- ਵਿਜੀਲੈਂਸ ਵਿਭਾਗ ਨੇ ਮਨਾਇਆ ਚੌਕਸੀ ਜਾਗਰੂਕਤਾ ਸਪਤਾਹ
- ਭ੍ਰਿਸ਼ਟਾਚਾਰ ਨੂੰ ਰੋਕਣ ਲਈ ਰਿਸ਼ਵਤਖੋਰ ਮੁਲਾਜ਼ਮਾਂ ਦੀ ਜਾਣਕਾਰੀ ਦੇ ਕੇ ਆਮ ਜਨਤਾ ਕਰੇ ਸਹਿਯੋਗ : ਐਸ.ਐਸ.ਪੀ. ਵਿਜੀਲੈਂਸ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਖਤ ਕਾਨੂੰਨ ਬਣਾਏ ਗਏ ਹਨ, ਪਰ ਸਭ ਤੋਂ ਪਹਿਲਾਂ ਜ਼ਰੂਰੀ ਹੈ ਕਿ ਅਸੀਂ ਆਪਣੀ ਮਾਨਸਿਕਤਾ ਨੂੰ ਬਦਲੀਏ ਅਤੇ ਇਮਾਨਦਾਰੀ ਦੇ ਰਸਤੇ 'ਤੇ ਚੱਲਦੇ ਹੋਏ ਆਪਣੀ ਡਿਊਟੀ ਨਿਭਾਈਏ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਰਸਤੇ 'ਤੇ ਚੱਲਦੇ ਹੋਏ ਅਖੀਰ ਵਿੱਚ ਨਾਮੋਸ਼ੀ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦੇ
ਰਸਤੇ 'ਤੇ ਚੱਲ ਕੇ ਨਾ ਕੇਵਲ ਮਾਨਸਿਕ ਸੰਤੁਸ਼ਟੀ ਮਿਲਦੀ ਹੈ, ਬਲਕਿ ਅੱਗੇ ਵੱਧਣ ਦੀ ਪ੍ਰੇਰਨਾ ਦੁਆਰਾ ਅਸੀਂ ਜੀਵਨ ਦੀਆਂ ਸਮੱਸਿਆਵਾਂ ਨੂੰ ਵੀ ਹੱਲ ਕਰਦੇ ਜਾਂਦੇ ਹਾਂ।
ਐਸ.ਐਸ.ਪੀ. (ਵਿਜੀਲੈਂਸ) ਜਲੰਧਰ ਰੇਂਜ ਸ੍ਰੀ ਦਿਲਜਿੰਦਰ ਸਿੰਘ ਢਿੱਲੋਂ ਨੇ ਵਿਜੀਲੈਂਸ ਵਿਭਾਗ ਦੀ ਕਾਰਵਾਈ ਸਬੰਧੀ ਜਾਗਰੂਕ ਕਰਦੇ ਹੋਏ ਕਿਹਾ ਕਿ ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਰਿਸ਼ਵਤਖੋਰੀ ਨੂੰ ਰੋਕਣ ਲਈ ਉਹ ਵਿਜੀਲੈਂਸ ਵਿਭਾਗ ਨਾਲ ਸਹਿਯੋਗ ਕਰਨ। ਉਨ੍ਰਾਂ ਕਿਹਾ ਕਿ ਭ੍ਰਿਸ਼੍ਰਟਾਚਾਰ ਨੂੰ ਰੋਕਣ ਲਈ ਵਿਜੀਲੈਂਸ ਬਿਓਰੋ, ਪੰਜਾਬ ਦੀ ਵੈਬਸਾਈਟ http//www.vigilancebureaupunjab.org ਅਤੇ ਟੋਲ ਫਰੀ ਨੰਬਰ 1800 1800 1000 'ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਰਿਸ਼ਵਤ ਲੈਂਦਾ ਕਿਸੇ ਵੀ ਵਿਅਕਤੀ ਦੇ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਬਾਰੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਓਰੋ ਜਲੰਧਰ ਦੇ ਫੋਨ ਨੰ: 0181 2226349, ਡੀ.ਐਸ.ਪੀ. (ਵਿਜੀਲੈਂਸ ਬਿਓਰੋ) ਹੁਸ਼ਿਆਰਪੁਰ ਦੇ ਫੋਨ ਨੰਬਰ 94171-39009, ਡੀ.ਐਸ.ਪੀ. (ਵਿਜੀਲੈਂਸ ਬਿਓਰੋ) ਕਪੂਰਥਲਾ ਦੇ ਫੋਨ ਨੰਬਰ 98725-00408, ਡੀ.ਐਸ.ਪੀ. ਵਿਜੀਲੈਂਸ ਬਿਓਰੋ ਸ਼ਹੀਦ ਭਗਤ ਸਿੰਘ ਨਗਰ 80548-22004 ਅਤੇ ਡੀ.ਐਸ.ਪੀ. ਵਿਜੀਲੈਂਸ ਬਿਓਰੋ ਯੂਨਿਟ ਜਲੰਧਰ 94642-34542 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਸਮਾਰੋਹ ਦੌਰਾਨ ਜਿਥੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਮੋਹਰੀ ਰੋਲ ਅਦਾ ਕਰਨ ਦਾ ਪ੍ਰਣ ਦੁਆਇਆ, ਉਥੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਕਰਵਾਏ ਗਏ ਭਾਸ਼ਨ ਮੁਕਾਬਲਿਆਂ ਵਿੱਚ ਜੇਤੂ ਰਹੀਆਂ ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਪ੍ਰਿਆ, ਸਾਕਸ਼ੀ ਅਤੇ ਸਰਕਾਰੀ ਸਕੂਲ ਬੋਹਣ ਦੀ ਵਿਦਿਆਰਥਣ ਹਰਪਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੀ.ਜੇ.ਐਮ.-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਡੀ.ਐਸ.ਪੀ. ਵਿਜੀਲੈਂਸ ਹੁਸ਼ਿਆਰਪੁਰ ਸ੍ਰੀ ਮਨੋਜ ਕੁਮਾਰ, ਡੀ.ਐਸ.ਪੀ. ਵਿਜੀਲੈਂਸ ਜਲੰਧਰ ਰੇਂਜ ਸ੍ਰੀ ਕਰਮਵੀਰ ਸਿੰਘ, ਡੀ.ਐਸ.ਪੀ. ਸਿਟੀ ਸ੍ਰੀ ਸੁਖਵਿੰਦਰ ਸਿੰਘ, ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ, ਡੀ ਐਸ.ਪੀ.(ਐਚ) ਸ੍ਰੀ ਜੰਗ ਬਹਾਦਰ ਸ਼ਰਮਾ, ਜ਼ਿਲ੍ਹਾ ਅਟਾਰਨੀ ਸ੍ਰੀ ਜਗੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ, ਸਾਬਕਾ ਡੀ.ਪੀ.ਆਰ.ਓ. ਸ੍ਰੀ ਬਲਦੇਵ ਸਿੰਘ ਬੱਲੀ, ਇੰਸਪੈਕਟਰ ਸ੍ਰੀ ਕੁਲਦੀਪ ਸਿੰਘ ਅਤੇ ਹਰਪ੍ਰੀਤ ਕੌਰ, ਸਬ ਇੰਸਪੈਕਟਰ ਸ੍ਰੀ ਹਰਜੀਤ ਸਿੰਘ ਅਤੇ ਏ.ਐਸ.ਆਈ. ਸ੍ਰੀ ਹਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਮੌਜੂਦ ਸਨ।
No comments:
Post a Comment