ਹੁਸ਼ਿਆਰਪੁਰ, 28 ਨਵੰਬਰ:ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਵਿੱਚ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਖੋਲ੍ਹੀ 'ਸਾਂਝੀ ਰਸੋਈ' ਵਿੱਚ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸੈਂਕੜੇ ਵਿਅਕਤੀ ਰੋਜ਼ਾਨਾ 'ਸਾਂਝੀ ਰਸੋਈ' ਵਿੱਚੋਂ ਕੇਵਲ 10 ਰੁਪਏ ਵਿੱਚ ਦੁਪਹਿਰ ਦਾ ਪੌਸ਼ਟਿਕ ਖਾਣਾ ਖਾ ਰਹੇ ਹਨ। ਇਸ ਲੜੀ ਨੂੰ ਅੱਗੇ ਤੋਰਦਿਆਂ ਅੱਜ ਦਾਨੀ ਸੱਜਣ ਸ੍ਰੀ ਕਮਲਜੀਤ ਸੇਤੀਆ ਨੇ ਆਪਣੇ ਬੇਟੇ ਅਨਮੋਲ ਦੇ ਜਨਮ ਦਿਨ ਦੀ ਖੁਸ਼ੀ ਵਿੱਚ 11 ਹਜ਼ਾਰ ਰੁਪਏ ਦੀ ਰਕਮ ਸਹਾਇਤਾ ਵਜੋਂ ਮੁਹੱਈਆ ਕਰਵਾਈ। ਇਸ ਮੌਕੇ ਸ੍ਰੀ
ਸੇਤੀਆ ਦੀ ਧਰਮਪਤਨੀ ਸ੍ਰੀਮਤੀ ਸੁਸ਼ਮਾ ਸੇਤੀਆ, ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਮੀਨਾਕਸ਼ੀ ਖੰਨਾ, ਸ੍ਰੀ ਅਸ਼ਵਨੀ ਓਹਰੀ, ਸ੍ਰੀ ਮਨੋਜ ਸ਼ਰਮਾ, ਸ੍ਰੀ ਦੀਪਕ ਸ਼ਾਰਦਾ, ਸ੍ਰੀ ਰਘਬੀਰ ਬੰਟੀ, ਸ੍ਰੀ ਵਿਜੇਸ਼ ਗੁਪਤਾ, ਸ੍ਰੀ ਕਮਲ ਗੁਪਤਾ, ਸ੍ਰੀ ਮੁਨੀਸ਼ ਸੇਤੀਆ ਅਤੇ ਸ੍ਰੀ ਰੋਹਿਤ ਸ਼ਰਮਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਸ਼ਾਮਲ ਸਨ।
'ਸਾਂਝੀ ਰਸੋਈ' ਵਿਖੇ ਕੇਕ ਦੀ ਰਸਮ ਅਦਾ ਕਰਨ ਉਪਰੰਤ ਸ੍ਰੀ ਕਮਲਜੀਤ ਸੇਤੀਆ ਨੂੰ ਇਕ ਸਨਮਾਨ ਚਿੰਨ੍ਹ ਨਾਲ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਵਲੋਂ ਸਨਮਾਨਿਤ ਕੀਤਾ ਗਿਆ। ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ ਖੋਲ੍ਹੀ 'ਸਾਂਝੀ ਰਸੋਈ' ਪੰਜਾਬ ਵਿੱਚੋਂ ਮੋਹਰੀ ਰੋਲ ਅਦਾ ਕਰ ਰਹੀ ਹੈ। ਸ੍ਰੀ ਖੰਨਾ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਲੋੜਵੰਦ ਵਿਅਕਤੀਆਂ ਲਈ ਕਾਫ਼ੀ ਸਹਾਈ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਥੇ ਲੋੜਵੰਦਾਂ ਨੂੰ ਕੇਵਲ 10 ਰੁਪਏ ਵਿੱਚ ਹੀ ਪੇਟ ਭਰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ੍ਰੀ ਨਰੇਸ਼ ਗੁਪਤਾ ਨੇ ਕਿਹਾ ਕਿ 'ਸਾਂਝੀ ਰਸੋਈ' ਵਿੱਚ ਯੋਗਦਾਨ ਪਾਉਣ ਅਤੇ ਆਪਣੇ ਵਿਸ਼ੇਸ਼ ਦਿਨ ਬੁੱਕ ਕਰਵਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

No comments:
Post a Comment