- ਸਿਖਿਆਰਥੀਆਂ ਦੀ ਸਖ਼ਸ਼ੀਅਤ ਨਿਖਾਰਨ ਲਈ ਖੇਡਾਂ ਦਾ ਅਹਿਮ ਯੋਗਦਾਨ : ਵਧੀਕ ਡਾਇਰੈਕਟਰ ਜਨਰਲ ਪੁਲਿਸ ਆਰਮਡ ਬਟਾਲੀਅਨਜ
ਸਖ਼ਸ਼ੀਅਤ ਦਾ ਵਿਕਾਸ ਹੋ ਸਕੇ। ਉਨ੍ਹਾਂ ਕਮਾਂਡੈਂਟ ਪੀ.ਆਰ.ਟੀ.ਸੀ. ਭੁਪਿੰਦਰ ਸਿੰਘ ਨੂੰ ਇਸ ਸਮਾਗਮ ਲਈ ਵਧਾਈ ਦਿੱਤੀ। ਉਨ੍ਹਾਂ ਸਮੂਹ ਪਦਕ ਜੇਤੂਆਂ ਅਤੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵੀ ਇਸ ਉਦਮ ਲਈ ਸਾਬਾਸ਼ ਦਿੱਤੀ। ਸ੍ਰੀ ਅਵਿਨਾਸ਼ ਰਾਏ ਖੰਨਾ ਵਾਈਸ ਚੇਅਰਮੈਨ ਇੰਡੀਅਨ ਰੈਡ ਕਰਾਸ ਸੁਸਾਇਟੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਨੇ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਸਿਖਿਆਰਥੀਆਂ ਨੂੰ ਸਾਬਾਸ਼ ਦਿੱਤੀ।
ਇਸ ਮੌਕੇ 'ਤੇ ਇਸ ਕੇਂਦਰ ਦੇ ਕਮਾਂਡੈਂਟ ਭੁਪਿੰਦਰ ਸਿੰਘ ਪੀ.ਪੀ.ਐਸ. ਨੇ ਕਿਹਾ ਕਿ ਇਸ ਖੇਡ ਸਮਾਗਮ ਦੀ ਸ਼ੁਰੂਆਤ ਸਾਲ 2016 ਵਿੱਚ ਕੀਤੀ ਗਈ ਸੀ ਅਤੇ ਇਸ ਵਿੱਚ ਰਿਕਰੂਟ ਸਿਪਾਹੀਆਂ ਨੇ ਭਾਗ ਲਿਆ ਸੀ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਦੇ ਖੇਡ ਸਟੇਡੀਅਮ ਵਿੱਚ ਇਕ ਨਵਾਂ ਪੈਵਿਲੀਅਨ ਬਣਾਇਆ ਗਿਆ ਹੈ, ਜਿਸ ਦਾ ਨਾਮ ਉਘੇ ਉਲੰਪਿਕ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ 'ਤੇ ਰੱਖਿਆ ਗਿਆ ਹੈ।
ਇਸ ਮੌਕੇ ਡੀ.ਐਸ.ਪੀ. ਹਰਜੀਤ ਸਿੰਘ, ਡੀ.ਐਸ.ਪੀ. ਮਲਕੀਤ ਸਿੰਘ, ਕੰਵਲਪ੍ਰੀਤ ਸਿੰਘ ਉਪ ਜਿਲ੍ਹਾ ਅਟਾਰਨੀ, ਦਿਨੇਸ਼ ਕਾਠੀਆ ਏ.ਡੀ.ਏ., ਅਮਿਤ ਧਵਨ ਏ.ਡੀ.ਏ., ਇੰਸਪੈਕਟਰ ਸਤਨਾਮ ਸਿੰਘ ਅਤੇ ਇੰਸਪੈਕਟਰ ਦਰਸ਼ਨ ਸਿੰਘ ਨੇ ਇਸ ਖੇਡ ਸਮਾਗਮ ਵਿੱਚ ਆਪਣਾ ਅਹਿਮ ਯੋਗਦਾਨ ਦਿੱਤਾ। ਇਸ ਖੇਡ ਸਮਾਗਮ ਦਾ ਹੁਸ਼ਿਆਰਪੁਰ ਸ਼ਹਿਰ, ਆਲੇ-ਦੁਆਲੇ ਦੇ ਪਿੰਡਾਂ ਅਤੇ ਕਸਬਿਆਂ ਦੇ ਵਸਨੀਕਾਂ ਨੇ ਵੀ ਭਰਪੂਰ ਆਨੰਦ ਮਾਣਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਖਿੱਚ ਦਾ ਕੇਂਦਰ ਰਹੇ।
No comments:
Post a Comment