ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਈਕਲ ਰੈਲੀ 9 ਨੂੰ
- 'ਕੂਨੈਕਟਿੰਗ ਟੂ ਸਰਵ' ਕੌਮੀ ਜਨ ਚੇਤਨਾ ਮੁਹਿੰਮ 9 ਤੋਂ 18 ਨਵੰਬਰ ਤੱਕ ਚਲਾਈ ਜਾਵੇਗੀ : ਰਵੀ ਗੁਲਾਟੀ
ਹੁਸ਼ਿਆਰਪੁਰ, 7 ਨਵੰਬਰ: ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ 9 ਨਵੰਬਰ ਨੂੰ ਸਵੇਰੇ 7-30 ਵਜੇ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਈਕਲ ਰੈਲੀ ਰਾਹੀਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਰੈਲੀ ਸੈਸ਼ਨ ਕੋਰਟ ਤੋਂ ਸ਼ੁਰੂ ਹੋ ਕੇ ਮਾਹਿਲਪੁਰ ਚੌਕ, ਸਦਰ ਚੌਕ, ਸ਼ਿਮਲਾ ਪਹਾੜੀ ਚੌਕ, ਧੋਬੀਘਾਟ, ਭੰਗੀ ਪੁੱਲ, ਸ਼ਿਰਾਜ ਸਿਨੇਮਾ, ਬੱਸ ਸਟੈਂਡ ਚੌਕ, ਕਮਾਲਪੁਰ ਚੌਕ ਅਤੇ ਸਰਕਾਰੀ ਕਾਲਜ ਚੌਕ ਤੋਂ ਹੁੰਦੀ ਹੋਈ ਸੈਸ਼ਨ ਕੋਰਟ ਹੁਸ਼ਿਆਰਪੁਰ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਜੱਜ ਸਾਹਿਬਾਨ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ, ਵਕੀਲ ਸਾਹਿਬਾਨ, ਪੀ.ਐਲ.ਵੀ. ਅਤੇ ਇਲਾਕਾ ਵਾਸੀ ਸ਼ਾਮਲ ਹੋਣਗੇ। ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ. ਮਾਨ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 'ਕੂਨੈਕਟਿੰਗ ਟੂ ਸਰਵ' ਕੌਮੀ ਜਨ ਚੇਤਨਾ ਮੁਹਿੰਮ 9 ਨਵੰਬਰ ਤੋਂ 18 ਨਵੰਬਰ ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਵੱਖ-ਵੱਖ ਮਾਧਿਅਮਾਂ ਰਾਹੀਂ ਕਾਨੂੰਨੀ ਸੇਵਾਵਾਂ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
No comments:
Post a Comment