ਹੁਸ਼ਿਆਰਪੁਰ, 21 ਅਕਤੂਬਰ: ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਦੀਵਾਲੀ ਦੇ ਤਿਉਹਾਰ ਮੌਕੇ ਰਾਮ ਕਲੋਨੀ ਕੈਂਪ ਵਿਖੇ ਸਥਿਤ ਬਿਰਧ ਆਸ਼ਰਮ ਦੇ ਬਜ਼ੁਰਗਾਂ, ਅਨਾਥ ਆਸ਼ਰਮ ਅਤੇ ਜੁਵਨਾਈਲ ਹੋਮ ਦੇ ਬੱਚਿਆਂ
ਨੂੰ ਦੀਵਾਲੀ ਦੇ ਤਿਉਹਾਰ ਮੌਕੇ ਮਠਿਆਈਆਂ ਵੰਡੀਆਂ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਥੇ ਰਹਿਣ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਬਿਨ੍ਹਾਂ ਝਿਜਕ ਦੱਸ ਸਕਦੇ ਹਨ। ਇਸ ਉਪਰੰਤ ਉਨ੍ਹਾਂ ਨੇ ਅਨਾਥ ਆਸ਼ਰਮ ਅਤੇ ਜੁਵਨਾਈਲ ਹੋਮ ਦੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਸੁਪਰਡੰਟ ਜੁਵਨਾਈਲ ਹੋਮ ਸ੍ਰੀ ਨਰੇਸ਼ ਕੁਮਾਰ, ਸੁਪਰਡੰਟ ਚਿਲਡਰਨ ਹੋਮ ਸ੍ਰੀ ਨਰੇਸ਼ ਕੁਮਾਰ ਅਤੇ ਹੋਰ ਪਤਵੰਤੇ ਉਨ੍ਹਾਂ ਦੇ ਨਾਲ ਸਨ।
No comments:
Post a Comment