ਹੁਸ਼ਿਆਰਪੁਰ, 24 ਨਵੰਬਰ:ਆਮ ਜਨਤਾ ਨੂੰ ਖਾਣ-ਪੀਣ ਦੀਆਂ ਕੇਵਲ ਸਾਫ-ਸੁਥਰੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਸਿਹਤ ਵਿਭਾਗ ਵੱਲੋਂ ਹੁਸ਼ਿਆਰਪੁਰ ਸ਼ਹਿਰੀ ਖੇਤਰ ਵਿੱਚ ਲੱਗਣ ਵਾਲੀਆਂ ਭਿੰਨ-ਭਿੰਨ ਰੇਹੜੀਆਂ ਦੀ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫਸਰ ਡਾ. ਸੇਵਾ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਦਿੱਤੇ ਗਏ ਦਿੱਤਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਨੂ ਸੂਦ ਵੱਲੋਂ ਗਠਿਤ ਕੀਤੀ ਗਈ ਟੀਮ ਵੱਲੋਂ ਸ਼ਹਿਰ ਵਿਖੇ ਗਰੀਨ ਵਿਊ ਪਾਰਕ, ਰੇਲਵੇ ਰੋਡ, ਘੰਟਾਘਰ ਅਤੇ ਕਮਾਲਪੁਰ ਚੌਂਕ ਵਿਖੇ ਖਾਣ-ਪੀਣ ਨਾਲ ਸਬੰਧਤ ਰੇਹੜੀਆਂ ਵਾਲਿਆਂ ਦੇ ਵੱਡੀ ਮਾਤਰਾ ਵਿੱਚ ਸੈਂਪਲ ਭਰੇ ਗਏ।
ਇਸ ਤੋਂ ਇਲਾਵਾ ਉਨ੍ਹਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਕਿ ਖਾਦ ਪਦਾਰਥਾਂ ਨੂੰ ਤਿਆਰ ਕਰਨ, ਪਰੋਸਨ ਅਤੇ ਵਰਤਾਉਣ ਸਬੰਧੀ ਸਮੂਹ ਗਤੀਵਿਧੀਆਂ ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਹੀ ਕੀਤੀਆਂ ਜਾਣ। ਹਰ ਰੇਹੜੀ ਤੇ ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਪੰਜੀਕਰਣ ਦਾ ਸਰਟੀਫਿਕੇਟ ਲਗਾਉਣਾ ਲਾਜ਼ਮੀ ਹੈ। ਰੇਹੜੀ ਤੇ ਕੰਮ ਕਰਨ ਵਾਲੇ ਸਮੂਹ ਕਾਰੀਗਰਾਂ ਲਈ ਸਫਾਈ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਦੇ ਹੋਏ ਟੋਪੀ ਅਤੇ ਦਸਤਾਨੇ ਪਹਿਨਣੇ ਚਾਹੀਦੇ ਹਨ। ਇਸ ਤੋਂ ਇਲਾਵਾ ਨਿਜੀ ਸਫਾਈ ਦੇ ਨਾਲ-ਨਾਲ ਹੱਥਾਂ ਅਤੇ ਨੋਂਹਾਂ ਦੀ ਸਫਾਈ ਜਰੂਰੀ ਹੈ। ਖਾਣਾ ਤਿਆਰ ਕਰਨ ਵਾਲੀ, ਖਾਣਾ ਰੱਖੇ ਜਾਣ ਵਾਲੀ, ਖਾਣਾ ਵਰਤਾਉਣ ਵਾਲੀ ਜਗ੍ਹਾ ਸਾਫ ਹੋਣੀ ਚਾਹੀਦੀ ਹੈ ਅਤੇ ਖਾਦ ਪਦਾਰਥਾਂ ਨੂੰ ਵਧੀਆ ਤਰੀਕੇ ਨਾਲ ਢੱਕ ਕੇ ਰੱਖਿਆ ਜਾਵੇ। ਖਾਣ-ਪੀਣ ਵਾਲੀਆਂ ਚੀਜਾਂ ਨੂੰ ਤਿਆਰ ਕਰਨ ਵੇਲੇ ਉੱਚ ਗੁਣਵੱਤਾ ਵਾਲੀਆਂ ਵਸਤਾਂ ਦੀ ਹੀ ਵਰਤੋਂ ਕੀਤੀ ਜਾਵੇ। ਉਕਤ ਤੋਂ ਇਲਾਵਾ ਰੇਹੜੀ ਵਾਲਿਆਂ ਨੂੰ ਹਦਾਇਤ ਵੀ ਕੀਤੀ ਗਈ ਕਿ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਤਹਿਤ ਰਜਿਸਟੇਸ਼ਨ ਨਾਂ ਹੋਣ ਤੇ 6 ਮਹੀਨੇ 1 ਸਾਲ ਦੀ ਸਜ਼ਾ ਅਤੇ 5 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਫੂਡ ਸੇਫਟੀ ਐਕਟ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਲਈ ਡਾ. ਸੇਵਾ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਸੇਵਾ ਸਿੰਘ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਖਾਣ-ਪੀਣ ਨਾਲ ਸਬੰਧਤ ਦੁਕਾਨਾਂ ਅਤੇ ਰੇਹੜੀਆਂ ਤੇ ਖਰੀਦੋ- ਫਰੋਖਤ ਕਰਨ ਵੇਲੇ ਉਪਰੋਕਤ ਗੱਲਾਂ ਦਾ ਧਿਆਨ ਰੱਖਿਆ ਜਾਵੇ। ਅੱਜ ਦੀ ਇਸ ਟੀਮ ਵਿੱਚ ਫੂਡ ਅਫਸਰ ਡਾ. ਰਮਨ ਵਿਰਦੀ ਤੇ ਲੁਭਾਇਆ ਰਾਮ ਵੀ ਹਾਜ਼ਰ ਸਨ।
No comments:
Post a Comment