- ਭੰਗਾਲਾ ਸਕਿੱਲ ਡਿਵੈਲਪਮੈਂਟ ਸੈਂਟਰ ਤੋਂ ਸਿਖਲਾਈ ਪ੍ਰਾਪਤ 30 ਲੜਕੀਆਂ ਦੀ ਚੋਣ ਜੇ.ਸੀ.ਟੀ. ਅਤੇ ਵਰਧਮਾਨ ਗਰੁੱਪ 'ਚ ਹੋਈ
- ਵੱਧ ਤੋਂ ਵੱਧ ਨੌਜਵਾਨ ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਨ ਲਈ ਸਕਿੱਲ ਡਿਵੈਲਪਮੈਂਟ ਸੈਂਟਰਾਂ ਦਾ ਲਾਹਾ ਲੈਣ : ਡਿਪਟੀ ਕਮਿਸ਼ਨਰ
- ਕਿਹਾ, ਸਕੂਲਾਂ 'ਚ ਵੀ ਵਿਦਿਆਰਥੀਆਂ ਨੂੰ ਕਿੱਤਾਮੁਖੀ ਕੋਰਸਾਂ ਦੀ ਜਾਣਕਾਰੀ ਦੇਣ ਲਈ ਕਰਵਾਏ ਜਾ ਰਹੇ ਨੇ ਮਾਸ ਕੌਂਸਲਿੰਗ ਪ੍ਰੋਗਰਾਮ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੋਂ ਸਿਖਲਾਈ ਪ੍ਰਾਪਤ ਕਰਕੇ ਜਿਥੇ ਰੁਜ਼ਗਾਰ ਹਾਸਲ ਕਰ ਸਕਦੇ ਹਨ, ਉਥੇ ਆਪਣਾ ਕਾਰੋਬਾਰ ਵੀ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਵੈਲਡਿੰਗ, ਇਲੈਕਟ੍ਰਿਸ਼ਨ, ਟੇਲਰਿੰਗ ਅਤੇ ਹੋਰ ਕਿੱਤਾਮੁਖੀ ਕੋਰਸ ਕਰਵਾਉਣ ਲਈ ਸ਼ਹਿਰ ਵਿੱਚ ਖੁੱਲ੍ਹੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਤੋਂ ਇਲਾਵਾ ਦਸੂਹਾ, ਭੰਗਾਲਾ, ਬਸੀ ਜਲਾਲ, ਹੰਡਵਾਲ ਅਤੇ ਸੰਸਾਰਪੁਰ ਵਿੱਚ 5 ਸਕਿੱਲ ਡਿਵੈਲਪਮੈਂਟ ਸੈਂਟਰ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚੱਬੇਵਾਲ, ਮਾਹਿਲਪੁਰ, ਅੱਜੋਵਾਲ, ਨੰਦਾਚੌਰ, ਢੋਲਵਾਹਾ, ਖੜ੍ਹਕਾਂ, ਬੀਨੇਵਾਲ ਅਤੇ ਕੋਟਫਤੂਹੀ ਵਿਖੇ 8 ਹੋਰ ਸਕਿੱਲ ਡਿਵੈਲਪਮੈਂਟ ਸੈਂਟਰ ਬਹੁਤ ਜਲਦ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਉਦਯੋਗਿਕ ਅਦਾਰਿਆਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕੇਵਲ ਉਨ੍ਹਾਂ ਕਿੱਤਾਮੁਖੀ ਕੋਰਸਾਂ ਵਿੱਚ ਹੀ ਦਾਖਲ ਕੀਤਾ ਜਾਂਦਾ ਹੈ, ਜਿਸ ਵਿੱਚ ਉਨ੍ਹਾਂ ਦੀ ਯੋਗਤਾ ਦੇ ਨਾਲ-ਨਾਲ ਰੁਚੀ ਵੀ ਹੋਵੇ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਰਕਾਰ ਵਲੋਂ ਖੋਲ੍ਹੇ ਗਏ ਇਨ੍ਹਾਂ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਵੱਖ-ਵੱਖ ਕਿੱਤਿਆਂ ਸਬੰਧੀ 3 ਮਹੀਨੇ ਤੋਂ 6 ਮਹੀਨੇ ਤੱਕ ਦੇ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ। ਕੋਈ ਵੀ ਨੌਜਵਾਨ ਲੜਕੇ-ਲੜਕੀਆਂ ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦੇ ਵਿਚਕਾਰ ਹੋਵੇ, ਉਹ ਇਨ੍ਹਾਂ ਸੈਂਟਰਾਂ ਵਿੱਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਚੱਲ ਰਹੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਇਲੈਕਟ੍ਰਿਸ਼ਨ ਅਤੇ ਵੈਲਡਿੰਗ ਕੋਰਸਾਂ ਵਿੱਚ ਦਾਖਲਾ ਵੀ ਸ਼ੁਰੂ ਹੋ ਚੁੱਕਾ ਹੈ। ਇਸ ਸੈਂਟਰ ਵਿੱਚ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਨੌਜਵਾਨ ਦਾਖਲਾ ਲੈ ਸਕਦੇ ਹਨ ਅਤੇ ਸਿਖਿਆਰਥੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲਬੱਧ ਹੈ।
ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਚੱਲ ਰਹੇ ਕਿੱਤਾਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵਲੋਂ ਨੌਜਵਾਨਾਂ ਨੂੰ ਗਾਇਡੈਂਸ ਵੋਕੇਸ਼ਨਲ ਟਰੇਨਿੰਗ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਵਿੱਚ 30 ਨਵੰਬਰ ਤੱਕ ਮਾਸ ਕੌਂਸਲਿੰਗ ਪ੍ਰੋਗਰਾਮ ਕਰਵਾ ਕੇ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਡਾਂਿÂਰੈਕਟਰ ਰੁਜ਼ਗਾਰ ਅਤੇ ਕਾਰੋਬਾਰ ਸ੍ਰੀ ਹਰਬੀਰ ਸਿੰਘ ਨੇ ਦੱਸਿਆ ਕਿ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਉਦਯੋਗਿਕ ਅਦਾਰਿਆਂ ਦੀ ਮੰਗ ਅਨੁਸਾਰ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ।
No comments:
Post a Comment