- 100 ਫੀਸਦੀ ਲਿਫਟਿੰਗ ਅਤੇ ਫਸਲ ਦੀ ਅਦਾਇਗੀ 48 ਘੰਟਿਆਂ 'ਚ ਯਕੀਨੀ ਬਣਾਈ ਜਾਵੇ : ਕੈਪਟਨ
- ਕਿਹਾ, ਮੰਡੀਆਂ 'ਚੋਂ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ
ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ, ਇਸ ਲਈ ਖਰੀਦ ਦੌਰਾਨ ਕਿਸੇ ਵੀ ਤਰਾਂ ਦੀ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਸਖਤ ਹਦਾਇਤ ਕੀਤੀ ਕਿ ਆੜ੍ਹਤੀ ਨਿਰਧਾਰਤ ਸਮੇਂ ਵਿਚ ਲੋੜ ਅਨੁਸਾਰ ਬਾਰਦਾਨੇ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ, ਤਾਂ ਜੋ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਨਾਲ ਆਉਣ ਵਾਲੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪੈ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਸੁਕਾ ਕੇ ਹੀ ਮੰਡੀਆਂ ਵਿਚ ਲਿਆਂਦੀ ਜਾਵੇ, ਤਾਂ ਜੋ ਜਿਣਸ ਵੇਚਣ ਲਈ ਉਨ੍ਹਾਂ ਨੂੰ ਵਧੇਰੇ ਸਮਾਂ ਮੰਡੀਆਂ ਵਿਚ ਨਾ ਗੁਜ਼ਾਰਨਾ ਪਵੇ। ਉਨ੍ਹਾਂ ਮੱਕੀ ਦੀ ਫਸਲ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲੈਂਦਿਆਂ ਕਿਹਾ ਕਿ ਮੱਕੀ ਦਾ ਰੁਝਾਨ ਫਸਲੀ ਬਦਲਾਅ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਮੁੱਖ ਮੰਤਰੀ ਪੰਜਾਬ ਨੂੰ ਝੋਨੇ ਦੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 62 ਮੰਡੀਆਂ ਵਿਚ 43,221 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 42,388 ਮੀਟਰਕ ਟਨ ਝੋਨਾ ਖਰੀਦ ਕਰ ਲਿਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੱਕੀ ਸੁਕਾਉਣ ਲਈ ਜ਼ਿਲ੍ਹੇ ਵਿਚ ਦੋ ਡਰਾਇਰ ਸੈਲਾ ਖੁਰਦ ਅਤੇ ਪਿੰਡ ਫੁਗਲਾਣਾ ਵਿਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 5,73,248 ਕੁਇੰਟਲ ਮੱਕੀ ਮੰਡੀਆਂ ਵਿਚ ਆ ਚੁੱਕੀ ਹੈ, ਜਦਕਿ ਪਿਛਲੇ ਸਾਲ ਸਾਢੇ ਪੰਜ ਲੱਖ ਕੁਇੰਟਲ ਤੋਂ ਵੱਧ ਮੱਕੀ ਦੀ ਪੈਦਾਵਾਰ ਹੋਈ ਸੀ।
ਇਸ ਮੌਕੇ ਸਿਹਤ ਮੰਤਰੀ ਪੰਜਾਬ ਸ਼੍ਰੀ ਬ੍ਰਹਮ ਮਹਿੰਦਰਾ, ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮ ਚੁਰਾਸੀ ਸ਼੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਹੁਸ਼ਿਆਰਪੁਰ ਸ਼੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ, ਹਲਕਾ ਵਿਧਾਇਕ ਦਸੂਹਾ ਸ਼੍ਰੀ ਅਰੁਣ ਕੁਮਾਰ ਡੋਗਰਾ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਸ਼੍ਰੀ ਅਮਨਪ੍ਰੀਤ ਸਿੰਘ ਲਾਲੀ, ਇੰਸਪੈਕਟਰ ਜਨਰਲ ਪੁਲਿਸ ਸ੍ਰੀ ਅਰਪਿਤ ਸ਼ੁਕਲਾ, ਐਸ.ਐਸ.ਪੀ ਸ੍ਰੀ ਜੇ. ਏਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਸ੍ਰੀ ਹਿਮਾਂਸ਼ੂ ਅਗਰਵਾਲ, ਸਾਬਕਾ ਵਿਧਾਇਕ ਸ਼੍ਰੀ ਲਵ ਕੁਮਾਰ ਗੋਲਡੀ, ਡੀ.ਐਫ.ਐਸ.ਸੀ ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲ•ਾ ਮੰਡੀ ਅਫ਼ਸਰ ਸ਼੍ਰੀ ਰਾਜ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।
No comments:
Post a Comment