- ਜਨਤਾ ਨੂੰ ਕੀਤੀ ਸਪੈਸ਼ਲ ਡਰਾਈਵ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਸਹਿਯੋਗ ਕਰਨ ਦੀ ਅਪੀਲ
ਟਰੇਨਿੰਗ ਦੌਰਾਨ ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2018 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਜ਼ਿਲ੍ਹੇ ਵਿੱਚ 15 ਤੋਂ 30 ਨਵੰਬਰ ਤੱਕ ਸਪੈਸ਼ਲ ਡਰਾਈਵ ਚਲਾਈ ਜਾ ਰਹੀ ਹੈ, ਜਿਸ ਤਹਿਤ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਫਾਰਮੈਟ 1 ਤੋਂ 8 ਤੱਕ ਵੱਖ-ਵੱਖ ਪ੍ਰੋਫਾਰਮਿਆਂ ਵਿੱਚ ਸੂਚਨਾ ਇਕੱਤਰ ਕੀਤੀ ਜਾਵੇਗੀ। ਇਸ ਸਪੈਸ਼ਲ ਡਰਾਈਵ ਦੌਰਾਨ ਬੀ.ਐਲ.ਓ. ਵਲੋਂ ਵੋਟਰ ਸੂਚੀਆਂ ਵਿੱਚ ਦਰਜ ਵੋਟਰਾਂ ਦੇ ਵੇਰਵਿਆਂ ਨੂੰ ਦਰੁੱਸਤ ਕਰਨ, ਕੱਟੀਆਂ ਜਾਣ ਵਾਲੀਆਂ ਵੋਟਾਂ ਤੋਂ ਇਲਾਵਾ ਨਵੀਆਂ ਜਾਂ ਬਣਾਈਆਂ ਜਾਣ ਵਾਲੀਆਂ ਵੋਟਾਂ ਸਮੇਤ ਪੋਲਿੰਗ ਸਟੇਸ਼ਨਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਉਨ੍ਹਾਂ ਨੇ ਬੀ.ਐਲ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਪੈਸ਼ਲ ਡਰਾਈਵ ਦੌਰਾਨ ਘਰ-ਘਰ ਜਾ ਕੇ ਪ੍ਰੋਫਾਰਮਿਆਂ ਅਨੁਸਾਰ ਸੂਚਨਾ ਇਕੱਤਰ ਕੀਤੀ ਜਾਵੇ।
ਸ੍ਰੀ ਅਗਰਵਾਲ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਵੋਟਰ ਸੂਚੀਆਂ ਦੇ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਦਾ ਕੰਮ ਮਿਤੀ 15 ਨਵੰਬਰ ਤੋਂ 14 ਦਸੰਬਰ ਤੱਕ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 19 ਅਤੇ 26 ਨਵੰਬਰ ਨੂੰ ਐਤਵਾਰ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਬੈਠ ਕੇ ਵੋਟਰ ਸੂਚੀਆਂ ਦੇ ਦਾਅਵੇ/ਇਤਰਾਜ ਪ੍ਰਾਪਤ ਕਰਨਗੇ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਯੋਗ ਵਿਅਕਤੀਆਂ ਦੇ ਨਾਮ ਕਿਸੇ ਕਾਰਨ ਅਜੇ ਤੱਕ ਮੌਜੂਦ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋ ਸਕੇ ਜਾਂ ਕੋਈ ਗਲਤ ਅੰਦਰਾਜ ਹੋਇਆ ਹੋਵੇ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਜਾਂ ਦਰੁੱਸਤ ਹੋਣ ਬਾਰੇ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈਬਸਾਈਟ www.ceopunjab.nic.in 'ਤੇ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ 18 ਅਤੇ 25 ਨਵੰਬਰ ਨੂੰ ਕੋਈ ਵੀ ਵਿਅਕਤੀ ਆਪਣਾ ਨਾਮ ਵੋਟਰ ਸੂਚੀ ਵਿੱਚ ਸਬੰਧਤ ਬੂਥ ਲੈਵਲ ਅਫ਼ਸਰਾਂ ਪਾਸ ਉਪਲਬੱਧ ਵੋਟਰ ਸੂਚੀ ਵਿੱਚ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਜਾ ਕੇ ਚੈਕ ਵੀ ਕਰ ਸਕਦਾ ਹੈ। ਉਨ੍ਹਾਂ ਨੇ ਸਮੂਹ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਸਪੈਸ਼ਲ ਡਰਾਈਵ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਸਹਿਯੋਗ ਦੇਣ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਤਹਿਸੀਲਦਾਰ (ਚੋਣਾਂ) ਸ੍ਰੀ ਕਰਨੈਲ ਸਿੰਘ, ਤਹਿਸੀਲਦਾਰ (ਚੋਣਾਂ) ਐਸ.ਬੀ.ਐਸ. ਨਗਰ ਸ੍ਰੀ ਹਰੀਸ਼ ਕੁਮਾਰ ਸਮੇਤ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੀ ਮੌਜੂਦ ਸਨ।
No comments:
Post a Comment