- ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਦਿੱਤੀ ਜਾਣਕਾਰੀ
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਵੋਟਰ ਸੂਚੀਆਂ ਦੇ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਦਾ ਕੰਮ ਮਿਤੀ 14 ਦਸੰਬਰ ਤੱਕ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 19 ਅਤੇ 26 ਨਵੰਬਰ ਨੂੰ ਐਤਵਾਰ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਬੈਠ ਕੇ ਵੋਟਰ ਸੂਚੀਆਂ ਦੇ ਦਾਅਵੇ/ਇਤਰਾਜ ਪ੍ਰਾਪਤ ਕਰਨਗੇ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਯੋਗ ਵਿਅਕਤੀਆਂ ਦੇ ਨਾਮ ਕਿਸੇ ਕਾਰਨ ਅਜੇ ਤੱਕ ਮੌਜੂਦ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋ ਸਕੇ ਜਾਂ ਕੋਈ ਗਲਤ ਅੰਦਰਾਜ ਹੋਇਆ ਹੋਵੇ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਜਾਂ ਦਰੁੱਸਤ ਹੋਣ ਬਾਰੇ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈਬਸਾਈਟ www.ceopunjab.nic.in 'ਤੇ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ 18 ਅਤੇ 25 ਨਵੰਬਰ ਨੂੰ ਕੋਈ ਵੀ ਵਿਅਕਤੀ ਆਪਣਾ ਨਾਮ ਵੋਟਰ ਸੂਚੀ ਵਿੱਚ ਸਬੰਧਤ ਬੂਥ ਲੈਵਲ ਅਫ਼ਸਰਾਂ ਪਾਸ ਉਪਲਬੱਧ ਵੋਟਰ ਸੂਚੀ ਵਿੱਚ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਜਾ ਕੇ ਚੈਕ ਵੀ ਕਰ ਸਕਦਾ ਹੈ।
ਇਸ ਮੌਕੇ ਤਹਿਸੀਲਦਾਰ (ਚੋਣਾਂ) ਸ੍ਰੀ ਕਰਨੈਲ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
No comments:
Post a Comment