ਹੁਸ਼ਿਆਰਪੁਰ, 14 ਨਵੰਬਰ: ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਯੋਜਨਾ ਅਧੀਨ ਉਦਯੋਗਿਕ ਅਤੇ ਸਰਵਿਸ ਸੈਕਟਰ ਸਬੰਧੀ 135 ਉਦਮੀਆਂ ਦੇ 829.77 ਲੱਖ ਰੁਪਏ ਦੇ ਕਰਜ਼ੇ ਪਾਸ ਕੀਤੇ ਗਏ
ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਜ਼ਿਲ੍ਹੇ ਦੀ ਟਾਸਕ ਫੋਰਸ ਕਮੇਟੀ ਦੀ ਬੈਠਕ ਦੌਰਾਨ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਯੋਜਨਾ ਸਬੰਧੀ ਇੰਪਲੀਮੈਟਿੰਗ ਏਜੰਸੀ ਜ਼ਿਲ੍ਹਾ ਉਦਯੋਗ ਕੇਂਦਰ, ਕੇ.ਵੀ.ਆਈ.ਸੀ., ਕੇ.ਬੀ.ਆਈ.ਬੀ. ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਯੁਵਕਾਂ ਨੂੰ ਆਪਣਾ ਕੰਮ ਧੰਦਾ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਯੁਵਕ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਇਹ ਸਕੀਮ ਭਾਰਤ ਸਰਕਾਰ ਵਲੋਂ ਪੂਰਨ ਤੌਰ 'ਤੇ ਆਨ ਲਾਈਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦਮੀ ਵੈਬ ਪੋਰਟਲ kviconline.gov.in 'ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ।
No comments:
Post a Comment